Breaking- ਕੌਂਸਲਰ ਅਮਿਤ ਕੁਮਾਰ ਚੜ੍ਹਿਆ ਪੁਲਿਸ ਦੇ ਹੱਥੀ, ਕਾਫੀ ਦਿਨਾਂ ਉਸਦੀ ਭਾਲ ਹੋ ਰਹੀ ਸੀ
ਪਠਾਨਕੋਟ, 16 ਅਗਸਤ – ਪੰਜਾਬ ਸਰਕਾਰ ਨੇ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਾਫੀ ਸਖ਼ਤ ਚੱਲ ਰਹੀ ਹੈ ਅਤੇ ਮਾਈਨਿੰਗ ਮਾਫੀਆ ਉਤੇ ਸ਼ਿਕੰਜਾ ਕੱਸ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਪਠਾਨਕੋਟ ਨਾਜਾਇਜ਼ ਮਾਈਨਿੰਗ ਮਾਮਲੇ ‘ਚ ਭਗੌੜੇ ਕਾਂਗਰਸੀ ਕੌਂਸਲਰ ਅਮਿਤ ਕੁਮਾਰ ਨੂੰ ਬਮਿਆਲ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਸੋਮਵਾਰ ਰਾਤ ਅਮਿਤ ਕੁਮਾਰ ਨੂੰ ਮਾਮੂਨ ਤੋਂ ਗ੍ਰਿਫਤਾਰ ਕਰ ਵਿੱਚ ਕਾਮਯਾਬੀ ਹਾਸਲ ਕੀਤੀ। ਅਮਿਤ ਕੁਮਾਰ ਪਠਾਨਕੋਟ ਨਗਰ ਨਿਗਮ ਅਧੀਨ ਪੈਂਦੇ ਵਾਰਡ ਮਾਮੂਨ ਤੋਂ ਕੌਂਸਲਰ ਹਨ। ਮੁਲਜ਼ਮ ਅਮਿਤ ਕੁਮਾਰ ਕਾਫੀ ਸਮੇਂ ਤੋਂ ਭਗੌੜੇ ਸਨ।
ਉਹ ਸੁਜਾਨਪੁਰ ਤੋਂ ਕਾਂਗਰਸੀ ਵਿਧਾਇਕ ਨਰੇਸ਼ ਪੁਰੀ ਦੇ ਨਜ਼ਦੀਕੀਆਂ ‘ਚੋਂ ਇਕ ਹਨ। ਕਾਬਿਲੇਗੌਰ ਹੈ ਕਿ ਕਰੀਬ 4 ਮਹੀਨੇ ਪਹਿਲਾਂ ਮੁਲਜ਼ਮ ਅਮਿਤ ਕੁਮਾਰ ਖ਼ਿਲਾਫ਼ ਸੁਜਾਨਪੁਰ ਵਿੱਚ ਨਾਜਾਇਜ਼ ਮਾਈਨਿੰਗ ਦਾ ਮਾਮਲਾ ਦਰਜ ਹੋਇਆ ਸੀ। ਅਮਿਤ ਸ਼ਰਮਾ ਉਪਰ ਨਜਾਇਜ਼ ਮਾਈਨਿੰਗ ਦੇ ਕਈ ਮਾਮਲੇ ਦਰਜ ਹਨ। ਲੰਬੇ ਸਮੇਂ ਤੋਂ ਪੁਲਿਸ ਅਮਿਤ ਸ਼ਰਮਾ ਦੀ ਤਲਾਸ਼ ਵਿੱਚ ਸੀ। ਮਾਮਲਾ ਦਰਜ ਹੋਣ ਤੋਂ ਬਾਅਦ ਵਿਧਾਇਕ ਨਰੇਸ਼ ਪੁਰੀ ਨੇ ਪਾਰਟੀ ਸਮਰਥਕਾਂ ਨਾਲ ਥਾਣਾ ਸੁਜਾਨਪੁਰ ਦੇ ਬਾਹਰ ਧਰਨਾ ਵੀ ਦਿੱਤਾ ਸੀ।