Breaking- ਜਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਕੀਤੀ ਗਈ 974.20 ਕਰੋੜ ਰੁਪਏ ਦੀ ਅਦਾਇਗੀ – ਡਾ. ਰੂਹੀ ਦੁੱਗ
ਹੁਣ ਤੱਕ ਜਿਲ੍ਹੇ ਦੀਆਂ ਮੰਡੀਆਂ ਵਿਚੋਂ 620058 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ
ਕੱਲ ਸ਼ਾਮ ਤੱਕ ਹੋਈ 500842 ਮੀਟਰਕ ਟਨ ਝੋਨੇ ਦੀ ਲਿਫਟਿੰਗ
ਫਰੀਦਕੋਟ, 10 ਨਵੰਬਰ – (ਪੰਜਾਬ ਡਾਇਰੀ) ਜਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ ਤੇ ਕੱਲ ਸ਼ਾਮ ਤੱਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਨੂੰ ਖਰੀਦੇ ਗਏ ਝੋਨੇ ਦੀ 974.20 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦਿੱਤੀ।
ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਦੱਸਿਆ ਕਿ ਹੁਣ ਤੱਕ ਜਿਲ੍ਹੇ ਵਿੱਚ 623166 ਮੀਟਰਕ ਝੋਨੇ ਦੀ ਆਮਦ ਹੋਈ, ਜਿਸ ਵਿੱਚੋਂ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 620058 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਜਿਸ ਵਿਚੋਂ 500842 ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋਈ ਹੈ ਅਤੇ 974.20 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਨੂੰ ਉਨ੍ਹਾਂ ਦੇ ਖਾਤਿਆ ਵਿੱਚ ਆਨਲਾਈਨ ਤਬਦੀਲ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਝੋਨੇ ਦੀ ਕੱਲ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਕ ਵੱਖ ਵੱਖ ਏਜੰਸੀਆਂ ਜਿੰਨਾ ਵਿੱਚ ਪਨਗਰੇਨ ਨੇ 231925 ਮੀਟਰਕ ਟਨ, ਮਾਰਕਫੈਂਡ ਨੇ 158111 ਮੀਟਰਕ ਟਨ, ਪਨਸਪ ਨੇ 143437 ਮੀਟਰਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 82293 ਮੀਟਰਕ ਟਨ ਤੋਂ ਇਲਾਵਾ ਪ੍ਰਾਈਵੇਟ ਵਪਾਰੀਆਂ ਨੇ 4292 ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿੱਚ ਲੈ ਕੇ ਆਉਣ ਤਾਂ ਜੋ ਉਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਪਰਾਲ਼ੀ ਨੂੰ ਅੱਗ ਨਾ ਲਗਾ ਕੇ ਆਪਣਾ ਯੋਗਦਾਨ ਪਾਉਣ ਅਤੇ ਕਣਕ ਦੀ ਬਿਜਾਈ ਸੁਪਰ ਸੀਡਰ, ਹੈਪੀ ਸੀਡਰ, ਮਲਚਰ ਆਦਿ ਨਵੀਆਂ ਤਕਨੀਕਾਂ ਨਾਲ ਪਰਾਲੀ ਪ੍ਰਬੰਧਨ ਜਾਂ ਪਰਾਲੀ ਨੂੰ ਖੇਤ ਵਿੱਚ ਖਪਾ ਕੇ ਕਰਨ।