Breaking- ਠੇਕਾ ਮੁਲਾਜ਼ਮਾ ਵੱਲੋਂ ਕੀਤੀ ਜਾ ਰਹੀ 15 ਤੇ 16 ਨਵੰਬਰ ਹੜਤਾਲ ਦੀ ਭਾਰਤੀ ਕਿਸਾਨ ਯੂਨੀਅਨ ਵੱਲੋਂ ਹਮਾਇਤ ਕਰਨ ਦਾ ਐਲਾਨ
ਚੰਡੀਗੜ੍ਹ, 12 ਨਵੰਬਰ – (ਬਾਬੂਸ਼ਾਹੀ ਨੈਟਵਰਕ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਪੰਜਾਬ ਸਰਕਾਰ ਦੁਆਰਾ ਭਰਤੀ ਕੀਤੇ ਪੂਰੀ ਯੋਗਤਾ ਅਤੇ ਕਈ ਕਈ ਸਾਲਾਂ ਦੀ ਸਰਵਿਸ ਵਾਲੇ ਪ੍ਰਸ਼ਾਸਨਿਕ ਦਫ਼ਤਰਾਂ ਦੇ ਕਲਰਕਾਂ/ਕੰਪਿਊਟਰ ਅਪਰੇਟਰਾਂ ਅਤੇ ਬਿਜਲੀ ਲਾਈਨਮੈਨਾਂ ਦੀ ਥਾਂ ਨਵੀਂ ਭਰਤੀ ਕਰਨ ਰਾਹੀਂ ਉਨ੍ਹਾਂ ਦਾ ਰੁਜ਼ਗਾਰ ਖੋਹਣ ਵਿਰੁੱਧ 15, 16 ਨਵੰਬਰ ਨੂੰ ਕੀਤੀ ਜਾ ਰਹੀ ਕੰਮ ਛੋੜ ਹੜਤਾਲ ਦੀ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਹਮਾਇਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਇਸ ਸਬੰਧੀ ਸਾਂਝਾ ਪ੍ਰੈੱਸ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਹੈ ਕਿ ਇਨ੍ਹਾਂ ਠੇਕਾ ਕਾਮਿਆਂ ਦਾ ਵੱਡਾ ਹਿੱਸਾ ਆਮ ਕਿਸਾਨ ਮਜ਼ਦੂਰ ਪਰਿਵਾਰਾਂ ਨਾਲ ਸਬੰਧਤ ਹੈ ਅਤੇ 15,16 ਨਵੰਬਰ ਦੀਆਂ ਹੜਤਾਲ ਰੈਲੀਆਂ ਵਿੱਚ ਜਥੇਬੰਦੀ ਦੇ ਝੰਡੇ ਥੱਲੇ ਕਿਸਾਨ ਮਜ਼ਦੂਰ ਸ਼ਾਮਲ ਹੋਣਗੇ। ਉਨ੍ਹਾਂ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਹੜਤਾਲ ਕਾਰਨ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਗੁੱਸਾ ਇਨ੍ਹਾਂ ਪੀੜਤ ਮੁਲਾਜ਼ਮਾਂ ਵਿਰੁੱਧ ਕੱਢਣ ਦੀ ਬਜਾਏ ਹੜਤਾਲ ਲਈ ਮਜਬੂਰ ਕਰਨ ਵਾਲ਼ੀ ਆਪ ਸਰਕਾਰ ਖ਼ਿਲਾਫ਼ ਕੱਢਿਆ ਜਾਵੇ।
ਉਨ੍ਹਾਂ ਪੰਜਾਬ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਕਈ ਕਈ ਸਾਲਾਂ ਦੀ ਸਰਵਿਸ ਵਾਲੇ ਸਾਰੇ ਯੋਗਤਾ ਪ੍ਰਾਪਤ ਠੇਕਾ ਕਾਮਿਆਂ/ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਬਾਅਦ ਹੀ ਬਾਕੀ ਖਾਲੀ ਥਾਂਵਾਂ ਉੱਤੇ ਨਵੀਂ ਭਰਤੀ ਕੀਤੀ ਜਾਵੇ। ਜਥੇਬੰਦੀ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਪੰਜਾਬ ਦੀਆਂ 7 ਪੇਂਡੂ/ਖੇਤ ਮਜ਼ਦੂਰ ਜਥੇਬੰਦੀਆਂ ਵੱਲੋਂ 30 ਨਵੰਬਰ ਨੂੰ ਸੰਗਰੂਰ ਵਿਖੇ ‘ਮੁੱਖ ਮੰਤਰੀ ਦੀ ਕੋਠੀ ਦਾ ਕੁੰਡਾ ਖੜਕਾਓ’ ਸਾਂਝੇ ਮੋਰਚੇ ਦੀ ਵੀ ਡਟਵੀਂ
ਕਿਸਾਨ ਆਗੂਆਂ ਵੱਲੋਂ ਪੰਜਾਬ ਸਰਕਾਰ ਤੋਂ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਪ੍ਰਤੀ ਟਰਕਾਊ ਰਵੱਈਆ ਤਿਆਗਣ ਅਤੇ ਆਪ ਪਾਰਟੀ ਦੇ ਚੋਣ ਵਾਅਦਿਆਂ ਮੁਤਾਬਕ ਉਨ੍ਹਾਂ ਦੀਆਂ ਜਾਇਜ਼ ਤੇ ਹੱਕੀ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ ਗਈ ਹੈ।