Breaking- ਚੱਲ ਰਹੇ ਵਿਕਾਸ ਕਾਰਜਾਂ ਦੇ ਕੰਮਾਂ ਵਿੱਚ ਲਿਆਂਦੀ ਜਾਵੇ ਤੇਜੀ – ਚੇਅਰਮੈਨ ਢਿੱਲਵਾਂ
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਬੈਠਕ
ਫਰੀਦਕੋਟ, 27 ਫਰਵਰੀ – (ਪੰਜਾਬ ਡਾਇਰੀ) ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਸ. ਰਾਜਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਲਖਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ਤੇ ਮੌਜੂਦ ਸਨ।
ਇਸ ਦੌਰਾਨ ਚੇਅਰਮੈਨ ਸ. ਸੁਖਜੀਤ ਸਿੰਘ ਢਿੱਲਵਾਂ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਲੈਂਦੇ ਹੋਏ ਕਿਹਾ ਕਿ ਜਿਲ੍ਹੇ ਵਿੱਚ ਜਿਹੜੇ ਵੀ ਵਿਕਾਸ ਕਾਰਜਾਂ ਸਬੰਧੀ ਕੰਮ ਚੱਲ ਰਹੇ ਹਨ, ਉਸ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਵਿਕਾਸ ਕਾਰਜਾਂ ਸਬੰਧੀ ਨਵੀਆਂ ਯੋਜਨਾਵਾਂ ਬਣਾਉਣ ਤੋਂ ਪਹਿਲਾਂ ਜਮੀਨੀ ਪੱਧਰ ਤੋ ਜਿਲ੍ਹਾ ਨਿਵਾਸੀਆਂ ਨਾਲ ਰਾਬਤਾ ਕਾਇਮ ਕਰਨ। ਜਮੀਨੀ ਪੱਧਰ ਤੇ ਜਿਲ੍ਹਾ ਨਿਵਾਸੀਆਂ ਨੂੰ ਜੋ ਸਮੱਸਿਆਵਾਂ ਆਉਂਦੀਆਂ ਹਨ, ਉਸ ਸਬੰਧੀ ਹੀ ਯੋਜਨਾਵਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਹਿਲਾਂ ਤੋਂ ਜੋ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਇਸ ਸਬੰਧੀ ਸਮੇਂ ਸਮੇਂ ਸਿਰ ਕੈਂਪ ਲਗਾ ਕੇ ਵੱਧ ਤੋਂ ਵੱਧ ਇਨ੍ਹਾਂ ਯੋਜਨਾਵਾਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਅਤੇ ਆਪ ਜਮੀਨੀ ਪੱਧਰ ਤੇ ਵਿਜ਼ਿਟ ਕਰਕੇ ਹਰ ਇੱਕ ਯੋਜਨਾ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਸਬੰਧੀ ਤਹਿ ਕੀਤੇ ਮਾਪਦੰਡਾਂ ਅਨੁਸਾਰ ਕੰਮ ਕੀਤੇ ਜਾਣ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਨੂੰ ਪਹਿਲ ਦਿੱਤੀ ਜਾਵੇ।
ਇਸ ਮੌਕੇ ਡੀ.ਡੀ.ਪੀ.ਓ ਸ. ਧਰਮਪਾਲ, ਪੀ.ਆਰ.ਓ ਟੂ ਸਪੀਕਰ ਸ. ਮਨਪ੍ਰੀਤ ਸਿੰਘ ਧਾਲੀਵਾਲ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।