Breaking- ਜਾਨ ਬਚਾਉਣ ਲਈ ਦੋ ਕਰੋੜ ਦੀ ਪੇਸ਼ਕਸ਼ ਕੀਤੀ ਸੀ : ਗੋਲਡੀ ਬਰਾੜ
16 ਜੁਲਾਈ – (ਪੰਜਾਬ ਡਾਇਰੀ) ਬਾਹਰ ਬੈਠਾ ਗੋਲਡੀ ਬਰਾੜ ਜੋ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ ਅਤੇ ਕਤਲ ਦਾ ਮਾਸਟਰਮਾਇੰਡ ਹੈ ਉਸ ਨੇ ਇੱਕ ਨਿੱਜੀ ਚੈਨਲ ਤੇ ਅਪਣੀ ਵੀਡੀਓ ਜਾਰੀ ਕਰਕੇ ਕਈ ਵੱਡੇ ਖੁਲਾਸੇ ਕੀਤੇ ਹਨ। ਉਸ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਜਾਨ ਬਚਾਉਣ ਲਈ ਉਸ ਨੂੰ 2 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਵੀਡੀਓ ਵਿੱਚ ਬਰਾੜ ਮਾਸਕ ਪਹਿਨੇ ਨਜ਼ਰ ਆ ਰਿਹਾ ਹੈ, ਬਰਾੜ ਨੇ ਕਿਹਾ ਕਿ ਚੋਣਾਂ ਦੌਰਾਨ ਮੂਸੇਵਾਲਾ ਦੇ ਲੋਕਾਂ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਤੁਸੀਂ ਉਨ੍ਹਾਂ ਦੀ ਜਾਨ ਬਖਸ਼ ਦਿਓ, ਤੁਹਾਨੂੰ ਦੋ ਕਰੋੜ ਰੁਪਏ ਦਿੱਤੇ ਜਾਣਗੇ। ਉਸ ਤੋਂ ਬਾਅਦ ਤੁਹਾਨੂੰ ਗੁਰਦੁਆਰਾ ਸਾਹਿਬ ਜਾ ਕੇ ਸਹੁੰ ਖਾਣੀ ਪਵੇਗੀ ਕਿ ਤੁਸੀਂ ਸਿੱਧੂ ਮੂਸੇਵਾਲਾ ਨੂੰ ਕੁਝ ਨਹੀਂ ਕਰੋਗੇ। ਬਰਾੜ ਨੇ ਕਿਹਾ ਕਿ ਉਸ ਨੇ ਇਸ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ ਕਿਉਂਕਿ ਉਹ ਕਿਸੇ ਵੀ ਹਾਲਤ ਵਿੱਚ ਸਮਝੌਤਾ ਨਹੀਂ ਕਰਨਾ ਚਾਹੁੰਦਾ ਸੀ।
ਹਾਲਾਂਕਿ, ਨਿੱਜੀ ਚੈਨਲ ਜਾਰੀ ਕੀਤੇ ਵੀਡੀਓ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਨਹੀਂ ਕਰਦਾ ਹੈ। ਕਿਉਂਕਿ ਵੀਡੀਓ ਦੀ ਪ੍ਰਮਾਣਿਕਤਾ ਦੀ ਪੁਸ਼ਟੀ ਕਰਨਾ ਸੁਰੱਖਿਆ ਏਜੰਸੀਆਂ ਦਾ ਕੰਮ ਹੈ। ਕਿਹਾ ਕਿ ‘ਸਾਡੇ ਦੋ ਭਰਾਵਾਂ ਦੇ ਕਤਲ ‘ਚ ਕਿਸੇ ਨਾ ਕਿਸੇ ਤਰੀਕੇ ਨਾਲ ਮੂਸੇਵਾਲਾ ਦਾ ਹੱਥ ਸੀ। ਇਸ ਲਈ ਅਸੀਂ ਦੋਵਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਹੈ। ਸਾਨੂੰ ਸਿੱਧੂ ਨੂੰ ਮਾਰਨ ਦਾ ਕੋਈ ਪਛਤਾਵਾ ਨਹੀਂ ਹੈ। ਮਿੱਡੂਖੇੜਾ ਅਤੇ ਗੁਰਲਾਲ ਬਰਾੜ ਦੇ ਕਤਲਾਂ ਬਾਰੇ ਗੱਲ ਕਰਦਿਆਂ ਗੋਲਡੀ ਬਰਾੜ ਨੇ ਕਿਹਾ ਕਿ ਉਨ੍ਹਾਂ ਦੇ ਕਤਲ ਕੇਸ ਵਿੱਚ ਕਾਨੂੰਨ ਨੇ ਸਹੀ ਢੰਗ ਨਾਲ ਕੰਮ ਨਹੀਂ ਕੀਤਾ ਅਤੇ ਅਸੀਂ ਹਥਿਆਰ ਚੁੱਕ ਕੇ ਬਦਲਾ ਲੈ ਲਿਆ