Image default
ਤਾਜਾ ਖਬਰਾਂ

Breaking- ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਆਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ-ਡੀ.ਸੀ.

Breaking- ਕੈਬਨਿਟ ਮੰਤਰੀ ਸ. ਫੌਜਾ ਸਿੰਘ ਸਰਾਰੀ ਆਜ਼ਾਦੀ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ-ਡੀ.ਸੀ.

-ਨਹਿਰੂ ਸਟੇਡੀਅਮ ਫਰੀਦਕੋਟ ਹੋਵੇਗਾ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ

-ਡਿਪਟੀ ਕਮਿਸ਼ਨਰ ਵੱਲੋਂ ਸੁਤੰਤਰਤਾ ਦਿਵਸ ਤੇ ਹੋਣ ਵਾਲੀ ਪਰੇਡ ਅਤੇ ਸੱਭਿਆਚਾਰਕ ਆਈਟਮਾਂ ਦੀ ਰਿਹਰਸਲ ਅਤੇ ਪਰੇਡ ਦਾ ਨਿਰੀਖਣ ਕੀਤਾ ਗਿਆ

-ਜਿਲ੍ਹਾ ਵਾਸੀਆਂ ਨੂੰ ਆਜ਼ਾਦੀ ਦਿਵਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਦੀ ਅਪੀਲ

Advertisement

ਫਰੀਦਕੋਟ, 12 ਅਗਸਤ – (ਪੰਜਾਬ ਡਾਇਰੀ) ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ 15 ਅਗਸਤ 2022 ਨੂੰ ਇੱਥੋਂ ਦੇ ਨਹਿਰੂ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿੱਚ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ, ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਸ. ਫੌਜਾ ਸਿੰਘ ਸਰਾਰੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਉਨ੍ਹਾਂ ਵੱਲੋਂ ਇਸ ਮੌਕੇ ਜਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਵੀ ਦਿੱਤਾ ਜਾਵੇਗਾ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਡਾ. ਰੂਹੀ ਦੁੱਗ ਨੇ ਦਿੱਤੀ। ਇਸ ਮੌਕੇ ਐਸ.ਐਸ.ਪੀ.ਸ. ਰਾਜਪਾਲ ਸਿੰਘ ਆਈ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਲਖਵਿੰਦਰ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਉਹ ਨਹਿਰੂ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਕੌਮੀ ਉਤਸਵ ਵਿੱਚ ਵੱਧ ਤੋਂ ਵੱਧ ਸ਼ਿਰਕਤ ਕਰਨ ਤਾਂ ਜੋ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਵੱਧ ਤੋਂ ਵੱਧ ਮਨਾਇਆ ਜਾ ਸਕੇ ।ਉਨ੍ਹਾਂ ਦੱਸਿਆ ਕਿ ਇਸ ਜਿਲ੍ਹਾ ਪੱਧਰੀ ਸਮਾਗਮ ਵਿੱਚ ਪਰੇਡ ਤੋਂ ਇਲਾਵਾ ਵੱਖ ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਜਾਣ ਵਾਲੇ ਸੱਭਿਆਚਾਰਕ ਤੇ ਦੇਸ਼ ਭਗਤੀ ਦਾ ਪ੍ਰੋਗਰਾਮ ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ।
ਇਸ ਸਬੰਧੀ ਵਿੱਚ ਅੱਜ ਨਹਿਰੂ ਸਟੇਡੀਅਮ ਵਿਖੇ ਹੋਈ ਰਿਹਰਸਲ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਵੀ ਲਈ । ਇਸ ਉਪਰੰਤ ਉਨ੍ਹਾਂ ਵੱਲੋਂ ਸਮੂਹ ਹਾਜਰੀਨ ਨੂੰ ਨਸ਼ਾ ਮੁਕਤ ਭਾਰਤ ਮੁਹਿੰਮ ਦਾ ਹਿੱਸਾ ਬਣਨ ਲਈ ਜਿਲਾ ਫਰੀਦਕੋਟ ਨੂੰ ਨਸ਼ਾ ਮੁਕਤ ਕਰਨ ਲਈ ਸਹੁੰ ਵੀ ਚੁਕਾਈ।
ਇਸ ਮੌਕੇ ਉਨ੍ਹਾਂ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਵੇਖਿਆ ਅਤੇ ਇਨ੍ਹਾਂ ਵਿੱਚ ਹੋਰ ਸੁਧਾਰ ਲਈ ਸਬੰਧਤ ਟੀਮ ਇੰਚਾਰਜ਼ਾਂ ਨੂੰ ਆਦੇਸ਼ ਵੀ ਜਾਰੀ ਕੀਤੇ । ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਜਿੱਥੇ ਪੀ.ਟੀ. ਸ਼ੋਅ ਦਾ ਵਧੀਆ ਪ੍ਰਦਰਸ਼ਨ ਕੀਤਾ ਗਿਆ ਉੱਥੇ ਹੀ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ ਪੇਸ਼ਕਸ਼ ਵੀ ਕੀਤੀ ਗਈ । 15 ਅਗਸਤ ਨੂੰ ਹੋਣ ਵਾਲੀ ਪਰੇਡ ਵਿੱਚ ਬੀ.ਐਸ.ਐਫ., ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ ਅਤੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ, ਐਨ.ਸੀ.ਸੀ. ਸਕਾਊਟ ਅਤੇ ਗਾਈਡ ਦੀਆਂ ਟੁੱਕੜੀਆਂ ਵਿਸ਼ੇਸ਼ ਤੌਰ ਤੇ ਸ਼ਾਮਲ ਹੋਣਗੀਆਂ । ਇਸ ਮੌਕੇ ਸੁਤੰਤਰਤਾ ਸੰਗਰਾਮੀਆਂ, ਜੰਗੀ ਵਿਧਵਾਵਾਂ ਅਤੇ ਵੱਖ ਵੱਖ ਖੇਤਰਾਂ ਵਿੱਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਮੈਡਮ ਬਲਜੀਤ ਕੌਰ, ਸੀ.ਐਮ.ਓ ਡਾ. ਸੰਜੇ ਕਪੂਰ, ਡੀ.ਆਰ.ਓ ਡਾ. ਅਜੀਤ ਪਾਲ ਸਿੰਘ, ਡੀ.ਈ.ਓ ਸ੍ਰੀ ਸਿਵਰਾਜ ਕਪੂਰ, , ਸ੍ਰੀ ਪ੍ਰੀਤ ਕਮਲ ਸਿੰਘ ਬਰਾੜ ਡੀ.ਐਮ.ਓ, ਡਿਪਟੀ ਡੀ.ਈ.ਓ ਸ੍ਰੀ ਪਵਨ ਕੁਮਾਰ, ਲੈਕਚਰਾਰ ਸ੍ਰੀ ਸੁਖਵਿੰਦਰ ਸਾਰੰਗ, ਸ੍ਰੀ ਕੁਲਦੀਪ ਸਿੰਘ ਗਿੱਲ ਸਪੋਰਟਸ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ। ਮੰਚ ਸੰਚਾਲਨ ਦੀ ਭੂਮਿਕਾ ਸ੍ਰੀ ਜਸਬੀਰ ਸਿੰਘ ਜੱਸੀ ਜਿਲਾ ਮੀਡੀਆ ਕੁਆਰਡੀਨੇਟਰ ਨੇ ਬਾਖੂਬੀ ਨਿਭਾਈ।

Related posts

ਅਹਿਮ ਖ਼ਬਰ – ਅੱਜ ਸੀਐਮ ਮਾਨ ਨੇ 245 ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦਿੱਤੇ

punjabdiary

ਅਮਰੀਕਾ ’ਚ ਗੋਲੀਆਂ ਚੱਲਣ ਨਾਲ 9 ਮੁੰਡੇ ਕੁੜੀਆਂ ਫੱਟੜ

punjabdiary

Breaking- ਇਕ ਜੋੜੇ ਨੂੰ 45 ਪਿਸਟਲਾਂ ਸਮੇਤ ਕੀਤਾ ਗ੍ਰਿਫ਼ਤਾਰ

punjabdiary

Leave a Comment