Breaking- ਡੀਜੀਪੀ ਪੰਜਾਬ ਨੇ ਦੱਸਿਆ ਕਿ ਹੁਣ ਮਨੀਕਰਨ ਸਾਹਿਬ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ, ਨਾਗਰਿਕਾਂ ਨੂੰ ਬੇਨਤੀ ਹੈ ਕਿ ਜਾਅਲੀ ਖ਼ਬਰਾਂ ਅਤੇ ਨਫਰਤ ਭਰੇ ਭਾਸ਼ਣ ਨਾ ਫੈਲਾਉਣ
ਚੰਡੀਗੜ੍ਹ, 6 ਮਾਰਚ – ਡੀਜੀਪੀ ਪੰਜਾਬ ਨੇ ਤਾਜ਼ਾ ਜਾਣਕਾਰੀ ਦਿੰਦੇ ਹੋਏ ਕਿਹਾ ਕਿ, ਮਨੀਕਰਨ ਸਾਹਿਬ ਵਿੱਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਹੈ ਅਤੇ ਡੀਜੀਪੀ ਪੰਜਾਬ ਨੇ ਲੋਕਾਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ ਜਾਂਦੀ ਹੈ।
ਡੀਜੀਪੀ ਪੰਜਾਬ ਵੱਲੋਂ ਡੀਜੀਪੀ ਹਿਮਾਚਲ ਨਾਲ ਗੱਲ ਕੀਤੀ ਗਈ ਹੈ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਹਿਮਾਚਲ ਪੁਲਿਸ ਅਤੇ ਪੰਜਾਬ ਪੁਲਿਸ ਮਿਲ ਕੇ ਕੰਮ ਕਰ ਰਹੀਆਂ ਹਨ।
ਨਾਗਰਿਕਾਂ ਨੂੰ ਬੇਨਤੀ ਹੈ ਕਿ ਉਹ ਨਾ ਘਬਰਾਉਣ ਅਤੇ ਜਾਅਲੀ ਖ਼ਬਰਾਂ ਜਾਂ ਨਫ਼ਰਤ ਭਰੇ ਭਾਸ਼ਣ ਨਾ ਫੈਲਾਉਣ!