Image default
ਤਾਜਾ ਖਬਰਾਂ

Breaking- ਗੁਜਰਾਤ ਵਿਚ ‘ਆਪ’ ਦੀ ਸਰਕਾਰ ਬਣਨ ਤੇ ਗੁਜਰਾਤ ਦੇ ਲੋਕਾਂ ਨੂੰ ਪੰਜਾਬ ਅਤੇ ਦਿੱਲੀ ਵਾਂਗ ਸਹੂਲਤਾਂ ਮਿਲਣਗੀਆਂ – ਭਗਵੰਤ ਮਾਨ

Breaking- ਗੁਜਰਾਤ ਵਿਚ ‘ਆਪ’ ਦੀ ਸਰਕਾਰ ਬਣਨ ਤੇ ਗੁਜਰਾਤ ਦੇ ਲੋਕਾਂ ਨੂੰ ਪੰਜਾਬ ਅਤੇ ਦਿੱਲੀ ਵਾਂਗ ਸਹੂਲਤਾਂ ਮਿਲਣਗੀਆਂ – ਭਗਵੰਤ ਮਾਨ

ਚੰਡੀਗੜ੍ਹ, (ਗੁਜਰਾਤ) 30 ਨਵੰਬਰ – (ਪੰਜਾਬ ਡਾਇਰੀ) ਦਿੱਲੀ ਅਤੇ ਪੰਜਾਬ ਵਿੱਚ ਦਿੱਤੀਆ ਜਾਂਦੀਆਂ ਸਹੂਲਤਾਂ ਦੀ ਉਦਾਹਰਨ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ‘ਤੇ ਇੱਥੋਂ ਦੇ ਲੋਕਾਂ ਨੂੰ ਮਾਰਚ 2023 ਤੋਂ ਘਰੇਲੂ ਖਪਤਕਾਰਾਂ ਲਈ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ ਅਤੇ ਸੂਬੇ ਭਰ ਵਿੱਚ 24 ਘੰਟੇ ਬਿਜਲੀ ਸਪਲਾਈ ਰਹੇਗੀ।
ਬੁੱਧਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੰਜਾਬ ਦੇ 25 ਹਜ਼ਾਰ ਖਪਤਕਾਰਾਂ ਦੇ ਬਿਜਲੀ ਦੇ ‘ਜ਼ੀਰੋ ਬਿੱਲ’ ਪੇਸ਼ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ‘ਆਪ’ ਝੂਠੇ ਵਾਅਦੇ ਨਹੀਂ ਕਰਦੀ ਸਗੋਂ ਉਹ ਜੋ ਕਹਿੰਦੇ ਹਨ ਉਹ ਕਰਦੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਦੇ ਉਲਟ ਭਾਜਪਾ 15 ਲੱਖ ਵਰਗੇ ਚੁਣਾਵੀ ਜੁਮਲਿਆਂ ਨਾਲ ਵੋਟਰਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰਦੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਵੰਬਰ ਵਿੱਚ 75 ਲੱਖ ਪਰਿਵਾਰਾਂ ਵਿੱਚੋਂ 61 ਲੱਖ ਨੂੰ ‘ਜ਼ੀਰੋ ਬਿੱਲ’ ਆਇਆ ਹੈ ਅਤੇ 71 ਲੱਖ ਤੋਂ ਵੱਧ ਲੋਕ ਸਰਦੀਆਂ ਅਤੇ ਬਿਜਲੀ ਦੀ ਘੱਟ ਖਪਤ ਕਾਰਨ ਜਨਵਰੀ ਵਿੱਚ ਮੁਫਤ ਬਿਜਲੀ ਦਾ ਲਾਭ ਉਠਾਉਣਗੇ। ਇਸੇ ਤਰ੍ਹਾਂ ਦਿੱਲੀ ਦੇ ਲੋਕਾਂ ਨੂੰ ਮੁਫਤ ਬਿਜਲੀ ਮਿਲਦੀ ਹੈ ਅਤੇ ਗੁਜਰਾਤ ਦੇ ਲੋਕਾਂ ਨੂੰ ਵੀ ‘ਆਪ’ ਦੀ ਸਰਕਾਰ ਬਣਨ ‘ਤੇ ਇਹ ਲਾਭ ਮਾਰਚ, 2023 ਤੋਂ ਮਿਲਣਾ ਸ਼ੁਰੂ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ‘ਆਪ’ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾ ਕੇ ਪੰਜਾਬ ਅਤੇ ਦਿੱਲੀ ਵਿੱਚ ਮੁਫਤ ਬਿਜਲੀ ਦੇਣ ਅਤੇ ਮੁਹੱਲਾ ਕਲੀਨਿਕਾਂ ਦੀ ਉਸਾਰੀ ਲਈ ਫੰਡਾਂ ਦਾ ਪ੍ਰਬੰਧ ਕੀਤਾ ਹੈ, ਉਸੇ ਤਰ੍ਹਾਂ ਉਹ ਗੁਜਰਾਤ ਦੇ ਲੋਕਾਂ ਨੂੰ ਚੰਗੀਆਂ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣਗੇ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਬਕਾ ਵਿਧਾਇਕਾਂ ਨੂੰ ਮਿਲਦੀਆਂ ਮਲਟੀ ਪੈਨਸ਼ਨਾਂ ਬੰਦ ਕੀਤੀਆਂ ਅਤੇ ਹੁਣ ਟੈਕਸਦਾਤਾਵਾਂ ਦਾ ਇਹ ਪੈਸਾ ਲੋਕ ਭਲਾਈ ਲਈ ਵਰਤਿਆ ਜਾ ਰਿਹਾ ਹੈ।

Related posts

Breaking- ਗਾਇਕ ਨਛੱਤਰ ਗਿੱਲ ਦੀ ਧਰਮ ਪਤਨੀ ਦਾ ਦਿਹਾਂਤ ਹੋਇਆ, ਸਸਕਾਰ ਦੁਪਹਿਰ 1 ਵਜੇ ਹੋਵੇਗਾ

punjabdiary

Breaking- ਸਕੂਲ ਦੇ ਸਾਹਮਣੇ ਵਾਲੀ ਦੁਕਾਨ ਨੂੰ ਭਿਆਨਕ ਅੱਗ ਲੱਗੀ, ਲਪਟਾਂ ਵਿਚ ਘਿਰੀ ਦੁਕਾਨ

punjabdiary

Breaking- ਨਾਲਸਾ ਵੱਲੋਂ ਚਲਾਈ ਜਾ ਰਹੀ ਮੁਹਿੰਮ ਇੰਮਪਾਵਰਮੈਂਟ ਆਫ ਸਿਟੀਜ਼ਨ ਥ੍ਰੋ ਲੀਗਲ ਵੇਅਰਨੈੱਸ ਐਂਡ ਆਊਟਰੀਟ ਦੀ ਸ਼ੁਰੂਆਤ

punjabdiary

Leave a Comment