Breaking- ਜਿਲ੍ਹੇ ਦੀਆਂ ਮੰਡੀਆਂ ਵਿੱਚ ਹੋਈ 34452 ਮੀਟਰਕ ਟਨ ਝੋਨੇ ਦੀ ਖਰੀਦ-ਡੀ.ਸੀ
ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨ ਸਵੇਰੇ 07:00 ਵਜੇ ਤੋਂ ਸ਼ਾਮ 7:00 ਵਜੇ ਤੱਕ ਹੀ ਚੱਲਣਗੀਆਂ
ਫਰੀਦਕੋਟ, 14 ਅਕਤੂਬਰ – (ਪੰਜਾਬ ਡਾਇਰੀ) ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਜ਼ਿਲੇ ਅੰਦਰ ਸਰਕਾਰੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ ਤੇ ਵੱਖ ਵੱਖ ਏਜੰਸੀਆਂ ਵੱਲੋਂ ਬੀਤੀ ਸ਼ਾਮ ਤੱਕ 34452 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਲਿਫਟਿੰਗ ਦਾ ਕੰਮ ਵੀ ਲਗਾਤਾਰ ਜੰਗੀ ਪੱਧਰ ਤੇ ਜਾਰੀ ਹੈ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਦੱਸਿਆ ਕਿ ਮੰਡੀਆਂ ਵਿਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾਂ ਵਿੱਚ ਪਨਗ੍ਰੇਨ ਨੇ 11229 ਮੀਟ੍ਰਿਕ ਟਨ, ਮਾਰਕਫੈਡ ਨੇ 9047 ਮੀਟ੍ਰਿਕ ਟਨ, ਪਨਸਪ 9469 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 3069 ਮੀਟ੍ਰਿਕ ਟਨ, ਅਤੇ ਪ੍ਰਾਈਵੇਟ ਵਪਾਰੀਆਂ ਨੇ 1638 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਖਰੀਦੇ ਗਏ ਝੋਨੇ ਵਿੱਚੋਂ 17562 ਮੀਟ੍ਰਿਕ ਟਨ ਝੋਨੇ ਦੀ ਲਿਫਟਿੰਗ ਹੋ ਚੁੱਕੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੌਨੇ ਦੀ ਕਟਾਈ ਦਾ ਸਮਾਂ ਸਵੇਰੇ 07:00 ਤੋਂ ਸਾਮ: 07:00 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਉਨ੍ਹਾਂ ਹੁਕਮਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਝੌਨੇ ਦੀ ਕਟਾਈ ਮੌਕੇ ਕੰਬਾਇਨ ਉੱਪਰ ਸੁਪਰ ਸਟਰਾਅ ਮੈਨਜਮੈਂਟ ਸਿਸਟਮ ਚਾਲੂ ਹਾਲਤ ਵਿੱਚ ਲੱਗਾ ਹੋਣਾ ਜਰੂਰੀ ਹੈ, ਅਤੇ ਝੌਨੇ ਦੀ ਰਹਿਦ-ਖੂਹਦ ਨੂੰ ਅੱਗ ਲਗਾਉਣ ਤੇ ਪੂਰਨ ਤੌਰ ਤੇ ਪਾਬੰਦੀ ਹੈ।