Breaking- ਜਨ ਸੁਵਿਧਾ ਕੈਂਪ ਦੌਰਾਨ 164 ਲਾਭਪਾਤਰੀਆਂ ਨੂੰ ਸਰਕਾਰੀ ਸਕੀਮਾਂ ਦਾ ਦਿੱਤਾ ਗਿਆ ਲਾਭ – ਡਿਪਟੀ ਕਮਿਸ਼ਨਰ ਡਾ. ਦੁੱਗ
ਸਰਕਾਰ ਤੁਹਾਡੇ ਦੁਆਰ” ਤਹਿਤ ਸਾਦਿਕ ਵਿਖੇ ਸਬ ਡਵੀਜਨ ਪੱਧਰ ਦਾ ਲਗਾਇਆ ਗਿਆ ਜਨ ਸੁਵਿਧਾ ਕੈਂਪ
ਫਰੀਦਕੋਟ, 9 ਮਾਰਚ – (ਪੰਜਾਬ ਡਾਇਰੀ) ਸਰਕਾਰ ਤੁਹਾਡੇ ਦੁਆਰ” ਮੁਹਿੰਮ ਤਹਿਤ ਸਬ ਡਵੀਜਨ ਪੱਧਰ ਦਾ ਜਨ ਸੁਵਿਧਾ ਕੈਂਪ ਮਾਰਕੀਟ ਕਮੇਟੀ ਕਸਬਾ ਸਾਦਿਕ ਵਿਖੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਲਗਾਇਆ ਗਿਆ। ਕੈਂਪ ਦੌਰਾਨ 249 ਬਿਨੈਕਾਰਾਂ ਦੀਆਂ ਅਰਜ਼ੀਆਂ ਪ੍ਰਾਪਤ ਹੋਈਆ ਹਨ, ਜਿੰਨਾ ਵਿੱਚ 164 ਅਰਜੀਆਂ ਦਾ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਬਾਕੀ 85 ਅਰਜੀਆਂ ਦੀ ਪੜਤਾਲ ਕਰਕੇ ਲਾਭਪਾਤਰੀਆਂ ਨੂੰ ਜਲਦ ਬਣਦਾ ਲਾਭ ਮੁੱਹਈਆਂ ਕਰਵਾਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ। ਜਨ ਸੁਵਿਧਾ ਕੈਂਪ ਵਿੱਚ ਐਸ.ਡੀ.ਐਮ ਫਰੀਦਕੋਟ ਮੈਡਮ ਬਲਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸ. ਗੁਰਜੀਤ ਸਿੰਘ ਖੋਸਾ, ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਦੀ ਬੇਟੀ ਸਿਮਰਨ ਸੇਖੋਂ, ਗਗਨਦੀਪ ਸਿੰਘ ਧਾਲੀਵਾਲ ਸੂਬਾ ਮੀਤ ਪ੍ਰਧਾਨ ਯੂਥ ਵਿੰਗ ਆਮ ਆਦਮੀ ਪਾਰਟੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਜਨ ਸੁਵਿਧਾ ਕੈਂਪ ਵਿੱਚ ਬਿਨੈਕਾਰਾਂ ਦੀ ਸਹੂਲਤ ਲਈ ਵੱਖ ਵੱਖ ਵਿਭਾਗਾਂ ਦੇ 27 ਕਾਊਂਟਰ ਲਗਾਏ ਗਏ ਸਨ, ਜਿਸ ਵਿੱਚ ਸਬੰਧਤ ਵਿਭਾਗਾਂ ਦੇ ਮੁੱਖੀ/ਨੁਮਾਇੰਦੇ ਹਾਜ਼ਰ ਹੋਏ। ਜਨ ਸੁਵਿਧਾ ਕੈਂਪ ਵਿਚ ਅਧਿਕਾਰੀਆਂ ਵੱਲੋਂ ਪੰਜਾਬ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਅਰਜੀਆਂ ਪੈਨਸ਼ਨ, ਰਾਸ਼ਣ ਕਾਰਡ, ਇੰਤਕਾਲ, ਸੀਵਰੇਜ, ਸਿਹਤ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ, ਜਲ ਸਪਲਾਈ, ਉਦਯੋਗ, ਪੁਲਿਸ ਵਿਭਾਗ, ਲੇਬਰ ਅਤੇ ਮਗਨਰੇਗਾ ਨਾਲ ਸਬੰਧਤ ਸਨ। ਉਨ੍ਹਾਂ ਦੱਸਿਆ ਕਿ ਜਿਹੜੀਆਂ ਅਰਜੀਆਂ ਰਹਿੰਦੀਆਂ ਕਾਗਜ਼ੀ ਕਾਰਵਾਈ ਕਰਕੇ ਪੈਂਡਿੰਗ ਸਨ, ਉਨ੍ਹਾਂ ਨੂੰ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਦੇ ਕੇ ਸਮਾਂ ਬੱਧ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਸ ਮੌਕੇ ਡਾ. ਪਰਮਜੀਤ ਸਿੰਘ ਬਰਾੜ, ਸੱਕਤਰ ਮਾਰਕਿਟ ਕਮੇਟੀ ਪ੍ਰਿਤਪਾਲ ਸਿੰਘ ਕੋਹਲੀ, ਬੀ.ਡੀ.ਪੀ.ਓ ਫਰੀਦਕੋਟ ਮੈਡਮ ਸੁਖਵਿੰਦਰ ਕੌਰ ਸੰਧੂ , ਗੁਰਸੇਵਕ ਸਿੰਘ ਬੁੱਟਰ ਆਪ ਆਗੂ, ਡਾ. ਪ੍ਰਭਦੀਪ ਸਿੰਘ ਚਾਵਲਾ ਬੀ.ਈ.ਈ, ਸੁਖਰਾਜ ਸਿੰਘ ਸੰਧੂ ਪ੍ਰਧਾਨ ਟਰੱਕ ਯੂਨੀਅਨ, ਸੁਪਰਡੈਂਟ ਮਨਪ੍ਰੀਤ ਸਿੰਘ ਸੰਧੂ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।