Image default
About us ਤਾਜਾ ਖਬਰਾਂ

Breaking- ਗਾਂ ਨੂੰ ਕੌਮੀ ਪਸ਼ੂ ਐਲਾਨੇ ਜਾਣ ਦੀ ਮੰਗ ਖਾਰਜ

Breaking- ਗਾਂ ਨੂੰ ਕੌਮੀ ਪਸ਼ੂ ਐਲਾਨੇ ਜਾਣ ਦੀ ਮੰਗ ਖਾਰਜ

10 ਅਕਤੂਬਰ – ਸੁਪਰੀਮ ਕੋਰਟ ਨੇ ਗਾਂ ਨੂੰ ਕੌਮੀ ਪਸ਼ੂ ਐਲਾਨੇ ਜਾਣ ਦਾ ਨਿਰਦੇਸ਼ ਦੇਣ ਦੀ ਮੰਗ ਦੀ ਪਟੀਸ਼ਨ ਉਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਜਸਟਿਸ ਐਸ.ਕੇ .ਕੌਲ ਤੇ ਜਸਟਿਸ ਅਭੈ ਐਸ ਓਕਾ ਨੇ ਪਟੀਸ਼ਨਰਾਂ ਨੂੰ ਪੁੱਛਿਆ ਕਿ ਇਸ ਨਾਲ ਕਿਹੜਾ ਬੁਨਿਆਦੀ ਅਧਿਕਾਰ ਪ੍ਰਭਾਵਿਤ ਹੋ ਰਿਹਾ ਹੈ। ਬੈਂਚ ਨੇ ਕਿਹਾ, ‘ਕੀ ਇਹ ਅਦਾਲਤ ਦਾ ਕੰਮ ਹੈ? ਤੁਸੀਂ ਅਜਿਹੀਆਂ ਪਟੀਸ਼ਨਾਂ ਦਾਇਰ ਹੀ ਕਿਉਂ ਕਰਦੇ ਹੋ ਕਿ ਸਾਨੂੰ ਉਸ ਉਤੇ ਜੁਰਮਾਨਾ ਲਾਉਣਾ ਪਵੇ? ਕਿਹੜੇ ਬੁਨਿਆਦੀ ਅਧਿਕਾਰ ਦੀ ਉਲੰਘਣਾ ਹੋਈ ਹੈ? ਕਿਉਂਕਿ ਤੁਸੀਂ ਅਦਾਲਤ ਆਏ ਹੋ ਤਾਂ ਕੀ ਅਸੀਂ ਨਕਾਰਾਤਮਕ ਨਤੀਜੇ ਦੀ ਪ੍ਰਵਾਹ ਕੀਤੇ ਬਿਨਾਂ ਇਹ ਕਰੀਏ?’

ਬੈਂਚ ਨੇ ਪਟੀਸ਼ਨਰ ਦੇ ਵਕੀਲ ਨੂੰ ਸੁਚੇਤ ਕੀਤਾ ਕਿ ਅਦਾਲਤ ਜੁਰਮਾਨਾ ਲਾਏਗੀ। ਇਸ ਮਗਰੋਂ ਉਨ੍ਹਾਂ ਪਟੀਸ਼ਨ ਵਾਪਸ ਲੈ ਲਈ ਅਤੇ ਮਾਮਲਾ ਖਾਰਜ ਕਰ ਦਿੱਤਾ ਗਿਆ।

Advertisement

Related posts

Breaking- ਫਰੀਦਕੋਟ ਜ਼ਿਲ੍ਹੇ ‘ਚ 12 ਨਵੰਬਰ, 2022 ਨੂੰ ਲੱਗੇਗੀ ਕੌਮੀ ਲੋਕ ਅਦਾਲਤ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਲੋਕ

punjabdiary

ਹੜ੍ਹਾਂ ਦੇ ਕਹਿਰ ਵਿਚਾਲੇ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਭਾਰੀ ਮੀਂਹ ਦਾ ਅਲਰਟ, ਫਿਰੋਜ਼ਪੁਰ ‘ਚ ਆਇਆ ਤੂਫ਼ਾਨ

punjabdiary

Breaking- ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਰੀਰਕ ਅਤੇ ਲਿਖਤੀ ਪ੍ਰੀਖਿਆ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ

punjabdiary

Leave a Comment