Breaking- ਖੂਨ ਦੀ ਬੂੰਦ ਬੂੰਦ ਬੇਸ਼ਕੀਮਤੀ ਜਾਨ ਬਚਾਉਣ ਵਿੱਚ ਹੁੰਦੀ ਹੈ ਸਹਾਈ-ਸੇਖੋਂ
ਫਰੀਦਕੋਟ, 28 ਸਤੰਬਰ – (ਪੰਜਾਬ ਡਾਇਰੀ) ਖੂਨ ਦੀ ਬੂੰਦ ਬੂੰਦ ਬੇਸ਼ਕੀਮਤੀ ਜਾਨ ਬਚਾਉਣ ਵਿੱਚ ਸਹਾਈ ਹੁੰਦੀ ਹੈ। ਇਹ ਪ੍ਰਗਟਾਵਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਖੂਨਦਾਨ ਕੈਂਪ ਵਿੱਚ ਖੂਨਦਾਨ ਕਰਨ ਮੌਕੇ ਕੀਤਾ।
ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਨੈਸ਼ਨਲ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੇ ਜਨਮਦਿਨ ਤੇ ਸਾਰੇ ਵਲੰਟੀਅਰਾਂ ਨੂੰ ਖ਼ੂਨਦਾਨ ਕਰਨ ਦੀ ਅਪੀਲ ਕੀਤੀ ਸੀ। ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਖੂਨਦਾਨ ਕੀਤਾ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਹੈ ਕਿ ਖੂਨਦਾਨ ਹੀ ਸਭ ਤੋਂ ਵੱਡਾ ਦਾਨ ਹੈ ਖੂਨਦਾਨ ਕਰਨ ਨਾਲ ਬੇਸ਼ਕੀਮਤੀ ਜਾਨਾਂ ਬਚ ਸਕਦੀਆਂ ਹਨ। ਉਨ੍ਹਾਂ ਕਿਹਾ ਹੈ ਕਿ ਸਾਨੂੰ ਆਪਣੇ ਫ਼ਰਜ਼ਾਂ ਨੂੰ ਸਮਝਦੇ ਹੋਏ ਖ਼ੂਨਦਾਨ ਕਰਨਾ ਚਾਹੀਦਾ ਹੈ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਜੀਵਨ ਕਾਲ ਦੌਰਾਨ ਇੱਕ ਜਾਂ ਦੋ ਵਾਰ ਖੂਨਦਾਨ ਕਰਨਾ ਚਾਹੀਦਾ ਹੈ।
ਇਸ ਮੌਕੇ ਮੈਡੀਕਲ ਸੁਪਰਡੈਂਟ ਡਾ ਸ਼ਿਲੇਖ ਮਿੱਤਲ, ਡਾ ਅਰਸ਼ਦੀਪ, ਨਗਰ ਕੌਂਸਲਰ ਸੂਬੇਦਾਰ ਕਮਲਜੀਤ ਸਿੰਘ , ਹੈਪੀ ਬਰਾੜ, ਜਗਮੀਤ ਸੰਧੂ ਤੇ ਲਾਲੀ ਸੰਧੂ ਤੇ ਹੋਰ ਹਾਜ਼ਰ ਸਨ।