Breaking- ਖੇਤੀਬਾੜੀ ਵਿਭਾਗ ਵੱਲੋਂ ਪਿੰਡ ਟਹਿਣਾ ਵਿਖੇ ਖੇਤ ਦਿਵਸ ਮਨਾਇਆ ਗਿਆ
ਫਰੀਦਕੋਟ, 9 ਸਤੰਬਰ – (ਪੰਜਾਬ ਡਾਇਰੀ) ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਅਗਵਾਈ ਹੇਠ ਆਤਮਾ ਅਤੇ ਪੀ.ਆਈ ਇੰਡਸਰੀਜ਼ ਦੇ ਸਹਿਯੋਗ ਨਾਲ ਪਿੰਡ ਟਹਿਣਾ ਵਿਖੇ ਖੇਤ ਦਿਵਸ ਮਨਾਇਆ ਗਿਆ। ਇਸ ਮੌਕੇ ਕਿਸਾਨਾਂ ਨੂੰ ਝੋਨੇ ਅਤੇ ਨਰਮੇ ਦੀ ਫਸਲ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਉਨ੍ਹਾਂ ਨੂੰ ਨਰਮੇ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਨਵੀਂ ਟੈਕਨਾਲੋਜੀ ਪੀ.ਬੀ ਨੌਟ ਦੇ ਸਬੰਧ ਵਿੱਚ ਪ੍ਰਦਰਸ਼ਨੀ ਪਲਾਟ ਦਿਖਾਇਆ ਗਿਆ।
ਇਸ ਦੋਰਾਨ ਖੇਤੀਬਾੜੀ ਵਿਕਾਸ ਅਫਸਰ ਡਾ. ਸ਼ੁਭਕਰਨ ਸਿੰਘ ਨੇ ਨਰਮੇ ਵਿੱਚ ਆ ਰਹੀ ਖਾਦਾਂ ਦੀ ਘਾਟ ਅਤੇ ਨਰਮੇ ਦੀਆਂ ਬਿਮਾਰੀਆਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ। ਕ੍ਰਿਸ਼ੀ ਵਿਗਿਆਨ ਕੇਂਦਰ ਤੋ ਆਏ ਡਾ. ਸੁਮਿਤ ਪੰਧੇਰ ਨੇ ਕਿਸਾਨਾਂ ਨੂੰ ਨਰਮੇ ਦੇ ਕੀੜੇ ਮਕੌੜਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਨੂੰ ਰੋਕਣ ਦੇ ਹੱਲ ਬਾਰੇ ਦੱਸਿਆ। ਪੀ.ਆਈ ਇੰਡਸਰੀਜ਼ ਤੋ ਆਏ ਡਾ. ਵਿਜੈ ਨੇ ਨਰਮੇ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਨਵੀਂ ਟੈਕਨਾਲੋਜੀ ਪੀ.ਬੀ ਨੌਟ ਬਾਰੇ ਕਿਸਾਨਾਂ ਨਾਲ ਸੰਖੇਪ ਵਿੱਚ ਜਾਣਕਾਰੀ ਸਾਂਝੀ ਕੀਤੀ। ਇਸ ਤੋ ਇਲਾਵਾ ਡਾ. ਯਾਦਵਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਝੋਨੇ ਦੀਆਂ ਬਿਮਾਰੀਆਂ ਅਤੇ ਕੀੜੇ ਮਕੌੜਿਆਂ ਦੀ ਰੋਕਥਾਮ ਸਬੰਧੀ ਵਿਸਥਾਰਪੂਰਵਕ ਦੱਸਿਆ।
ਪ੍ਰੋਜੈਕਟ ਡਾਇਰੈਕਟਰ ਆਤਮਾ ਡਾ. ਅਮਨਦੀਪ ਕੇਸ਼ਵ ਵੱਲੋ ਆਤਮਾ ਸਕੀਮ ਅਧੀਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਜਿਵੇਂ ਕਿ ਟ੍ਰੇਨਿੰਗਜ਼, ਵਿਦਿਅਕ ਦੌਰੇ ਅਤੇ ਪ੍ਰਦਰਸ਼ਨੀ ਪਲਾਟਾਂ ਆਦਿ ਬਾਰੇ ਦੱਸਿਆ ਗਿਆ। ਅੰਤ ਵਿੱਚ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ, ਗਤੀਵਿਧੀਆਂ ਅਤੇ ਇੰਨ੍ਹਾਂ ਤੋ ਕਿਸਾਨਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋ ਕਿਸਾਨਾਂ ਨੂੰ ਘੱਟ ਖਰਚ ਕਰਕੇ ਵੱਧ ਮੁਨਾਫਾ ਲੈਣ ਦੇ ਤਰੀਕਿਆਂ ਬਾਰੇ ਵੀ ਦੱਸਿਆ ਗਿਆ।