Image default
ਤਾਜਾ ਖਬਰਾਂ

Breaking- ਜੇ ਕਿਸੇ ਵੀ ਵਿਭਾਗ ਦਾ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਮੰਗਦਾ ਹੈ ਤਾਂ ਨਾਮ ਦੱਸੋ ਤੁਰੰਤ ਕਾਰਵਾਈ ਕੀਤੀ ਜਾਵੇਗੀ – ਮੁੱਖ ਮੰਤਰੀ ਭਗਵੰਤ ਮਾਨ

Breaking- ਜੇ ਕਿਸੇ ਵੀ ਵਿਭਾਗ ਦਾ ਅਧਿਕਾਰੀ ਜਾਂ ਕਰਮਚਾਰੀ ਰਿਸ਼ਵਤ ਮੰਗਦਾ ਹੈ ਤਾਂ ਨਾਮ ਦੱਸੋ ਤੁਰੰਤ ਕਾਰਵਾਈ ਕੀਤੀ ਜਾਵੇਗੀ – ਮੁੱਖ ਮੰਤਰੀ ਭਗਵੰਤ ਮਾਨ

4 ਨਵੰਬਰ – ਪੰਜਾਬ ਦੇ ਮੁੱਖ ਮੰਤਰੀ ਨੇ ਦੁਬਾਰਾ ਫਿਰ ਭ੍ਰਿਸ਼ਟਾਚਾਰੀਆਂ ਨੂੰ ਫੜਨ ਲਈ ਬਿਆਨ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਨੂੰ ਮੁਕੰਮਲ ਤੌਰ ਖਤਮ ਕਰਨ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਖਿਆ ਹੈ ਕਿ ਜਿਹੜੇ ਅਧਿਕਾਰੀ ਤੇ ਕਰਮਚਾਰੀ ਕੰਮ ਕਰਵਾਉਣ ਬਦਲੇ ਰਿਸ਼ਵਤ ਮੰਗਦੇ ਹੈ ਤੁਸੀਂ ਉਨ੍ਹਾਂ ਦੇ ਨਾਮ ਦੱਸੋ। ਤੁਹਾਡੇ ਸਹਿਯੋਗ ਨਾਲ ਉਨ੍ਹਾਂ ਭ੍ਰਿਸ਼ਟ ਅਨਸਰਾਂ ਖਿਲਾਫ਼ ਸਰਕਾਰ ਸਖ਼ਤ ਕਾਰਵਾਈ ਕਰੇਗੀ।
ਮੁੱਖ ਮੰਤਰੀ ਨੇ ਲੋਕਾਂ ਨੂੰ ਕਿਹਾ ਕਿ, “ਮੈਂ ਤੁਹਾਨੂੰ ਅਪੀਲ ਕਰਦਾਂ ਹਾਂ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਸਾਨੂੰ ਦੱਸੋ। ਅਜਿਹੇ ਰਿਸ਼ਵਤਖੋਰਾਂ ਦੇ ਖਿਲਾਫ਼ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ। ਤੁਹਾਡੇ ਸਹਿਯੋਗ ਨਾਲ ਹੀ ਸ਼ਾਸਨ ਨੂੰ ਭ੍ਰਿਸ਼ਟਾਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨਾ ਯਕੀਨੀ ਬਣਾਇਆ ਜਾਵੇਗਾ। ”
ਵੱਖ-ਵੱਖ ਵਿਭਾਗਾਂ ਦੀ ਕਾਰਜਪ੍ਰਣਾਲੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਾਰੇ ਵਿਭਾਗਾਂ ਦੀ ਸਥਿਤੀ ਵਿਚ ਸੁਧਾਰ ਲਿਆਉਣ ਲਈ ਵੱਡੇ ਪੱਧਰ ਉਤੇ ਯਤਨ ਕਰ ਰਹੀ ਹੈ ਤਾਂ ਕਿ ਲੋਕਾਂ ਨੂੰ ਪ੍ਰਸ਼ਾਸਿਨਕ ਸੇਵਾਵਾਂ ਹਾਸਲ ਕਰਨ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ 70 ਸਾਲਾਂ ਦੀ ਉਲਝੀ ਹੋਈ ਤਾਣੀ ਨੂੰ ਠੀਕ ਕੀਤਾ ਜਾ ਰਿਹਾ ਹੈ ਜਿਸ ਕਰਕੇ ਕੁਝ ਸਮੇਂ ਬਾਅਦ ਵੱਡੇ ਸੁਧਾਰ ਦੇਖਣ ਨੂੰ ਮਿਲਣਗੇ।

Related posts

Breaking- ਜੈਜ਼ੀ ਬੀ ਦਾ ਟਵਿੱਟਰ ਅਕਾਉਂਟ ਹੋਇਆ ਬੰਦ

punjabdiary

Big News- ਅਧਿਆਪਕਾਂ ਵਲੋਂ ਪੰਜਾਬ ਸਰਕਾਰ ਨੂੰ ਚੇਤਾਵਨੀ,

punjabdiary

ਨਵੇਂ ਚੁਣੇ ਗਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਦਿੱਤੀਆਂ ਮੁਬਾਰਕਾਂ

punjabdiary

Leave a Comment