Breaking- ਜਿਹੜੇ ਕਿਸਾਨ ਵੀਰ ਪਰਾਲੀ ਨਹੀਂ ਸਾੜਨਗੇ ਉਹਨਾਂ ਨੂੰ ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ 1 ਲੱਖ ਰੁਪਈਆ ਦਿੱਤਾ ਜਾਵੇਗਾ
ਚੰਡੀਗੜ੍ਹ, 25 ਅਕਤੂਬਰ – ਪੰਜਾਬ ਵਿਧਾਨ ਸਭਾ ਸਪੀਕਰ ਅਤੇ ਹਲਕਾ ਕੋਟਕਪੁਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਪਰਾਲੀ ਨਾ ਸਾੜਨ ਵਾਲੇ ਕਿਸਾਨ ਨੂੰ 1 ਲੱਖ ਰੁਪਈਆ ਦਿੱਤਾ ਜਾਵੇਗਾ। ਉਹਨਾਂ ਆਖਿਆ ਕਿ ਜੇਕਰ ਉਹਨਾਂ ਦੇ ਹਲਕਾ ਕੋਟਕਪੁਰਾ ਵਿਚ ਕਿਸੇ ਵੀ ਪਿੰਡ ਵਿਚ ਉਹਨਾਂ ਦੀ ਪੰਚਾਇਤ ਇਹ ਪ੍ਰਮਾਣਿਤ ਕਰਦੀ ਹੈ ਕਿਸਾਨ ਨੇ ਪਰਾਲੀ ਨਹੀਂ ਸਾੜੀ ਤਾਂ ਅਖਤਿਆਰੀ ਗ੍ਰਾਂਟ ਵਿਚੋਂ 1 ਲੱਖ ਰੁਪਏ ਦਿੱਤਾ ਜਾਵੇਗਾ।
ਸਰਕਾਰੀ ਸਖ਼ਤੀ ਦੇ ਬਾਵਜੂਦ ਵੀ ਪੰਜਾਬ ਵਿਚ ਪਰਾਲੀ ਸਾੜਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹਰ ਰੋਜ਼ ਪਰਾਲੀ ਸਾੜਨ ਦੇ ਕਈ ਕੇਸ ਰਿਕਾਰਡ ਹੋਏ। 22 ਅਕਤੂਬਰ ਤੱਕ 3,696 ਤੋਂ ਜ਼ਿਆਦਾ ਪਰਾਲੀ ਸਾੜਨ ਦੇ ਮਾਮਲੇ ਰਿਕਾਰਡ ਕੀਤੇ ਗਏ। ਇਹਨਾਂ ਵਿਚੋਂ ਸਭ ਤੋਂ ਜ਼ਿਆਦਾ ਮਾਮਲੇ ਪੰਜਾਬ ਦੇ ਮਾਝਾ ਖੇਤਰ ਨਾਲ ਸਬੰਧਿਤ ਹਨ। ਤਰਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਜ਼ਿਲ੍ਹੇ ਇਹਨਾਂ ਵਿਚੋਂ ਪ੍ਰਮੁੱਖ ਹਨ।