Breaking- ਗੱਡੀ ਤੇ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਾ ਗੋਲੀਆਂ ਮਾਰ ਕਿ ਕਤਲ ਕਰ ਦਿੱਤਾ
ਗੁਰਦਾਸਪੁਰ (ਬਟਾਲਾ), 29 ਨਵੰਬਰ – ਪੰਜਾਬ ਵਿਚ ਕਤਲ ਦੀਆਂ ਘਟਨਾਵਾਂ ਵਿਚ ਦਿਨੋ ਦਿਨ ਵਾਧਾ ਹੁੰਦਾ ਜਾ ਰਿਹਾ ਹੈ, ਪੰਜਾਬ ਦਾ ਮਾਹੌਲ ਖਰਾਬ ਹੁੰਦਾ ਜਾ ਰਿਹਾ ਹੈ ਜਿਸ ਦਾ ਤਾਜਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿਥੇ ਨੈਸ਼ਨਲ ਹਾਈਵੇ ‘ਤੇ ਗੋਲੀ ਮਾਰ ਕਿ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਬਟਾਲਾ ਪੁਲਿਸ ਅਧੀਨ ਪੈਂਦੇ ਥਾਣਾ ਸਦਰ ਦੇ ਪਿੰਡ ਸ਼ੇਖੋਪੁਰ ਦੇ ਨਜ਼ਦੀਕ ਅੰਮ੍ਰਿਤਸਰ ਪਠਾਨਕੋਟ ਨੈਸ਼ਨਲ ਹਾਈਵੇ ਗੋਲੀ ਚਲੀ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ।
ਮਿਲੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕ ਅਜੀਤਪਲ ਦੀ ਉਮਰ ਕਰੀਬ 50 ਸਾਲ ਹੈ ਅਤੇ ਇਹ ਸ਼੍ਰੋਮਣੀ ਅਕਾਲੀ ਦਲ ਦਾ ਸਰਗਰਮ ਵਰਕਰ ਦੱਸਿਆ ਜਾ ਰਿਹਾ ਹੈ। ਪੁਲਿਸ ਸੂਤਰਾਂ ਮੁਤਾਬਿਕ ਅਜੀਤਪਲ ਸਿੰਘ ਆਪਣੇ ਦੋਸਤ ਅਮ੍ਰਿਤਪਾਲ ਦੇ ਨਾਲ ਗੱਡੀ ਵਿਚ ਸਵਾਰ ਹੋ ਕੇ ਅੰਮ੍ਰਿਤਸਰ ਜਾ ਰਿਹਾ ਸੀ। ਰਸਤੇ ਦੇ ਵਿਚ ਉਸਨੇ ਆਪਣੀ ਗੱਡੀ ਰੋਕੀ। ਇਸ ਦੌਰਾਨ ਕੋਲੋ ਜਾ ਰਹੇ ਦੂਸਰੇ ਵਾਹਨ ਵਿੱਚੋਂ ਫਾਇਰਿੰਗ ਸ਼ੁਰੂ ਹੋ ਗਈ। ਇਸ ਵਾਰਦਾਤ ਦੌਰਾਨ ਅਜੀਤਪਲ ਦੀ ਗੋਲੀ ਲੱਗਣ ਨਾਲ ਮੌਤ ਹੋ ਹੋਈ। ਪੁਲਿਸ ਨੇ ਅਣਪਛਾਤੇ ‘ਤੇ ਕੇਸ ਦਰਜ ਕੀਤਾ ਹੈ। ਇਸ ਮਾਮਲੇ ਸੰਬੰਧੀ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।