Image default
ਤਾਜਾ ਖਬਰਾਂ

Breaking- ਡੇਂਗੂ ਅਤੇ ਮਲੇਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਬਹੁਤ ਜ਼ਰੂਰੀ- ਵਧੀਕ ਡਿਪਟੀ

Breaking- ਡੇਂਗੂ ਅਤੇ ਮਲੇਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਬਹੁਤ ਜ਼ਰੂਰੀ- ਵਧੀਕ ਡਿਪਟੀ

ਡੇਂਗੂ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਹੋਈ ਮੀਟਿੰਗ

ਫਰੀਦਕੋਟ, 7 ਨਵੰਬਰ – (ਪੰਜਾਬ ਡਾਇਰੀ) ਡੇਂਗੂ, ਮਲੇਰੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਓ ਨੂੰ ਮੱਦੇਨਜ਼ਰ ਰੱਖਦਿਆਂ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸਨਰ (ਜ) ਸ. ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਕਾਰਜਕਾਰੀ ਸਿਵਲ ਸਰਜਨ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਪਾਲ ਸਿੰਘ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਡੇਂਗੂ ਅਤੇ ਮਲੇਰੀਆ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਜਾਣਕਾਰੀ ਹਾਸਲ ਕੀਤੀ ਗਈ। ਉਨ੍ਹਾਂ ਕਿਹਾ ਕਿ ਡੇਂਗੂ ਅਤੇ ਮਲੇਰੀਆਂ ਤੋਂ ਬਚਾਅ ਲਈ ਸਾਵਧਾਨੀਆਂ ਬਹੁਤ ਜ਼ਰੂਰੀ ਹਨ। ਉਨ੍ਹਾਂ ਵੱਖ-ਵੱਖ ਵਿਭਾਗਾ ਤੋਂ ਆਏ ਮੁਖੀਆਂ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਬੁਖਾਰ ਦੀ ਰੋਕਥਾਮ ਅਤੇ ਬਚਾਓ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਲਈ ਕਿਹਾ। ਉਨ੍ਹਾਂ ਕਾਰਜ ਸਾਧਕ ਅਫਸਰ ਮਿਊਂਸੀਪਲ ਕਮੇਟੀ ਨੂੰ ਹਦਾਇਤ ਕੀਤੀ ਕਿ ਉਹ ਇਕ ਸ਼ਡਿਊਲ ਬਣਾ ਕੇ ਲੋੜ ਅਨੁਸਾਰ ਸ਼ਹਿਰ ਦੇ ਹਰ ਖੇਤਰ ਵਿੱਚ ਫੋਗਿੰਗ ਕਰਵਾਈ ਜਾਵੇ ਅਤੇ ਫੋਗਿੰਗ ਤੋ ਪਹਿਲਾ ਲੋਕਾਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਦਫਤਰ ਅਧੀਨ ਹਰ ਸ਼ੁਕਰਵਾਰ ਨੂੰ ਡਰਾਈ ਡੇ ਵਜੋਂ ਮਨਾਇਆ ਜਾਵੇ ਅਤੇ ਇਸ ਦੌਰਾਨ ਦਫਤਰ ਵਿੱਚ ਲੱਗੇ ਕੂਲਰਾਂ ਨੂੰ ਚੰਗੀ ਤਰ੍ਹਾਂ ਸਾਫ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਦਫਤਰੀ ਅਧਿਕਾਰੀ ਅਤੇ ਲੋਕਾਂ ਵੱਲੋਂ ਆਪਣੇ ਦਫਤਰਾਂ ਅਤੇ ਘਰਾਂ ਦੇ ਅੰਦਰ ਅਤੇ ਛੱਤਾਂ ਉੱਪਰ ਪਏ ਫਾਲਤੂ ਸਮਾਨ ਦਾ ਨਿਪਟਾਰਾ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਵਿੱਚ ਬਾਰਿਸ਼ ਦਾ ਪਾਣੀ ਇੱਕਠਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਕੂਲਰਾਂ, ਪਾਣੀ ਦੀਆਂ ਟੈਂਕੀਆ, ਹੋਦੀਆ, ਫਰਿਜਾਂ ਪਿੱਛੇ ਲੱਗੀ ਫਾਲਤੂ ਪਾਣੀ ਦੀ ਟ੍ਰੇਆਂ ਨੂੰ ਹਫਤੇ ਵਿੱਚ 1 ਦਿਨ ਜਰੂਰ ਸਾਫ ਕੀਤਾ ਜਾਵੇ। ਜੇਕਰ ਕਿਸੇ ਘਰ ਜਾਂ ਦਫਤਰ ਵਿੱਚ ਇੱਕਠੇ ਹੋਏ ਪਾਣੀ ਵਿੱਚ ਡੇਂਗੂ ਦਾ ਲਾਰਵਾ ਮਿਲਦਾ ਹੈ ਤਾਂ ਉਸ ਘਰ ਜਾਂ ਦਫਤਰ ਦੇ ਮੁੱਖੀ ਦਾ ਪੰਜਾਬ ਮਿਊਂਸੀਪਲ ਐਕਟ ਤਹਿਤ ਚਾਲਾਨ ਕੀਤਾ ਜਾ ਸਕਦਾ ਹੈ।
ਕਾਰਜਕਾਰੀ ਸਿਵਲ ਸਰਜਨ ਡਾ. ਮਨਦੀਪ ਕੌਰ ਅਤੇ ਜਿਲ੍ਹਾ ਐਪੀਡੀਮਾਲੋਜਿਸਟ ਡਾ. ਹਿਮਾਂਸ਼ੂ ਗੁਪਤਾ ਨੇ ਸਮੂਹ ਵਿਭਾਗੀ ਅਧਿਕਾਰੀਆਂ ਨੂੰ ਡੇਂਗੂ ਮਲੇਰੀਆਂ ਅਤੇ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਓ ਦੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿੱਚ ਸਾਲ 2021 ਵਿੱਚ ਡੇਂਗੂ ਦੇ 1009 ਪੋਜੇਟਿਵ ਕੇਸ ਆਏ ਸੀ ਅਤੇ ਸਾਲ 2022 ਵਿੱਚ ਹੁਣ ਤੱਕ ਡੇਂਗੂ ਦੇ 84 ਕੇਸ ਪੋਜੇਟਿਵ ਆ ਚੁੱਕੇ ਹਨ। ਉਨ੍ਹਾਂ ਰੋਡਵੇਜ਼ ਅਧੀਕਾਰੀਆਂ ਨੂੰ ਕੰਡਮ ਬੱਸਾਂ ਵਿੱਚ ਪਾਣੀ ਇੱਕਠਾ ਨਾਂ ਹੋਣ ਦੇਣ ਅਤੇ ਕਬਾੜੀਆ ਨੂੰ ਵੀ ਕਬਾੜ ਵਿੱਚ ਪਾਣੀ ਖੜ੍ਹਾ ਨਾ ਹੋਣ ਦੇਣ ਦੀ ਹਿਦਾਇਤ ਵੀ ਕੀਤੀ।
ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ ਅਤੇ ਸਹਾਇਕ ਮਲੇਰੀਆ ਅਫ਼ਸਰ ਵਿਰਸਾ ਸਿੰਘ ਪੰਨੂੰ ਨੇ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਮਰੀਜ਼ ਨੂੰ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਬੁਖਾਰ ਦੇ ਲੱਛਣ ਹੁੰਦੇ ਤਾਂ ਉਹ ਤੁਰੰਤ ਆਪਣਾ ਟੈਸਟ ਅਤੇ ਇਲਾਜ ਸਿਵਲ ਹਸਪਤਾਲ ਵਿੱਚ ਮੁਫਤ ਕਰਵਾ ਸਕਦਾ ਹੈ। ਇਸ ਮੌਕੇ ਸਮੂਹ ਸੀਨੀਅਰ ਮੈਡੀਕਲ ਅਫਸਰ, ਨਗਰ ਕੋਂਸਲ ਦੇ ਅਧਿਕਾਰੀ, ਪ੍ਰਧਾਨ ਆਈ.ਐਮ.ਏ, ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ, ਸਮੇਤ ਵੱਖ-ਵੱਖ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

Advertisement

Related posts

Breaking- ਗਰੀਬ ਪਰਿਵਾਰਾਂ ਨੂੰ ਮੁਫਤ ਵੰਡੀ ਜਾ ਰਹੀ ਕਣਕ ਦੇ ਕੰਮ ਦਾ ਜਾਇਜਾ ਲਿਆ

punjabdiary

ਮਾਨਸੂਨ ਦੇਵੇਗਾ ਦੁੱਗਣੀ ਖੁਸ਼ੀ; ਕੇਰਲ ਸਣੇ ਇਨ੍ਹਾਂ ਸੂਬਿਆਂ ’ਚ ਵੀ ਹੋਵੇਗੀ ਐਂਟਰੀ, ਜਾਣੋ ਪੰਜਾਬ ’ਚ ਕਦੋਂ ਹੋਵੇਗਾ ਐਂਟਰ

punjabdiary

ਲਾਰੈਂਸ ਬਿਸ਼ਨੋਈ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਦੋ ਗ੍ਰਿਫਤਾਰ

punjabdiary

Leave a Comment