Breaking- ਡਿਪਟੀ ਕਮਿਸ਼ਨਰ ਵੱਲੋਂ ਫਸਲਾਂ ਦੀ ਗਿਰਦਾਵਰੀ ਸਬੰਧੀ ਕਿਸਾਨ ਯੂਨੀਅਨ ਸਿੱਧੂਪੁਰ ਨਾਲ ਮੀਟਿੰਗ
ਸਰਕਾਰ ਵੱਲੋ ਨਿਰਧਾਰਿਤ ਨਿਯਮਾਂ ਅਨੁਸਾਰ ਹੀ ਅਦਾਇਗੀ ਕੀਤੀ ਜਾਵੇਗੀ
ਫਰੀਦਕੋਟ, 12 ਅਪ੍ਰੈਲ – (ਪੰਜਾਬ ਡਾਇਰੀ) ਠੇਕੇ ਤੇ ਲਈ ਜਮੀਨ ਤੇ ਹੋਏ ਫਸਲਾਂ ਦੇ ਖਰਾਬੇ ਦਾ ਮੁਆਵਜਾ ਸਰਕਾਰ ਦੇ ਨਿਯਮਾਂ ਅਨੁਸਾਰ ਦਿੱਤਾ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਫਾਜਿਲਕਾ (ਐਡੀਸ਼ਨਲ ਚਾਰਜ ਡਿਪਟੀ ਕਮਿਸ਼ਨਰ¬ ਫਰੀਦਕੋਟ) ਨੇ ਫਸਲਾਂ ਦੇ ਖਰਾਬੇ ਸਬੰਧੀ ਕੀਤੀ ਜਾ ਰਹੀ ਗਿਰਦਾਵਰੀ ਬਾਰੇ ਕਿਸਾਨ ਯੂਨੀਅਨ ਸਿੱਧੂਪੁਰ ਜੈਤੋ ਵੱਲੋਂ 3 ਅਪ੍ਰੈਲ ਤੋਂ ਲਗਾਏ ਗਏ ਧਰਨੇ ਨੂੰ ਚੁਕਾਉਣ ਤੋਂ ਬਾਅਦ, ਉਨ੍ਹਾਂ ਦੀਆਂ ਮੰਗਾਂ ਸਬੰਧੀ ਜਾਣਕਾਰੀ ਲੈਣ ਲਈ ਆਪਣੇ ਦਫਤਰ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ।ਇਸ ਮੌਕੇ ਸਹਾਇਕ ਕਮਿਸਨਰ (ਜ) ਮੈਡਮ ਤੁਸ਼ਿਤਾ ਗੁਲਾਟੀ ਅਤੇ ਤਹਿਸੀਲਦਾਰ ਕੋਟਕਪੂਰਾ ਪਰਮਜੀਤ ਸਿੰਘ ਬਰਾੜ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਕਿਸਾਨ ਯੂਨੀਅਨ ਜੈਤੋ ਨੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਫਾਜਿਲਕਾ (ਐਡੀਸ਼ਨਲ ਚਾਰਜ ਡਿਪਟੀ ਕਮਿਸ਼ਨਰ¬ ਫਰੀਦਕੋਟ) ਦੇ ਧਿਆਨ ਹਿੱਤ ਲਿਆਂਦਾ ਕਿ ਜੈਤੋ ਵਿਖੇ ਫਸਲਾਂ ਦੇ ਖਰਾਬੇ ਸੰਬਧੀ ਚੱਲ ਰਹੀ ਗਿਰਦਾਵਰੀ ਨੂੰ ਪਾਰਦਰਸ਼ੀ ਢੰਗ ਨਾਲ ਕਰਵਾਇਆ ਜਾਵੇ ਅਤੇ ਮੁਆਵਜਾ ਜਲਦ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 5 ਏਕੜ ਦੇ ਰੱਖੇ ਕੈਪ ਨੂੰ ਖਤਮ ਕੀਤਾ ਜਾਵੇ ਅਤੇ ਬਣਦਾ ਸਾਰਾ ਮੁਆਵਜਾ ਦਿੱਤਾ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਫਾਜਿਲਕਾ (ਐਡੀਸ਼ਨਲ ਚਾਰਜ ਡਿਪਟੀ ਕਮਿਸ਼ਨਰ¬ ਫਰੀਦਕੋਟ) ਨੇ ਕਿਸਾਨ ਯੂਨੀਅਨ ਸਿੱਧੂਪੁਰ ਜੈਤੋ ਨੂੰ ਵਿਸ਼ਵਾਸ਼ ਦਵਾਇਆ ਕਿ ਫਸਲਾਂ ਦੀ ਗਿਰਦਾਵਰੀ ਪਾਰਦਰਸ਼ੀ ਢੰਗ ਨਾਲ ਕਰਵਾਈ ਜਾ ਰਹੀ ਹੈ ਅਤੇ ਜਲਦ ਹੀ ਸਰਕਾਰ ਵੱਲੋਂ ਯੋਗ ਮੁਆਵਜਾ ਦਿੱਤਾ ਜਾਵੇਗਾ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਠੇਕੇ ਤੇ ਲਈ ਜਮੀਨ ਤੇ ਹੋਏ ਫਸਲ ਦੇ ਖਰਾਬੇ ਦਾ ਮੁਆਵਜਾ ਸਰਕਾਰ ਦੇ ਨਿਯਮਾਂ ਅਨੁਸਾਰ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨ ਯੂਨੀਅਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਫਾਜਿਲਕਾ (ਐਡੀਸ਼ਨਲ ਚਾਰਜ ਡਿਪਟੀ ਕਮਿਸ਼ਨਰ¬ ਫਰੀਦਕੋਟ) ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਫਾਜਿਲਕਾ (ਐਡੀਸ਼ਨਲ ਚਾਰਜ ਡਿਪਟੀ ਕਮਿਸ਼ਨਰ¬ ਫਰੀਦਕੋਟ) ਨੇ ਕਿਸਾਨ ਯੂਨੀਅਨ ਦੇ ਅਹੁਦੇਦਾਰਾਂ ਦੀਆਂ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ।