Breaking- ਗੋਲਡੀ ਬਰਾੜ ਨੇ ਪੁਲਿਸ ਕੋਲੋ ਬਚਣ ਲਈ ਆਪਣਾ ਰਿਹਾਇਸ਼ ਟਿਕਾਣਾ ਬਦਲਿਆ :- ਸੂਤਰ
26 ਸਤੰਬਰ – ਸਿੱਧੂ ਮੂਸੇਵਾਲਾ ਦਾ ਕਤਲ ਕਰਵਾਉਣ ਵਾਲੇ ਮਾਸਟਰਮਾਇੰਡ ਗੋਲਡੀ ਬਰਾੜ ਦੇ ਕੈਨੇਡਾ ਛੱਡਣ ਦੀਆਂ ਖਬਰਾਂ ਆ ਰਹੀਆਂ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿਮੇਵਾਰੀ ਲੈਣ ਵਾਲਾ ਗੋਲਡੀ ਬਰਾੜ ਹੁਣ ਆਪਣੇ ਆਪ ਨੂੰ ਪੁਲਿਸ ਤੋਂ ਬਚਾਉਣ ਲਈ ਕੈਨੇਡਾ ਤੋਂ ਅਮਰੀਕਾ ਚਲਾ ਗਿਆ ਹੈ। ਕਿਉਂਕਿ ਪੰਜਾਬ ਪੁਲਿਸ ਵੱਲੋਂ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਹੋਇਆ ਹੈ । ਸਰਕਾਰ ਦੀਆਂ ਏਜੰਸੀਆਂ ਲਗਾਤਾਰ ਗੋਲਡੀ ਬਰਾੜ ਨੂੰ ਫੜਨ ਲਈ ਜਾਲ ਵਛਾਅ ਰਹੀਆਂ ਸਨ।
ਗੋਲਡੀ ਬਰਾੜ ਨੇ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਕੈਨੇਡਾ ਛੱਡ ਕੇ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਰਹਿਣ ਲੱਗ ਪਿਆ ਹੈ। ਇਹ ਦੱਸਣਯੋਗ ਹੈ ਕਿ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਵਾਲੇ ਗੋਲਡੀ ਬਰਾੜ ਦੀ ਪੁਲਿਸ ਵਲੋਂ ਲਗਾਤਾਰ ਭਾਲ ਕੀਤੀ ਜਾ ਰਹੀ ਹੈ ਤਹਾਨੂੰ ਦੱਸ ਦਈਏ ਕਿ ਗੋਲਡੀ ਬਰਾੜ ਵੱਲੋਂ ਸੋਸ਼ਲ ਮੀਡੀਆ ‘ਤੇ ਲਗਾਤਾਰ ਪੋਸਟਾਂ ਪਾ ਕੇ ਬੰਬੀਹਾ ਗੈਂਗ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।