Breaking- ਜੇਲ੍ਹ ਮੰਤਰੀ ਹਰਜੋਤ ਬੈਂਸ ਦਾ ਬਿਆਨ ਹੁਣ ਜੇਲ੍ਹ ਵਿਚ ਗੈਂਗਸਟਰਾਂ ਨੂੰ ਪਹਿਲਾਂ ਵਾਂਗ ਵੀ.ਆਈ.ਪੀ. ਵਾਲੀਆਂ ਸਹੂਲਤਾਂ ਨਹੀਂ ਮਿਲਣਗੀਆਂ ਗੈਂਗਸਟਰ ਗੋਲਡੀ ਬਰਾੜ ਨੇ ਪੰਜਾਬ ਦੇ ਡੀ. ਜੀ. ਪੀ. ਅਤੇ ਜੇਲ੍ਹ ਮੰਤਰੀ ਨੂੰ ਦਿੱਤੀ ਧਮਕੀ
ਚੰਡੀਗੜ, 29 ਅਗਸਤ – ਗੈਂਗਸਟਰ ਗੋਲਡੀ ਬਰਾੜ ਨੇ ਹੁਣ ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਬੈਂਸ ਅਤੇ ਡੀ. ਜੀ. ਪੀ. ਗੌਰਵ ਯਾਦਵ ਨੂੰ ਧਮਕੀ ਦਿੱਤੀ ਹੈ। ਗੋਲਡੀ ਬਰਾੜ ਨੇ ਇਹ ਧਮਕੀ ਫੇਸਬੁੱਕ ਪੋਸਟ ਰਾਹੀ ਦਿੱਤੀ ਹੈ।
ਫੇਸਬੁੱਕ ਪੋਸਟ ਵਿਚ ਗੋਲਡੀ ਬਰਾੜ ਨੇ ਲਿਖਿਆ ਕਿ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਸਾਡੇ ਲੜਕੇ ਬੌਬੀ ਮਲਹੋਤਰਾ, ਸਾਰਜ ਸੰਧੂ, ਜਗਰੋਸ਼ਨ ਹੁੰਦਲ ਨੂੰ ਬਠਿੰਡਾ ਜੇਲ੍ਹ ਵਿੱਚ ਡਿਪਟੀ ਜੇਲ੍ਹਰ ਇੰਦਰਜੀਤ ਵੱਲੋਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਹ ਬਿਨਾਂ ਕਾਰਨ ਉਨ੍ਹਾਂ ਨੂੰ ਕੁੱਟਦਾ ਹੈ। ਮੈਂ ਪੰਜਾਬ ਸਰਕਾਰ ਅਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੂੰ ਬੇਨਤੀ ਕਰ ਰਿਹਾ ਹਾਂ ਕਿ ਮੇਰੇ ਕੈਦੀਆਂ ਨੂੰ ਇਸ ਜੇਲ੍ਹ ਵਿਚੋਂ ਤਬਦੀਲ ਕੀਤਾ ਜਾਵੇ ਜਾਂ ਫਿਰ ਡਿਪਟੀ ਜੇਲ੍ਹਰ ਇੰਦਰਜੀਤ ਦਾ ਤਬਾਦਲਾ ਕੀਤਾ ਜਾਵੇ। ਜਾਂਚ ਕਰੋ ਕਿ ਉਹ ਪੈਸੇ ਕਿਉਂ ਮੰਗਦਾ ਹੈ ਜੇਕਰ ਮੇਰੇ ਕੈਦੀਆਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰੀ ਜੇਲ੍ਹ ਪੁਲਿਸ ਦੀ ਹੋਵੇਗੀ।
ਜੇਕਰ ਮੇਰੇ ਸਾਥੀ ਵਿੱਕੀ ਅਤੇ ਸੰਦੀਪ ਨੰਗਲ ਅੰਬੀਆ ਨੂੰ ਇਨਸਾਫ ਮਿਲ ਗਿਆ ਹੁੰਦਾ ਤਾਂ ਸਾਨੂੰ ਸਿੱਧੂ ਨੂੰ ਮਾਰਨ ਦੀ ਲੋੜ ਨਹੀਂ ਸੀ। ਜੇਲ੍ਹ ਮੰਤਰੀ ਦਾ ਬਿਆਨ ਵੀ ਆਇਆ ਹੈ। ਹਰਜੋਤ ਬੈਂਸ ਨੇ ਕਿਹਾ ਹੈ ਕਿ ਪਹਿਲਾਂ ਗੈਂਗਸਟਰਾਂ ਨੂੰ ਜੇਲ੍ਹਾਂ ਵਿਚ ਵੀ. ਆਈ. ਪੀ. ਬਹੁਤ ਸਹੂਲਤਾਂ ਅਤੇ ਪੀਜ਼ਾ ਮਿਲਦਾ ਸੀ ਪਰ ਹੁਣ ਇਹ ਸਹੂਲਤਾਂ ਨਹੀਂ ਮਿਲਣਗੀਆਂ । ਜਿਸ ਦਿਨ ਤੋਂ ਮੇਰੇ ਮੁੱਖ ਮੰਤਰੀ ਨੇ ਮੈਨੂੰ ਇਹ ਜੇਲ੍ਹ ਪੋਰਟਫੋਲੀਓ ਦਿੱਤਾ ਹੈ ਮੇਰੇ ਸਾਰੇ ਅਧਿਕਾਰੀ ਜੇਲ੍ਹਾਂ ਨੂੰ ਅਸਲ ਸੁਧਾਰ ਘਰਾਂ ਵਿਚ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ। ਅਸੀਂ ਅਪਰਾਧ/ਮੋਬਾਈਲ/ਨਸ਼ਾ ਮੁਕਤ ਜੇਲ੍ਹਾਂ ਲਈ ਵਚਨਬੱਧ ਹਾਂ। ਇਸ ਨੂੰ ਕੋਈ ਨਹੀਂ ਰੋਕ ਸਕਦਾ।