1 ਜੂਨ ਤੋਂ 30 ਜੂਨ 2022 ਤੱਕ ਮਨਾਇਆ ਜਾ ਰਿਹੈ ਬਾਲ ਮਜ਼ਦੂਰੀ ਖਾਤਮਾ ਮਹੀਨਾ
ਫਰੀਦਕੋਟ, 2 ਜੂਨ – (ਪੰਜਾਬ ਡਾਇਰੀ) ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾ ਅਨੁਸਾਰ ਜਿਲ੍ਹਾ ਫਰੀਦਕੋਟ ਵਿੱਚੋਂ ਬਾਲ ਮਜ਼ਦੂਰੀ ਨੂੰ ਖਤਮ ਕਰਨ ਲਈ 01/06/2022 ਤੋ 30/06/2022 (ਜੂਨ ਮਹੀਨਾ) ਬਾਲ ਮਜਦੂਰੀ ਖਾਤਮਾ ਮਹੀਨਾ ਮਨਾਇਆ ਜਾਣਾ ਹੈ। ਡਿਪਟੀ ਕਮਿਸ਼ਨਰ, ਫਰੀਦਕੋਟ ਡਾ. ਰੂਹੀ ਦੁੱਗ ਨੇ ਦੱਸਿਆ ਕਿ ਦੁਕਾਨਦਾਰਾਂ ਅਤੇ ਆਮ ਲੋਕਾਂ ਵੱਲੋਂ 14 ਸਾਲ ਤੋ ਘੱਟ ਉਮਰ ਦੇ ਬੱਚਿਆ ਤੋ ਬਾਲ ਮਜਦੂਰੀ ਰੋਕਣ ਦੇ ਮਕਸਦ ਨਾਲ ਬਣਾਈ ਗਈ ਜਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਵੱਲੋਂ ਫਰੀਦਕੋਟ ਜਿਲ੍ਹੇ ਅੰਦਰ ਅਚਨਚੇਤ ਚੈਕਿੰਗ ਕੀਤੀ ਜਾਵੇਗੀ ਅਤੇ 14 ਸਾਲ ਤੋਂ ਘੱਟ ਉਮਰ ਵਾਲੇ ਬੱਚੇ ਤੋਂ ਬਾਲ ਮਜ਼ਦੂਰੀ ਕਰਵਾਉਣ ਵਾਲੇ ਦੁਕਾਨਦਾਰਾਂ ਖਿਲਾਫ ਬਾਲ ਮਜ਼ਦੂਰੀ ਐਕਟ ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਜਿਸ ਵਿੱਚ 6 ਮਹੀਨੇ ਤੋਂ ਲੈ ਕੇ 2 ਸਾਲ ਤੱਕ ਦੀ ਸਜਾ ਜਾਂ 20 ਹਜਾਰ ਰੁਪਏ ਤੋਂ 50 ਹਜਾਰ ਰੁਪਏ ਤੱਕ ਦਾ ਜੁਰਮਾਨਾ ਜਾਂ ਦੋਨੋ ਹੋ ਸਕਦੇ ਹਨ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਾਲ ਮਜਦੂਰੀ ਸਬੰਧੀ ਕੋਈ ਵੀ ਵਿਅਕਤੀ ਪੈਨਸਿਲ ਪੋਰਟਲ ਤੇ ਜਾ ਕੇ ਘਰ ਬੈਠ ਕੇ ਆਨਲਾਈਨ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਉਨ੍ਹਾਂ ਵੱਲੋ ਇਹ ਵੀ ਸਪੱਸ਼ਟ ਕੀਤਾ ਕਿ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਮਜ਼ਦੂਰੀ ਨੂੰ ਰੋਕਣ ਲਈ ਫਰੀਦਕੋਟ ਜਿਲ੍ਹੇ ਦੇ ਸਲੱਮ ਏਰੀਆ ਵਿੱਚ ਦੌਰਾ ਕਰਕੇ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਕਰਨ ਵਾਲੇ ਬੱਚਿਆਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਨੂੰ ਸਕੂਲ ਭੇਜਣ ਲਈ ਉਤਸ਼ਾਹਿਤ ਕੀਤਾ ਜਾਦਾ ਹੈ ਅਤੇ ਉਨ੍ਹਾਂ ਦੇ ਮਾਤਾ ਪਿਤਾ ਦੀ ਕਾਉਂਸਲਿੰਗ ਕੀਤੀ ਜਾਂਦੀ ਹੈ ਕਿ ਉਹ ਬੱਚਿਆਂ ਨੂੰ ਦੁਬਾਰਾ ਤੋਂ ਬਾਲ ਮਜ਼ਦੂਰੀ ਨਾ ਕਰਵਾਉਣ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਸੁਨਹਿਰੀ ਭਵਿੱਖ ਲਈ ਬਾਲ ਮਜਦੂਰੀ ਤੇ ਹਰ ਹਰਾਲ ਵਿੱਚ ਰੋਕ ਲਗਾਈ ਜਾਵੇਗੀ।