Image default
ਤਾਜਾ ਖਬਰਾਂ

Breaking- ਜਹਾਜ਼ ‘ਚ ਕਿਰਪਾਨ ਦੀ ਇਜਾਜ਼ਤ, ਸੁਪਰੀਮ ਕੋਰਟ ਨੇ ਪਟੀਸ਼ਨ ਉੱਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

Breaking- ਜਹਾਜ਼ ‘ਚ ਕਿਰਪਾਨ ਦੀ ਇਜਾਜ਼ਤ, ਸੁਪਰੀਮ ਕੋਰਟ ਨੇ ਪਟੀਸ਼ਨ ਉੱਤੇ ਸੁਣਵਾਈ ਕਰਨ ਤੋਂ ਕੀਤਾ ਇਨਕਾਰ

6 ਅਗਸਤ – (ਪੰਜਾਬ ਡਾਇਰੀ) ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਉਰਿਟੀ ਵੱਲੋਂ ਘਰੇਲੂ ਉਡਾਣਾਂ ਵਿਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫੈਸਲੇ ਨੂੰ ਹਿੰਦੂ ਸੈਨਾ ਵੱਲੋਂ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਜਸਟਿਸ ਐੱਸ ਅਬਦੁੱਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ ਅਰਜ਼ੀਕਾਰ ਜਥੇਬੰਦੀ ਨੂੰ ਸਬੰਧਤ ਹਾਈ ਕੋਰਟ ’ਚ ਪਟੀਸ਼ਨ ਦਾਖ਼ਲ ਕਰਨ ਦੀ ਖੁੱਲ੍ਹ ਦੇ ਦਿੱਤੀ। ਇਸ ਤੋਂ ਬਾਅਦ ਜਥੇਬੰਦੀ ਨੇ ਪਟੀਸ਼ਨ ਵਾਪਸ ਲੈ ਲਈ। ਪਟੀਸ਼ਨਰ ਨੇ ਬਿਊਰੋ ਵੱਲੋਂ 4 ਮਾਰਚ, 2022 ਨੂੰ ਜਾਰੀ ਹੁਕਮਾਂ ਨੂੰ ਚੁਣੌਤੀ ਦਿੱਤੀ ਸੀ ਜਿਸ ’ਚ ਕਿਹਾ ਗਿਆ ਸੀ ਕਿ ਸਿੱਖ ਯਾਤਰੀ ਘਰੇਲੂ ਉਡਾਣਾਂ ’ਚ ਕਿਰਪਾਨ ਨਾਲ ਸਫ਼ਰ ਕਰ ਸਕਦੇ ਹਨ ਅਤੇ ਕਿਰਪਾਨ ਦੇ ਬਲੇਡ ਦੀ ਲੰਬਾਈ 6 ਇੰਚ ਤੋਂ ਵੱਧ ਅਤੇ ਇਸ ਦੀ ਕੁੱਲ ਲੰਬਾਈ 9 ਇੰਚ ਤੋਂ ਵੱਧ ਨਹੀਂ ਹੋਣੀ ਚਾਹੀਦੀ।

Related posts

ਪੰਜਾਬ ‘ਚ ਹੁਣ VIP ਲੋਕਾਂ ਨੂੰ ਮੁਫ਼ਤ ਨਹੀਂ ਮਿਲੇਗੀ ਪੁਲਿਸ ਸੁਰੱਖਿਆ, ਹਾਈਕੋਰਟ ਨੇ ਜਾਰੀ ਕੀਤੇ ਹੁਕਮ

punjabdiary

ਅਮਰੀਕਾ ਦਾ ਵੀਜ਼ਾ ਨਾ ਮਿਲਣ ਤੋਂ ਨਾਰਾਜ਼ ਨੌਜਵਾਨਾਂ ਨੇ ਮਸ਼ਹੂਰ ਟਰੈਵਲ ਏਜੰਸੀ ‘ਤੇ ਕੀਤਾ ਹਮਲਾ

Balwinder hali

Big News- ਪੰਜਾਬ ਨੂੰ GST ਦੇ 15000 ਕਰੋੜ ਮਿਲਣਗੇ ਜਾਂ ਨਹੀਂ ਇਸ ਤੇ ਫ਼ਿਲਹਾਲ ਸਸਪੈਂਸ ਬਰਕਰਾਰ

punjabdiary

Leave a Comment