Breaking- ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿਚ ਇਕ ਵਾਰ ਫਿਰ ਐਸ.ਆਈ.ਟੀ. ਨੇ ਸੁਖਬੀਰ ਬਾਦਲ ਨੂੰ 6 ਸਤੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ
ਚੰਡੀਗੜ੍ਹ, 31 ਅਗਸਤ – ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਇਕ ਵਾਰ ਫਿਰ ਐਸ ਆਈ ਟੀ ਦੇ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੰਮਨ ਜਾਰੀ ਕੀਤੇ ਗਏ ਹਨ। ਐਸ ਆਈ ਟੀ ਦੇ ਵਲੋਂ ਸੁਖਬੀਰ ਬਾਦਲ ਨੂੰ ਹੁਣ 6 ਸਤੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਦੱਸ ਦਈਏ ਕਿ, ਇਸ ਤੋਂ ਪਹਿਲਾਂ ਸੁਖਬੀਰ ਨੂੰ 30 ਅਗਸਤ ਨੂੰ ਐਸ ਆਈ ਟੀ ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ। ਪਰ ਸੁਖਬੀਰ ਬਾਦਲ 30 ਅਗਸਤ ਨੂੰ ਐਸ ਆਈ ਟੀ ਸਾਹਮਣੇ ਪੇਸ਼ ਨਹੀਂ ਸੀ ਹੋਏ।
ਸੁਖਬੀਰ 2017 ਵਿੱਚ ਇਕ ਦਰਜ ਮੁਕੱਦਮੇ ਵਿੱਚ ਜ਼ੀਰਾ ਦੀ ਅਦਾਲਤ ਵਿੱਚ ਪੇਸ਼ ਹੋਏ ਸਨ