Image default
ਤਾਜਾ ਖਬਰਾਂ

Breaking- ਡਾਗਾਂ ਦਾ ਜਵਾਬ ਡਾਗਾਂ ਨਾਲ, ਪੁਲਿਸ ਨੇ ਕਿਸਾਨਾਂ ਤੇ ਲਾਠੀਚਾਰਜ ਕੀਤਾ ਤਾਂ ਕਿਸਾਨਾਂ ਨੇ ਵੀ ਅੱਗੇ ਤੋਂ ਡੰਡਿਆ ਨਾਲ ਪੁਲਿਸ ਨੂੰ ਪਿੱਛੇ ਕੀਤਾ

Breaking- ਡਾਗਾਂ ਦਾ ਜਵਾਬ ਡਾਗਾਂ ਨਾਲ, ਪੁਲਿਸ ਨੇ ਕਿਸਾਨਾਂ ਤੇ ਲਾਠੀਚਾਰਜ ਕੀਤਾ ਤਾਂ ਕਿਸਾਨਾਂ ਨੇ ਵੀ ਅੱਗੇ ਤੋਂ ਡੰਡਿਆ ਨਾਲ ਪੁਲਿਸ ਨੂੰ ਪਿੱਛੇ ਕੀਤਾ

ਜੀਰਾ, 20 ਦਸੰਬਰ – ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਅੰਦਰ ਆਉਂਦੇ ਹਲਕਾ ਜੀਰਾ ਵਿੱਚ ਕਾਫੀ ਦਿਨਾਂ ਤੋਂ ਸ਼ਰਾਬ ਦੀ ਫੈਕਟਰੀ ਬੰਦ ਕਰਵਾਉਣ ਲਈ ਸੰਘਰਸ਼ ਚੱਲ ਰਿਹਾ ਹੈ। ਪਿਛਲੇ ਦਿਨੀਂ ਪੁਲਿਸ ਨੇ ਸ਼ਰਾਬ ਦੀ ਫੈਕਟਰੀ ਤੋਂ ਧਰਨਾ ਚੁਕਵਾਉਣ ਲਈ ਕਿਸਾਨਾਂ ਤੇ ਲਾਠੀਚਾਰਜ ਕੀਤਾ ਸੀ।
ਅੱਜ ਫੇਰ ਕਿਸਾਨ ਅਤੇ ਪੰਜਾਬ ਪੁਲਿਸ ਵਿਚ ਝੜਪ ਹੋ ਗਈ, ਕਿਸਾਨ ਅਤੇ ਪੁਲਿਸ ਆਹਮੋ ਸਾਹਮਣੇ ਹੋ ਗਏ ਤੇ ਪੁਲਿਸ ਨੇ ਕਿਸਾਨਾਂ ਤੇ ਲਾਠੀਚਾਰਜ ਕਰਨਾ ਸ਼ੁਰੂ ਕੀਤਾ ਤਾਂ ਅੱਗੋਂ ਤੋਂ ਕਿਸਾਨਾਂ ਨੇ ਵੀ ਜਵਾਬ ਲਾਠੀਚਾਰਜ ਨਾਲ ਦੇਣਾ ਸ਼ੁਰੂ ਕਰ ਦਿੱਤਾ । ਜਿਸ ਤੋਂ ਬਾਅਦ ਸਥਿਤੀ ਤਣਾਅ ਪੂਰਨ ਬਣ ਗਈ ਹੈ।
ਪੁਲਿਸ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਪਿੱਛੇ ਨਾ ਹਟੇ ਸਗੋਂ ਜਿੱਦ ਤੇ ਅੜੇ ਰਹੇ। ਪੁਲਿਸ ਨੇ ਕਿਸਾਨਾਂ ਉਤੇ ਲਾਠੀਚਾਰਜ ਕੀਤਾ। ਇਸ ਦੇ ਉਲਟ ਕਿਸਾਨਾਂ ਨੇ ਵੀ ਪੁਲਿਸ ਉਤੇ ਡਾਂਗਾਂ ਵਰ੍ਹਾਈਆਂ। ਇਸ ਕਾਰਨ ਇਥੇ ਸਥਿਤੀ ਕਾਫੀ ਤਣਾਅਪੂਰਨ ਬਣ ਗਈ ਹੈ। ਇਕ ਬਜ਼ੁਰਗ ਕਿਸਾਨ ਆਗੂ ਨੇ ਪੁਲਿਸ ਦੇ ਲਾਠੀਚਾਰਜ ਦਾ ਜਵਾਬ ਲਾਠੀ ਨਾਲ ਦਿੱਤਾ ਅਤੇ ਪੁਲਿਸ ਮੁਲਾਜ਼ਮਾਂ ਨੂੰ ਖਦੇੜ ਦਿੱਤਾ।
ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਸਾਂਝਾ ਮੋਰਚਾ ਜ਼ੀਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮੇਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਿੱਚ ਸ਼ਾਮਲ ਸਾਰੇ ਕਿਸਾਨ ਆਗੂ ਪਹੁੰਚਣਗੇ। ਭੋਗ ਉਪਰੰਤ ਸਾਂਝੇ ਮੋਰਚੇ ਦੀ ਕਮੇਟੀ ਨਾਲ ਮੀਟਿੰਗ ਕਰਕੇ ਅਗਲੀ ਰਣਨੀਤੀ ਤਹਿ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਵੱਖ ਵੱਖ ਕਿਸਾਨ ਆਗੂ ਸ਼ਾਮਲ ਹੋਏ।

Related posts

Big News–ਮੂਸੇਵਾਲਾ ਕਤਲ ਕੇਸ ‘ਚ ਦੇਖੋ ਕਿੰਨੇ ਸ਼ੂਟਰਾਂ ਦੀ ਹੋਈ ਪਛਾਣ, ਕਿੱਥੋਂ ਕਿੱਥੋਂ ਦੇ ਰਹਿਣ ਵਾਲੇ

punjabdiary

ਕੀ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਲਈ ਅਮਰੀਕਾ ਤੋਂ ਆਵੇਗਾ ਦਬਾਅ ?, ਅਮਰੀਕੀ ਉੱਪ ਰਾਸ਼ਟਰਪਤੀ ਕਮਲਾ ਹੈਰਿਸ ਤੱਕ ਪਹੁੰਚੀ ਗੱਲ

punjabdiary

Breaking- ਸੁਖਬੀਰ ਬਾਦਲ ਤੋਂ ਐਸਆਈਟੀ ਤਿੰਨ ਘੰਟੇ ਕੀਤੀ ਪੁੱਛਗਿੱਛ, ਪਰ ਅਜਿਹਾ ਕੁਝ ਵੀ ਨਹੀਂ ਪਤਾ ਚੱਲ ਸਕਿਆ ਕਿ ਕੋਟਕਪੂਰਾ ਗੋਲੀ ਕਾਂਡ ਦਾ ਜ਼ਿੰਮੇਵਾਰ ਕੌਣ ਸੀ

punjabdiary

Leave a Comment