Image default
About us ਤਾਜਾ ਖਬਰਾਂ

Breaking- ਜਨਤਕ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਈ, ਸੋਸ਼ਲ ਮੀਡੀਆ ਤੇ ਵੀ ਲਾਗੂ ਰਹੇਗੀ

Breaking- ਜਨਤਕ ਪ੍ਰਦਰਸ਼ਨ ਕਰਨ ਤੇ ਪੂਰਨ ਪਾਬੰਦੀ ਲਗਾਈ, ਸੋਸ਼ਲ ਮੀਡੀਆ ਤੇ ਵੀ ਲਾਗੂ ਰਹੇਗੀ

ਮੋਹਾਲੀ, 18 ਨਵੰਬਰ – ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਤਲਵਾੜ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ ਅਤੇ ਇਹ ਪਾਬੰਦੀ ਸੋਸ਼ਲ ਮੀਡੀਆ ’ਤੇ ਵੀ ਲਾਗੂ ਰਹੇਗੀ।
ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ਵਿੱਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ’ਤੇ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ।
ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਜੇਕਰ ਕੋਈ ਵੀ ਆਮ ਅਤੇ ਖਾਸ ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Related posts

ਪੁਲਿਸ ਪ੍ਰਸ਼ਾਸਨ ਲਈ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ : ਐਸ.ਐਚ.ਓ. ਜਗਸੀਰ ਸਿੰਘ

punjabdiary

ਫਰੀਦਕੋਟ ਜ਼ਿਲ੍ਹੇ ‘ਚ 14 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ-ਜ਼ਿਲ੍ਹਾ ਤੇ ਸੈਸ਼ਨ ਜੱਜ

punjabdiary

ਅੰਮ੍ਰਿਤ. ਪਾਲ ਸਿੰਘ ਨੇ MP ਅਹੁਦੇ ਲਈ ਲਿਆ ਹਲਫ਼, ਖਾਧੀ ਸੰਵਿਧਾਨ ਦੀ ਸਹੁੰ

punjabdiary

Leave a Comment