Image default
ਖੇਡਾਂ ਤਾਜਾ ਖਬਰਾਂ

Breaking- ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ 2022 ਤੱਕ ਵਧਾਈ-ਡਾ. ਰੂਹੀ ਦੁੱਗ

Breaking- ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ 2022 ਤੱਕ ਵਧਾਈ-ਡਾ. ਰੂਹੀ ਦੁੱਗ

ਫਰੀਦਕੋਟ, 1 ਸਤੰਬਰ – (ਪੰਜਾਬ ਡਾਇਰੀ) ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’-2022 ਦੀਆਂ ਦੇ ਰੰਗਾਰੰਗ ਉਦਘਾਟਨ ਤੋਂ ਬਾਅਦ ਖਿਡਾਰੀਆਂ ਵਿੱਚ ਖੇਡਾਂ ਪ੍ਰਤੀ ਉਤਸ਼ਾਹ ਨੂੰ ਦੇਖਦਿਆਂ ਅਤੇ ਹਿੱਸਾ ਲੈਣ ਵਾਲੇ ਚਾਹਵਾਨ ਖਿਡਾਰੀਆਂ ਦੀ ਮੰਗ ਨੂੰ ਦੇਖਦਿਆਂ ਖੇਡ ਵਿਭਾਗ ਪੰਜਾਬ ਨੇ ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ 8 ਸਤੰਬਰ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦਿੱਤੀ।
ਉਨ੍ਹਾਂ ਕਿਹਾ ਕਿ ਖਿਡਾਰੀਆਂ ਵਿੱਚ ਖੇਡਾਂ ਵਿੱਚ ਹਿੱਸਾ ਲੈਣ ਦੀ ਉਤਸੁਕਤਾ ਕਾਰਨ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਤੋਂ ਪਹਿਲਾ ਰਜਿਸਟ੍ਰੇਸ਼ਨ 30 ਅਗਸਤ ਤੱਕ ਸੀ। ਹੁਣ ਸਿਰਫ ਬਲਾਕ ਪੱਧਰ ਦੀਆਂ ਛੇ ਖੇਡਾਂ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ ਨੈਸ਼ਨਲ ਸਟਾਈਲ, ਖੋ ਖੋ ਤੇ ਰੱਸਾਕਸ਼ੀ ਨੂੰ ਛੱਡ ਕੇ ਬਾਕੀ 22 ਖੇਡਾਂ ਦੇ ਜ਼ਿਲਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਦੀ ਤਰੀਕ 8 ਸਤੰਬਰ 2022 ਤੱਕ ਵਧਾਈ ਗਈ ਹੈ ਕਿਉਂਕਿ ਬਲਾਕ ਪੱਧਰ ਦੇ ਛੇ ਖੇਡਾਂ ਦੇ ਮੁਕਾਬਲੇ ਅੱਜ ਪਹਿਲੀ ਸਤੰਬਰ ਤੋਂ 7 ਸਤੰਬਰ ਤੱਕ ਕਰਵਾਏ ਜਾ ਰਹੇ ਹਨ ਜਿਨ੍ਹਾਂ ਲਈ ਸਭ ਤਿਆਰੀ ਮੁਕੰਮਲ ਹੋ ਗਈ ਹੈ।
ਉਨ੍ਹਾਂ ਦੱਸਿਆ ਕਿ ਜ਼ਿਲਾ ਪੱਧਰ ਦੇ ਮੁਕਾਬਲੇ 12 ਤੋਂ 22 ਸਤੰਬਰ ਅਤੇ ਸੂਬਾ ਪੱਧਰ ਦੇ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਜ਼ਿਲਾ ਤੇ ਸੂਬਾ ਪੱਧਰ ਦੇ ਮੁਕਾਬਲਿਆਂ ਲਈ ਚਾਹਵਾਨ ਖਿਡਾਰੀ ਵੈਬਸਾਈਟ www.punjabkhedmela2022.in ਉੱਪਰ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਜਿਹੜੇ ਖਿਡਾਰੀਆਂ ਨੂੰ ਕੋਈ ਦਿੱਕਤ ਆਉਂਦੀ ਹੈ, ਜਿਲਾ ਖੇਡ ਅਫਸਰ ਦੇ ਦਫ਼ਤਰ (ਨਹਿਰੂ ਸਟੇਡੀਅਮ) ਵਿੱਚ ਜਾ ਕੇ ਖੇਡ ਅਧਿਕਾਰੀਆਂ ਦੀ ਮੱਦਦ ਨਾਲ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਇਸ ਲਈ ਜਿਲ੍ਹਾਂ ਪੱਧਰੀ ਹੈਲਪ ਲਾਈਨ ਨੰ. 84376-58825 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Related posts

ਇਕ ਵਿਧਾਇਕ ਇੱਕ ਪੈਨਸ਼ਨ ਸਰਕਾਰ ਦਾ ਫੈਸਲਾ ਦਾ ਸ਼ਲਾਘਾਯੋਗ : ਬਲਵੰਤ ਸਿੰਘ ਢਿੱਲੋਂ

punjabdiary

ਬਲਵੰਤ ਸਿੰਘ ਰਾਜੋਆਣਾ ਲਈ ਸੁਪਰੀਮ ਕੋਰਟ ਦਾ ਅਹਿਮ ਫੈਸਲਾ, ਰਾਸ਼ਟਰਪਤੀ ਨੂੰ ਦੋ ਹਫ਼ਤਿਆਂ ਦੇ ਅੰਦਰ ਵਿਚਾਰ ਕਰਨ ਲਈ ਕਿਹਾ

Balwinder hali

Breaking- ਗਰੀਬ ਪਰਿਵਾਰਾਂ ਨੂੰ ਮੁਫਤ ਵੰਡੀ ਜਾ ਰਹੀ ਕਣਕ ਦੇ ਕੰਮ ਦਾ ਜਾਇਜਾ ਲਿਆ

punjabdiary

Leave a Comment