Image default
ਤਾਜਾ ਖਬਰਾਂ

Breaking- ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 06 ਅਪ੍ਰੈਲ 2023 ਨੂੰ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਲੱਗੇਗਾ

Breaking- ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 06 ਅਪ੍ਰੈਲ 2023 ਨੂੰ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਲੱਗੇਗਾ

ਫਰੀਦਕੋਟ, 30 ਮਾਰਚ – (ਪੰਜਾਬ ਡਾਇਰੀ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਫਰੀਦਕੋਟ ਵੱਲੋ ਆਤਮਾ ਦੇ ਸਹਿਯੋਗ ਨਾਲ ਸਾਉਣੀ ਦੀਆਂ ਫਸਲਾਂ ਦੀ ਸੁਚੱਜੀ ਕਾਸ਼ਤ ਸਬੰਧੀ ਡਾ. ਗੁਰਵਿੰਦਰ ਸਿੰਘ ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਹੁਣ 06 ਅਪ੍ਰੈਲ 2023 ਦਿਨ ਵੀਰਵਾਰ ਨੂੰ ਸਵੇਰੇ 9 ਵਜੇ ਤੋ ਦੁਪਿਹਰ 2 ਵਜੇ ਤੱਕ ਨਵੀਂ ਦਾਣਾ ਮੰਡੀ ਕੋਟਕਪੂਰਾ ਵਿਖੇ ਲਗਾਇਆ ਜਾ ਰਿਹਾ ਹੈ। ਸਪੀਕਰ ਵਿਧਾਨ ਸਭਾ ਪੰਜਾਬ ਸ. ਕੁਲਤਾਰ ਸਿੰਘ ਸੰਧਵਾਂ ਇਸ ਮੇਲੇ ਦੇ ਮੁੱਖ ਮਹਿਮਾਨ ਹੋਣਗੇ ਜਦਕਿ ਉਦਘਾਟਨ ਡਾ. ਰੂਹੀ ਦੁੱਗ ਡਿਪਟੀ ਕਮਿਸ਼ਨਰ ਫਰੀਦਕੋਟ ਕਰਨਗੇ। ਮੇਲੇ ‘ਚ ਵਿਸ਼ੇਸ਼ ਤੌਰ ਤੇ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ ਤੇ ਵਿਧਾਇਕ ਜੈਤੋ ਸ. ਅਮੋਲਕ ਸਿੰਘ ਵੀ ਸ਼ਿਰਕਤ ਕਰਨਗੇ। ਇਹ ਕਿਸਾਨ ਸਿਖਲਾਈ ਕੈਂਪ ਪਹਿਲਾਂ 01 ਅਪ੍ਰੈਲ 2023 ਨੂੰ ਲਗਾਇਆ ਜਾਣਾ ਸੀ, ਪਰ ਖਰਾਬ ਮੌਸਮ ਦੀ ਸੰਭਾਵਨਾ ਕਰਕੇ ਇਹ ਹੁਣ 06 ਅਪ੍ਰੈਲ 2023 ਨੂੰ ਲਗਾਇਆ ਜਾਵੇਗਾ। ਇਹ ਜਾਣਕਾਰੀ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫਸਰ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਸਬੰਧੀ ਤਕਨੀਕੀ ਅਤੇ ਨਵੀਨਤਮ ਜਾਣਕਾਰੀ ਦਿੱਤੀ ਜਾਵੇਗੀ। ਖੇਤੀਬਾੜੀ ਵਿਭਾਗ ਦੇ ਖੇਤੀ ਮਾਹਿਰ ਸਾਉਣੀ ਦੀਆਂ ਫਸਲਾਂ ਬੀਜ਼ਣ ਦਾ ਢੰਗ, ਪਾਣੀ ਅਤੇ ਖਾਦਾਂ ਦੀ ਸੁਚੱਜੀ ਵਰਤੋਂ ਅਤੇ ਫਸਲਾਂ ਨੂੰ ਕੀੜਿਆਂ/ਬਿਮਾਰੀਆਂ ਤੋ ਬਚਾਉਣ ਲਈ ਕਿਸਾਨਾਂ ਨੂੰ ਵਿਸਥਾਰਤ ਜਾਣਕਾਰੀ ਦੇਣਗੇ। ਝੋਨੇ ਦੀ ਸਿੱਧੀ ਬਿਜਾਈ ਅਤੇ ਖੇਤੀ—ਇੰਨਪੁਟਸ ਤੇ ਸਬਸਿਡੀ ਦੇਣ ਬਾਰੇ ਵੀ ਦੱਸਿਆ ਜਾਵੇਗਾ। ਇਸ ਦੋਰਾਨ ਵੱਖੋ ਵੱਖ ਵਿਭਾਗਾਂ ਅਤੇ ਪ੍ਰਾਈਵੇਟ ਕੰਪਨੀਆਂ ਵੱਲੋ ਕਿਸਾਨਾਂ ਦੀ ਸਹੂਲਤ ਲਈ ਨੁਮਾਇਸ਼ਾਂ ਵੀ ਲਾਈਆਂ ਜਾਣਗੀਆਂ। ਇਸ ਮੌਕੇ ਪ੍ਰਧਾਨ ਮੰਤਰੀ ਯੋਜਨਾਂ ਵਾਲੇ 6000/— ਰੁਪਏ ਸਲਾਨਾ ਵਾਲੇ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਹੱਲ ਵੀ ਕੀਤਾ ਜਾਵੇਗਾ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਉਹ ਸਬਜ਼ੀਆਂ, ਬਾਗਾਂ ਦੀ ਕਾਸ਼ਤ, ਸਹਾਇਕ ਧੰਦਿਆਂ ਬਾਰੇ, ਮੋਟੇ-ਅਨਾਜਾਂ ਅਤੇ ਫਸਲੀ ਵਿਭਿੰਨਤਾ ਬਾਰੇ ਇਸ ਜਿਲ੍ਹਾ ਪੱਧਰੀ ਕੈਂਪ ਵਿੱਚ ਸ਼ਿਰਕਤ ਕਰਕੇ ਇਸਦਾ ਵੱਧ ਤੋ ਵੱਧ ਲਾਹਾ ਉਠਾਉਣ।

Advertisement

Related posts

ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ‘ਸਿੱਖ ਵਾਤਾਵਰਣ ਦਿਵਸ’ ਵਜੋਂ ਮਨਾਇਆ

punjabdiary

Breaking- ਜਿਲਾ ਵਿਕਾਸ ਕੁਆਰਡੀਨੇਸ਼ਨ ਅਤੇ ਮੋਨੀਟਰਿੰਗ ਕਮੇਟੀ (ਦਿਸ਼ਾ) ਦੀ ਮੀਟਿੰਗ ਹੋਈ

punjabdiary

Breaking- ਅਹਿਮ ਖ਼ਬਰ – ਕੇਂਦਰ ਸਰਕਾਰ ਪੰਜਾਬ ਨਾਲ ਬਦਲਾਖੋਰੀ ਦੀ ਭਾਵਨਾ ਨਾਲ ਚੱਲ ਰਹੀ ਹੈ – ਸੀਐਮ ਭਗਵੰਤ ਮਾਨ

punjabdiary

Leave a Comment