Image default
About us ਤਾਜਾ ਖਬਰਾਂ

Breaking- ਗੋਲੀ ਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਤੋਂ SIT ਨੇ ਕਾਫੀ ਸਮੇਂ ਤੱਕ ਪੁੱਛਗਿੱਛ ਕੀਤੀ

Breaking- ਗੋਲੀ ਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਤੋਂ SIT ਨੇ ਕਾਫੀ ਸਮੇਂ ਤੱਕ ਪੁੱਛਗਿੱਛ ਕੀਤੀ

ਚੰਡੀਗੜ੍ਹ, 12 ਅਕਤੂਬਰ – ਕੋਟਕਪੁਰਾ ਗੋਲੀਕਾਂਡ ਮਾਮਲੇ ‘ਚ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ, SIT ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚੰਡੀਗੜ ਸਥਿਤ ਘਰ ਜਾ ਕੇ ਪੁੱਛਗਿੱਛ ਕੀਤੀ। ਹਾਲਾਂਕਿ ਪ੍ਰਕਾਸ਼ ਸਿੰਘ ਬਾਦਲ ਤੋਂ ਪਹਿਲਾਂ ਵੀ ਸਿਟ ਨੇ ਪੁੱਛਗਿੱਛ ਕਰ ਚੁੱਕੀ ਹੈ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਕੋਟਕਪੁਰਾ ਗੋਲੀਕਾਂਡ 2015 ਵਿਚ ਵਾਪਰਿਆ ਸੀ ਜਿਸਦਾ ਜਾਇਜ਼ਾ ਲੈਣ ਲਈ ਬੀਤੇ ਦਿਨ ਸਿਟ ਘਟਨਾ ਵਾਲੇ ਸਥਾਨ ‘ਤੇ ਪਹੁੰਚੀ ਸੀ। ਉਥੋਂ ਗਵਾਹਾਂ ਕੋਲੋਂ ਵੀ ਗੋਲੀਕਾਂਡ ਸਬੰਧੀ ਜਾਣਕਾਰੀ ਲਈ ਗਈ। ਦੱਸ ਦਈਏ ਕਿ ਇਸ ਘਟਨਾ ਨੂੰ 7 ਸਾਲ ਬੀਤ ਚੁੱਕੇ ਹਨ ਪਰ ਅਜੇ ਤੱਕ ਵੀ ਪੁਲਿਸ ਵੱਲੋਂ ਜਾਂਚ ਹੀ ਕੀਤੀ ਜਾ ਰਹੀ ਹੈ।
ਪਹਿਲੀ ਵਾਰ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਹੋ ਰਹੀ ਹੈ। ਇਸਤੋਂ ਪਹਿਲਾਂ ਸਿਟ ਨੇ ਉਹਨਾਂ ਨੂੰ ਨੋਟਿਸ ਭੇਜਿਆ ਸੀ। ਬੀਤੇ ਦਿਨ ਕੋਟਕਪੁਰਾ ਵਿਚ ਜਾ ਕੇ ਗੋਲੀਕਾਂਡ ਵਾਲੀ ਥਾਂ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾਂ ਸਿਟ ਨੇ 14 ਸਤੰਬਰ ਨੂੰ ਸੁਖਬੀਰ ਬਾਦਲ ਤੋਂ ਪੁੱਛਗਿਛ ਕੀਤੀ ਸੀ ਜੋ ਕਿ 6 ਘੰਟੇ ਤੱਕ ਚਲੀ ਸੀ। ਉਸ ਵੇਲੇ ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆ ਸੀ ਅਤੇ ਕਿਹਾ ਸੀ ਕਿ ਬੇਅਦਬੀ ਮਾਮਲਿਆਂ ਤੇ ਆਮ ਆਦਮੀ ਪਾਰਟੀ ਸਿਆਸਤ ਕਰ ਰਹੀ ਹੈ।ਉਹਨਾਂ ਆਖਿਆ ਸੀ ਕਿ ਆਪਣੀਆਂ ਨਾਕਾਮੀਆਂ ਤੋਂ ਧਿਆਨ ਹਟਾਉਣ ਲਈ ‘ਆਪ’ ਸਰਕਾਰ ਇਸ ਮੁੱਦੇ ਨੂੰ ਉਛਾਲ ਰਹੀ ਹੈ।

Related posts

ਲੋਕ ਪੱਖੀ ਸਾਫ ਸਰਕਾਰ ਦੇ ਵਾਹਦਿਆਂ ਵਾਲੀ ਆਮ ਆਦਮੀ ਪਾਰਟੀ ਨੇ ਗੈਰ-ਭਰੋਸੇਯੋਗ ਵਿਅਕਤੀਆਂ ਨੂੰ ਰਾਜ ਸਭਾ ਭੇਜਿਆ: ਕੇਂਦਰੀ ਸਿੰਘ ਸਭਾ

punjabdiary

ਆਦਰਸ਼ ਸਕੂਲਾਂ ਦੇ ਅਧਿਆਪਕਾਂ ਨੂੰ ਨੌਕਰੀਓਂ ਕੱਢਣ ਦੇ ਨੋਟਿਸ ਜਾਰੀ ਕਰਨ ਖਿਲਾਫ ਮੁਲਾਜ਼ਮਾਂ ਵੱਲੋਂ ਡੀਈਓ ਦਫ਼ਤਰ ਅੱਗੇ ਧਰਨਾ ਜਾਰੀ

punjabdiary

India ਟੂਰ ਰੱਦ ਹੋਣ ਮਗਰੋਂ ਗਾਇਕ ਸ਼ੁੱਭ ਦਾ ਪਹਿਲਾ ਬਿਆਨ, ਕਿਹਾ-‘ਪੰਜਾਬੀਆਂ ਨੂੰ ਦੇਸ਼ ਭਗਤੀ ਦੇ ਲਈ ਸਬੂਤ ਦੇਣ ਦੀ ਲੋੜ ਨਹੀਂ’

punjabdiary

Leave a Comment