Image default
About us ਤਾਜਾ ਖਬਰਾਂ

Breaking- ਚਰਨਜੀਤ ਚੰਨੀ ਵਿਦੇਸ਼ ਯਾਤਰਾ ਤੋਂ ਆਉਣ ਮਗਰੋਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਪਹੁੰਚੇ

Breaking- ਚਰਨਜੀਤ ਚੰਨੀ ਵਿਦੇਸ਼ ਯਾਤਰਾ ਤੋਂ ਆਉਣ ਮਗਰੋਂ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਪਹੁੰਚੇ

ਮਾਨਸਾ, 21 ਦਸੰਬਰ – (ਬਾਬੂਸ਼ਾਹੀ ਨੈਟਵਰਕ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਵਿਦੇਸ਼ ਦੌਰੇ ਤੋਂ ਪਰਤਣ ਮਗਰੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਉਹਨਾਂ ਦੇ ਪਿੰਡ ਮੂਸੇਵਾਲਾ ਪਹੁੰਚੇ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਮੂਸੇਵਾਲਾ ਦੇ ਕਤਲ ਵੇਲੇ ਉਹ ਭਾਰਤ ਵਿਚ ਨਹੀਂ ਸਨ। ਉਹਨਾਂ ਕਿਹਾ ਕਿ ਹੁਣ ਜਦੋਂ ਉਹ ਪੰਜਾਬ ਪਰਤੇ ਹਨ ਤਾਂ ਰਸਤੇ ਵਿਚ ਪੁਲਿਸ ਨੇ ਉਹਨਾਂ ਨੂੰ ਮੂਸਾ ਪਿੰਡ ਨਾ ਜਾਣ ਵਾਸਤੇ ਚੇਤਾਵਨੀ ਦਿੱਤੀ ਤੇ ਕਿਹਾ ਕਿ ਜੇਕਰ ਤੁਸੀਂ ਗਏ ਤਾਂ ਅਸੀਂ ਤੁਹਾਨੂੰ ਗ੍ਰਿਫਤਾਰ ਕਰਾਂਗੇ। ਉਹਨਾਂ ਕਿਹਾ ਕਿ ਉਹਨਾਂ ਸਪਸ਼ਟ ਕਰ ਦਿੱਤਾ ਕਿ ਉਹ ਹਰ ਹਾਲਤ ਵਿਚ ਮੂਸਾ ਪਿੰਡ ਜਾਣਗੇ ਤਾਂ ਪੁਲਿਸ ਨੇ ਉਹਨਾਂ ਨੁੰ ਰਾਤ ਰੁੱਕਣ ਤੋਂ ਮਨਾ ਕਰ ਦਿੱਤਾ ਪਰ ਉਹਨਾਂ ਕਿਹਾ ਕਿ ਉਹ ਹਰ ਹਾਲਤ ਵਿਚ ਰਾਤ ਪਰਿਵਾਰ ਨਾਲ ਬਿਤਾਉਣਗੇ ਤਾਂ ਪੁਲਿਸ ਨੇ ਉਹਨਾਂ ਨੂੰ ਅਦਾਲਤ ਦਾ ਸੰਮਨ ਦੇ ਦਿੱਤਾ। ਇਹ ਮਾਮਲਾ ਚੋਣਾਂ ਦੌਰਾਨ ਉਹਨਾਂ ਅਤੇ ਮੂਸੇਵਾਲਾ ਦੇ ਖਿਲਾਫ ਦਰਜ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਦੀ ਮੌਤ ਹੋ ਜਾਵੇ ਤਾਂ ਚਲਾਨ ਪੇਸ਼ ਨਹੀਂ ਕੀਤਾ ਜਾਂਦਾ ਬਲਕਿ ਪਰਚੇ ਨੂੰ ਖਾਰਜ ਕਰ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਜਿਹੜਾ ਕੇਸ ਸਾਡੀ ਸਰਕਾਰ ਨੇ ਮੂਸੇਵਾਲਾ ਖਿਲਾਫ ਰੱਦ ਕਰ ਦਿੱਤਾ ਸੀ, ਉਸਦਾ ਵੀ ਚਲਾਨ ਪੇਸ਼ ਕੀਤਾ ਜਾ ਰਿਹਾ ਹੈ ਤੇ ਸਿੱਧੂ ਦੇ ਮਾਪਿਆਂ ਨੁੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਧੂ ਦੇ ਕਤਲ ਨੂੰ ਗੰਭੀਰਤਾ ਨਾਲ ਲਵੇ ਨਾ ਕਿ ਸਿੱਧੂ ਦੇ ਮਾਪਿਆਂ ਤੇ ਹੋਰ ਪਰਿਵਾਰਕ ਜੀਆਂ ਨੁੰ ਤੰਗ ਪ੍ਰੇਸ਼ਾਨ ਕੀਤਾ ਜਾਵੇ।

Related posts

ਇਨਕਮ ਟੈਕਸ ਵਿਭਾਗ ਨੇ ਕਾਂਗਰਸ ਨੂੰ 1700 ਕਰੋੜ ਰੁਪਏ ਦਾ ਡਿਮਾਂਡ ਨੋਟਿਸ ਕੀਤਾ ਜਾਰੀ

punjabdiary

Breaking- ਆਪ ਦੇ ਮੰਤਰੀ ਸ੍ਰੀ ਜਿੰਪਾ ਨੇ ਮੱਧ ਪ੍ਰਦੇਸ਼ ਦੀ ਨਾਗਦਾ ਜਲ ਸਪਲਾਈ ਯੋਜਨਾ ਦਾ ਦੌਰਾ ਕੀਤਾ ਅਤੇ ਨਹਿਰੀ ਪ੍ਰੋਜੈਕਟਾਂ ਵਿੱਚ ਨਗਦਾ ਪ੍ਰੋਜੈਕਟ ਦੇ ਚੰਗੇ ਅਮਲਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ

punjabdiary

Breaking- ਜਲੰਧਰ ਲੋਕ ਸਭਾ ਜ਼ਿਮਨੀ ਚੋਣ ਸਬੰਧੀ ਸ਼ਾਹਕੋਟ ਵਿੱਚ ਪਰਮਜੀਤ ਕੌਰ ਬਜਾਜ ਸਾਬਕਾ ਪ੍ਰਧਾਨ ਨਗਰ ਪੰਚਾਇਤ ਨਾਲ ਮੀਟਿੰਗ ਹੋਈ

punjabdiary

Leave a Comment