Breaking- ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ:ਪੰਜਾਬ ਸਰਕਾਰ
ਚੰਡੀਗੜ੍ਹ, 11 ਅਗਸਤ – (ਪੰਜਾਬ ਡਾਇਰੀ) ਪੰਜਾਬ ਦੇ ਸੀਐਮ ਭਗਵੰਤ ਮਾਨ ਵਲੋਂ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ। ਦੱਸਣਾ ਬਣਦਾ ਹੈ ਕਿ, ਪਿਛਲੇ ਦਿਨੀਂ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਡਾ. ਰਾਜ ਬਹਾਦਰ ਦੇ ਅਸਤੀਫ਼ੇ ਨੂੰ ਅੱਜ ਸੀਐਮ ਵਲੋਂ ਮਨਜ਼ੂਰ ਕਰ ਲਿਆ ਗਿਆ।