Breaking- ਚਾਈਨਾ ਡੋਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਨੁਕੜ ਪਤੰਗ ਵਾਲੀ ਡੋਰ ਨਾਟਕ ਦਾ ਆਯੋਜਨ
ਫ਼ਰੀਦਕੋਟ, 26 ਜਨਵਰੀ – (ਪੰਜਾਬ ਡਾਇਰੀ ) ਸਥਾਨਕ ਮਹਾਤਮਾ ਗਾਂਧੀ ਸੀਨੀ. ਸਕੈਡਰੀ ਸਕੂਲ ਫ਼ਰੀਦਕੋਟ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਦੀ ਰਹਿਨੁਮਾਈ ਹੇਠ ਚਾਈਨਾ ਡੋਰ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਦਾ ਨੁਕੜ ਨਾਟਕ ਨੁਕੜ ਪਤੰਗ ਵਾਲੀ ਡੋਰ ਨਟਰਾਜ ਰੰਗਮੰਚ ਕੋਟਕਪੂਰਾ ਦੀ ਟੀਮ ਵੱਲੋਂ ਰੰਗ ਹਰਜਿੰਦਰ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤਾ ਗਿਆ । ਇਸ ਨਾਟਕ ਦੀ ਪੇਸ਼ਕਾਰੀ ਦੌਰਾਨ ਉਪ ਮੰਡਲ ਮੈਜਿਸਟਰੇਟ ਮੈਡਮ ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫਸਰ ਸ੍ਰੀ ਮਨਜੀਤ ਪੁਰੀ ਵੀ ਹਾਜ਼ਰ ਸਨ। ਪ੍ਰਧਾਨਗੀ ਮੰਡਲ ਵਿੱਚ ਸ. ਸੇਵਾ ਸਿੰਘ ਚਾਵਲਾ ਡਾਇਰੈਕਟਰ ਮਹਾਤਮਾ ਗਾਂਧੀ ਸੀਨੀ.ਸਕੈੰਡਰੀ ਸਕੂਲ ਫਰੀਦਕੋਟ, ਸ੍ਰੀ ਕੁਮਾਰ ਜਗਦੇਵ ਸਿੰਘ ਬਰਾੜ ਪ੍ਰਿੰਸੀਪਲ ਮਹਾਤਮਾ ਗਾਂਧੀ ਸੀਨੀ. ਸਕੈਡਰੀ ਸਕੂਲ ਅਤੇ ਸ੍ਰੀ ਲਲਿਤ ਮੋਹਨ ਗੁਪਤਾ ਚੈਅਰਮੈਨ ਮਹਾਤਮਾ ਗਾਂਧੀ ਸੀਨੀ. ਸਕੈਡਰੀ ਸਕੂਲ ਪ੍ਰਬੰਧਕੀ ਕਮੇਟੀ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।
ਨਾਟਕ ਵਿੱਚ ਲੋਕਾਂ ਨੂੰ ਚਾਈਨਾ ਡੋਰ ਦੇ ਮਾਰੂ ਅਸਰ ਤੋਂ ਜਾਗਰੂਕ ਕੀਤਾ ਗਿਆ। ਨਾਟਕ ਵਿੱਚ ਇਹ ਦਰਸਾਇਆ ਗਿਆ ਕਿ ਚਾਈਨਾ ਡੋਰ ਕਾਰਨ ਬਹੁਤ ਸਾਰੀਆਂ ਮਨੁੱਖੀ ਜਾਨਾਂ ਜਾ ਸਕਦੀਆਂ ਹਨ ਅਤੇ ਹੋਰ ਕਈ ਤਰ੍ਹਾਂ ਦੀਆਂ ਦੁਰਘਟਨਾਵਾਂ ਵਾਪਰ ਸਕਦੀਆਂ ਹਨ। ਨਾਟਕ ਵਿੱਚ ਜਿਥੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਉਥੇ ਵਿਦਿਆਰਥੀਆਂ ਤੋਂ ਇਹ ਅਹਿਦ ਵੀ ਲਿਆ ਗਿਆ ਕਿ ਉਹ ਚਾਈਨਾ ਡੋਰ ਦੀ ਵਰਤੋਂ ਨਹੀਂ ਕਰਨਗੇ।
ਸਮਾਗਮ ਦੇ ਅੰਤ ਵਿੱਚ ਦੌਰਾਨ ਉਪ ਮੰਡਲ ਮੈਜਿਸਟਰੇਟ ਮੈਡਮ ਬਲਜੀਤ ਕੌਰ ਨੇ ਨਾਟਕ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਇਸ ਨਾਟਕ ਦੇ ਨਿਰਦੇਸ਼ਕ ਰੰਗ ਹਰਜਿੰਦਰ ਅਤੇ ਲੇਖਕ ਸ੍ਰੀ ਸ਼ਵਿੰਦਰ ਸਨੀ ਅਤੇ ਪੂਰੀ ਟੀਮ ਨੂੰ ਮੁਬਾਰਕਬਾਦ ਦਿੰਦਿਆ ਇਹ ਆਸ ਕੀਤੀ ਕਿ ਇਸ ਤਰ੍ਹਾਂ ਦੇ ਨਾਟਕ ਹਰ ਪਿੰਡ, ਹਰ ਸ਼ਹਿਰ ਅਤੇ ਹਰ ਸਕੂਲ ਵਿੱਚ ਹੋਣੇ ਚਾਹੀਦੇ ਹਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ. ਕੁਮਾਰ ਜਗਦੇਵ ਸਿੰਘ ਬਰਾੜ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਇਸ ਕੰਮ ਲਈ ਉਨ੍ਹਾਂ ਦੇ ਸਕੂਲ ਦੀ ਚੋਣ ਕੀਤੀ।ਇਸ ਨਾਟਕ ਦੀ ਪੇਸ਼ਕਾਰੀ ਦੌਰਾਨ ਸਕੂਲ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।