Image default
ਤਾਜਾ ਖਬਰਾਂ

Breaking- ਜਿਲ੍ਹਾ ਪੱਧਰੀ ਪ੍ਰੋਜੈਕਟ ਮੁਲਾਂਕਣ-ਕਮ-ਕੰਨਵਰਜੈਂਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

Breaking- ਜਿਲ੍ਹਾ ਪੱਧਰੀ ਪ੍ਰੋਜੈਕਟ ਮੁਲਾਂਕਣ-ਕਮ-ਕੰਨਵਰਜੈਂਸ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ

ਫਰੀਦਕੋਟ, 18 ਅਪ੍ਰੈਲ – (ਪੰਜਾਬ ਡਾਇਰੀ) ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਗਈਆਂ ਤਜ਼ਵੀਜਾਂ/ਪ੍ਰੋਜੈਕਟਾਂ ਦੇ ਮੁਲਾਂਕਣ ਲਈ ਵਿਸ਼ੇਸ਼ ਕੇਂਦਰੀ ਸਹਾਇਤਾ ਅਧੀਨ ਚਲਾਈ ਜਾ ਰਹੀ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ (2023-24) ਤਹਿਤ ਮਾਨਯੋਗ ਡਿਪਟੀ ਕਮਿਸ਼ਨਰ,ਫਰੀਦਕੋਟ ਡਾ. ਰੂਹੀ ਦੁੱਗ ਦੀ ਪ੍ਰਧਾਨਗੀ ਹੇਠ ਜਿਲਾ ਪੱਧਰੀ ਪ੍ਰੋਜੈਕਟ ਮੁਲਾਂਕਣ-ਕਮ ਕੰਨਵਰਜੈਂਸ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ.ਰੂਹੀ ਦੁੱਗ ਨੇ ਤਜ਼ਵੀਜਾਂ ਤਿਆਰ ਕਰਨ ਵਾਲੇ ਵਿਭਾਗਾਂ ਨੂੰ ਸਕੀਮ ਦੀਆਂ ਗਾਈਡਲਾਈਨਜ਼ ਅਨੁਸਾਰ ਸੋਧ ਕੇ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਅਤੇ ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ-ਕਮ ਕਨਵੀਨਰ ਨੂੰ ਤਜਵੀਜਾਂ ਪ੍ਰਾਪਤ ਕਰਕੇ ਪੈਸ ਕਰਨ ਸਬੰਧੀ ਆਦੇਸ਼ ਦਿੱਤੇ ਗਏ।

ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਰਾਜ ਸਰਕਾਰ ਨੂੰ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਉਦੈ ਯੋਜਨਾ ਦੇ ਕੰਪੋਨੈਟ ਸਮਾਜਿਕ ਆਰਥਿਕ ਬਿਹਤਰੀ ਲਈ ਜ਼ਿਲ੍ਹਿਆਂ ਦੇ ਰਾਜ ਪੱਧਰੀ ਪ੍ਰੋਜੈਕਟਾਂ ਨੂੰ ਸਹਾਇਤਾ ਤਹਿਤ ਰਾਸੀ (100% ਕੇਂਦਰੀ ਗਰਾਟ) ਮੁਹੱਈਆ ਕਰਵਾਈ ਜਾਂਦੀ ਹੈ। ਇਸ ਰਾਸ਼ੀ ਨਾਲ ਅਨੁਸੂਚਿਤ ਜਾਤੀਆਂ ਦੇ ਪਰਿਵਾਰਾਂ/ਵਿਅਕਤੀਆਂ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਲਈ ਆਮਦਨ ਵਾਧਾ ਸਬਸਿਡੀ ਅਤੇ ਹੁਨਰ ਵਿਕਾਸ ਨਾਲ ਸਬੰਧਿਤ ਵਿਆਪਕ ਅਜੀਵਿਕਾ ਪ੍ਰੋਜੈਕਟ ਅਤੇ ਅਨੁਸੂਚਿਤ ਜਾਤੀਆਂ ਦੀ ਬਹੁਤਾਤ ਵਾਲੇ ਪਿੰਡਾਂ ਵਿੱਚ ਬੁਨਿਆਦੀ ਢਾਂਚਾ ਸਹੂਲਤਾ ਨਾਲ ਸਬੰਧਿਤ ਪ੍ਰੋਜੈਕਟ ਸਥਾਨਿਕ ਲੋੜਾਂ ਅਨੁਸਾਰ ਲਾਗੂ ਕੀਤੇ ਜਾਂਦੇ ਹਨ। ਇਹਨਾਂ ਪ੍ਰੋਜੈਕਟ ਦੀ ਯੋਜਨਾਬੰਦੀ ਅਤੇ ਬਣਤਰ ਅਨੁਸੂਚਿਤ ਜਾਤੀਆਂ ਦੀਆਂ ਲੋੜਾਂ ਦੇ ਸਨਮੁੱਖ ਰਾਜ ਪੱਧਰ ਜਿਲ੍ਹਾ ਪੱਧਰ ਤੇ ਕੀਤੀ ਜਾਂਦੀ ਹੈ। ਸਮਾਜਿਕ ਨਿਆ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਦੀਆਂ ਸਕੀਮ ਸਬੰਧੀ ਅਗਵਾਈ ਲੀਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ਭਾਰਤ ਸਰਕਾਰ ਦੀ ਵੈਬਸਾਈਟ www.socialjustice.gov.in ਅਤੇ www.pmajay dosie.gov.in ਤੇ ਮੌਜੂਦ ਹਨ।

Advertisement

Related posts

ਸ਼ੁੱਕਰਵਾਰ ਨੂੰ ਪੰਜਾਬ ਤੋਂ ਇਲਾਵਾ ਪੂਰੇ ਦੇਸ਼ ‘ਚ ਟਰੈਕਟਰ ਮਾਰਚ, ਖਨੌਰੀ ਬਾਰਡਰ ਤੋਂ ਕਿਸਾਨ ਆਗੂਆਂ ਨੇ ਕੀਤਾ ਐਲਾਨ

Balwinder hali

Breaking News- ਪੁਲਿਸ ਵਲੋਂ ਲਾਰੈਂਸ ਬਿਸ਼ਨੋਈ ਨੂੰ ਕਰੀਬ ਰਾਤ ਦੇ 1.30 ਵਜੇ ਮਾਨਸਾ ਤੋਂ ਖਰੜ ਸੀ.ਆਈ.ਏ. ਲਿਆਂਦਾ ਗਿਆ

punjabdiary

Breaking- ਕ੍ਰਿਸ਼ਨ ਕੁਮਾਰ ਹਾਂਡਾ ਨੇ ਬਤੌਰ ਡੀ.ਸੀ.ਐਫ.ਏ ਫਰੀਦਕੋਟ ਦਾ ਅਹੁਦਾ ਸੰਭਾਲਿਆ

punjabdiary

Leave a Comment