Breaking- ਜੇ ਈ ਔਰਤ ਨੂੰ ਪੱਚੀ ਹਜ਼ਾਰ ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ: ਵਿਜੀਲੈਂਸ ਵਿਭਾਗ
ਫਾਜ਼ਿਲਕਾ, 5 ਅਗਸਤ – (ਪੰਜਾਬ ਡਾਇਰੀ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਰਿਸ਼ਵਤਖੋਰਾਂ ਨੂੰ ਫੜਨ ਲਈ ਜਾਲ ਵਿਛਾਏ ਜਾ ਰਹੇ ਹਨ ਤੇ ਪਿਛਲੇ ਦਿਨਾਂ ਤੋਂ ਕਾਫੀ ਲੋਕਾਂ ਨੂੰ ਵਿਜੀਲੈਂਸ ਵੱਲੋਂ ਫੜਿਆ ਵੀ ਗਿਆ ਹੈ। ਬੀਤੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਮੱਦੇਨਜ਼ਰ ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਵਿੱਢੀ ਗਈ ਮੁਹਿੰਮ ਦੌਰਾਨ ਵੀਰਵਾਰ ਨੂੰ ਬੀ.ਡੀ.ਪੀ.ਓ ਦਫ਼ਤਰ ਜਲਾਲਾਬਾਦ, ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜਨੀਅਰ ਸੁਬਰਸ਼ਾ ਨੇ ਮਹਾਤਮਾ ਗਾਂਧੀ ਜੀ. ਨੈਸ਼ਨਲ ਰੂਰਲ ਰੋਜ਼ਗਾਰ ਗਾਰੰਟੀ ਐਕਟ (ਮਨਰੇਗਾ) ਨੂੰ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਇਸ ਮਾਮਲੇ ‘ਚ ਮੁਲਜ਼ਮ ਮਹਿਲਾ ਕਰਮਚਾਰੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼ਿਕਾਇਤਕਰਤਾ ਸੁਖਜਿੰਦਰ ਸਿੰਘ ਵਾਸੀ ਪਿੰਡ ਚੱਕ ਰੋਡਾਂਵਾਲੀ (ਤੰਬੂਵਾਲਾ), ਜਲਾਲਾਬਾਦ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜੂਨੀਅਰ ਇੰਜਨੀਅਰ (ਜੇ.ਈ.) ਮਨਰੇਗਾ ਵੱਲੋਂ ਵਿਜੀਲੈਂਸ ਬਿਊਰੋ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ। ਉਸ ਨੇ ਹੋਰ ਸਾਥੀਆਂ ਨਾਲ ਮਿਲ ਕੇ ਆਪਣੇ ਪਿੰਡ ਚੱਕ ਰੋੜਾਂਵਾਲੀ ਵਿਖੇ ਪੰਚਾਇਤੀ ਜ਼ਮੀਨ ’ਤੇ ਸਰਕਾਰੀ ਸਕੀਮ ਤਹਿਤ ਜੰਗਲਾਤ (ਪੌਦੇ) ਲਗਾਏ ਹਨ ਪਰ ਜੇਈ ਸੁਵਰਸ਼ਾ ਉਸ ਜ਼ਮੀਨ ਦੀ ਮਿਣਤੀ ਕਰਵਾ ਕੇ ਪੇਮੈਂਟ ਲਈ ਕੇਸ ਭੇਜਣ ਬਦਲੇ 50 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਹੀ ਸੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਗੱਲਬਾਤ ਤੋਂ ਬਾਅਦ ਜੇਈ ਨੂੰ ਦੋ ਕਿਸ਼ਤਾਂ ਵਿੱਚ 45,000 ਰੁਪਏ ਦੇਣ ਦਾ ਸੌਦਾ ਤੈਅ ਹੋਇਆ।