Image default
ਤਾਜਾ ਖਬਰਾਂ

Breaking- ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਲ 2020 ਤੋਂ ਬਕਾਇਆ 32 ਕਰੋੜ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਆਦੇਸ਼

Breaking- ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਾਲ 2020 ਤੋਂ ਬਕਾਇਆ 32 ਕਰੋੜ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਆਦੇਸ਼

ਚੰਡੀਗੜ੍ਹ, 6 ਸਤੰਬਰ – (ਬਾਬੂਸ਼ਾਹੀ ਨੈਟਵਰਕ) ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਸਾਲ 2020 ਵਿੱਚ ਫਾਜ਼ਿਲਕਾ ਜ਼ਿਲ੍ਹੇ ਵਿੱਚ ਹੜ੍ਹਾਂ ਦੇ ਕਹਿਰ ਨਾਲ ਭਾਰੀ ਨੁਕਸਾਨ ਹੋਇਆ ਸੀ ਪਰ ਉਸ ਵੇਲੇ ਦੀ ਸਰਕਾਰ ਨੇ ਸਿਵਾਏ ਲਾਰਿਆਂ ਦੇ ਲੋਕਾਂ ਨੂੰ ਰਾਹਤ ਦੇਣ ਲਈ ਕੁਝ ਨਹੀਂ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਅਬੋਹਰ, ਅਰਨੀਵਾਲਾ ਅਤੇ ਜਲਾਲਾਬਾਦ ਬਲਾਕਾਂ ਵਿੱਚ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਸੀ। ਭਗਵੰਤ ਮਾਨ ਨੇ ਦੱਸਿਆ ਕਿ ਕੁੱਲ 32 ਕਰੋੜ ਰੁਪਏ ‘ਚੋਂ 28 ਕਰੋੜ ਰੁਪਏ ਦਾ ਫਸਲਾਂ ਨੂੰ ਨੁਕਸਾਨ ਪਹੁੰਚਿਆ ਸੀ ਜਦਕਿ ਬਾਕੀ 4 ਕਰੋੜ ਰੁਪਏ ਦਾ ਨੁਕਸਾਨ ਘਰਾਂ ਅਤੇ ਹੋਰ ਅਦਾਰਿਆਂ ਦਾ ਹੋਇਆ ਹੈ।
ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜ਼ਿਲ੍ਹੇ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਸਾਲ 2020 ਦੀ ਬਕਾਇਆ ਰਹਿੰਦੀ 32 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਫੈਸਲਾ ਮੁੱਖ ਮੰਤਰੀ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਇਕਾਂ ਨਾਲ ਹੋਈ ਮੀਟਿੰਗ ਦੌਰਾਨ ਲਿਆ।

Related posts

ਵੱਡੀ ਖ਼ਬਰ – ਕਰਮਚਾਰੀ ਨੂੰ ਰਿਸ਼ਵਤ ਲੈਂਦੇ ਹੋਏ ਮੌਕੇ ਤੇ ਵਿਜੀਲੈਂਸ ਵਿਭਾਗ ਨੇ ਕੀਤਾ ਗ੍ਰਿਫ਼ਤਾਰ ਕੀਤਾ

punjabdiary

ਹੁਣ ਮਿਲਣਗੀਆਂ ਸਸਤੀਆਂ ਦਵਾਈਆਂ, ਮਾਨ ਸਰਕਾਰ ਦੇ ਮੰਤਰੀ ਭਰੀ ਹਾਮੀ

punjabdiary

Breaking- ਮਗਨਰੇਗਾ ਸਕੀਮ ਤਹਿਤ ਜਾਬ ਕਾਰਡ ਜਾਰੀ ਕਰਨ ਸਬੰਧੀ ਲੱਗਣਗੇ ਕੈਂਪ- ਰੰਧਾਵਾ

punjabdiary

Leave a Comment