Image default
About us ਤਾਜਾ ਖਬਰਾਂ

Breaking- ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਰਾਸ਼ਟਰੀ ਝੰਡਾ

Breaking- ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਲਹਿਰਾਇਆ ਰਾਸ਼ਟਰੀ ਝੰਡਾ

-ਨਹਿਰੂ ਖੇਡ ਸਟੇਡੀਅਮ ਵਿਖੇ ਹੋਇਆ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ

-ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਅਤੇ ਵਿਧਾਇਕ ਜੈਤੋ ਅਮੋਲਕ ਸਿੰਘ ਵੀ ਰਹੇ ਵਿਸ਼ੇਸ਼ ਤੌਰ ਤੇ ਮੌਜੂਦ

ਫਰੀਦਕੋਟ, 27 ਜਨਵਰੀ – (ਪੰਜਾਬ ਡਾਇਰੀ) ਗਣਤੰਤਰ ਦਿਵਸ ਦੀ 74ਵੀਂ ਵਰੇਗੰਢ ਸਮਾਰੋਹ ਦੇ ਸਬੰਧ ਵਿੱਚ ਨਹਿਰੂ ਖੇਡ ਸਟੇਡੀਅਮ ਵਿਖੇ ਜਿ਼ਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ। ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਫ਼ਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ, ਹਲਕਾ ਜੈਤੋ ਤੋਂ ਵਿਧਾਇਕ ਸ੍ਰੀ ਅਮੋਲਕ ਸਿੰਘ, ਏ.ਡੀ.ਜੀ.ਪੀ. ਹਿਊਮਨ ਰਾਈਟਸ ਸ੍ਰੀ ਨਰੇਸ਼ ਕੁਮਾਰ ਅਰੋੜਾ,ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮੈਡਮ ਰਮੇਸ਼ ਕੁਮਾਰੀ, ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ, ਐਸ.ਐਸ.ਪੀ. ਸ.ਰਾਜਪਾਲ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Advertisement

ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਪੰਜਾਬ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਗਣਤੰਤਰਤ ਦਿਵਸ ਦੀ ਵਧਾਈ ਦਿੱਤੀ ਅਤੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ,ਸ਼ਹੀਦਾਂ ਤੇ ਧਾਰਮਿਕ ਅਤੇ ਦਾਰਸ਼ਨਿਕ ਸਖ਼ਸ਼ੀਅਤਾਂ ਸਮੇਤ ਰੱਖਿਆ ਸੇਵਾਵਾਂ, ਪੈਰਾ ਮਿਲਟਰੀ ਫੋਰਸਿਜ, ਪੰਜਾਬ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਉਨ੍ਹਾਂ ਕਿਹਾ ਕਿ ਸੰਵਿਧਾਨ ਨਿਰਮਾਤਾ ਡਾ. ਭੀਮ ਰਾਉ ਅੰਬੇਦਕਰ ਤੇ ਸੰਵਿਧਾਨ ਕਮੇਟੀ ਦੇ ਹੋਰ ਮੈਬਰਾਂ ਵੱਲੋਂ ਦਿੱਤੇ ਗਏ ਵਿਸ਼ੇਸ਼ ਯੋਗਦਾਨ ਸਦਕਾ 26 ਜਨਵਰੀ 1950 ਨੂੰ ਸਾਨੂੰ ਵਿਸਥਾਰ ਲਿਖਤੀ ਸੰਵਿਧਾਨ ਮਿਲਿਆ। ਉਨ੍ਹਾਂ ਕਿਹਾ ਕਿ ਸਾਨੂੰ ਇਸ ਸੰਵਿਧਾਨਕ ਦਿਵਸ ਤੇ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸੰਵਿਧਾਨ ਦੇ ਰਾਖੀ, ਆਪਸੀ ਭਾਈਚਾਰਕ ਸਾਂਝ,ਪਿਆਰ ਤੇ ਮਾਨਵਤਾ ਦੇ ਭਲੇ ਤੋਂ ਇਲਾਵਾ ਦੇਸ਼ ਦੀ ਤਰੱਕੀ ਅਤੇ ਖੁਸਹਾਲੀ ਲਈ ਇਕਜੁੱਟ ਹੋ ਕੇ ਕੰਮ ਕਰੀਏ। ਇਸ ਦੌਰਾਨ ਉਨ੍ਹਾਂ ਨੇ ਆਪਣੇ ਸਰਕਾਰ ਦੇ 10 ਮਹੀਨੇ ਦੇ ਕਾਰਜਕਾਲ ਦੌਰਾਨ ਕੀਤੀਆਂ ਗਈਆਂ ਉਪਲਬੱਧੀਆਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ।

Related posts

Breaking- ਸੀਵਰੇਜ ਅਤੇ ਡ੍ਰੇਨਾਂ ਦੀ ਸਫਾਈ ਸਬੰਧੀ ਉਲੀਕੀਆਂ ਗਈਆਂ ਯੋਜਨਾਵਾਂ ਦੇ ਕੰਮ ਜਲਦ ਕੀਤੇ ਜਾਣ ਸ਼ੁਰੂ – ਚੇਅਰਮੈਨ ਢਿੱਲਵਾਂ

punjabdiary

Breaking- ਅਧਿਕਾਰੀ ਨੂੰ 1.50.000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਪੰਜਾਬ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

punjabdiary

ਸ਼੍ਰੀਮਤੀ ਨਵਜੋਤ ਕੋਰ, ਸੈਸ਼ਨ ਜੱਜ ਫਰੀਦਕੋਟ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਹੋਏ ਨਤਮਸਤਕ

punjabdiary

Leave a Comment