Image default
About us ਤਾਜਾ ਖਬਰਾਂ

Breaking- ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 26 ਦਸੰਬਰ ਨੂੰ- ਨਿਰਵੈਰ ਸਿੰਘ ਬਰਾੜ

Breaking- ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 26 ਦਸੰਬਰ ਨੂੰ- ਨਿਰਵੈਰ ਸਿੰਘ ਬਰਾੜ

ਫਰੀਦਕੋਟ, 16 ਦਸੰਬਰ – (ਪੰਜਾਬ ਡਾਇਰੀ) ਸ੍ਰ. ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 09 ਜਨਵਰੀ 2023 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ, ਫਰੀਦਕੋਟ ਸ੍ਰ. ਨਿਰਵੈਰ ਸਿੰਘ ਬਰਾੜ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਚਾਹਵਾਨ ਡੇਅਰੀ ਫਾਰਮਰ ਜਿੰਨ੍ਹਾਂ ਦੀ ਉਮਰ 18 ਤੋਂ 45 ਸਾਲ ਹੋਵੇ ਅਤੇ 10 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਮਿਤੀ 26 ਦਸੰਬਰ 2022 ਨੂੰ ਆਪਣਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਗਿੱਲ ਜਿਲ੍ਹਾ ਮੋਗਾ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ। ਉਨ੍ਹਾਂ ਕਿਹਾ ਕਿ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਡਿਪਟੀ ਡਾਇਰੈਕਟਰ ਡੇਅਰੀ ਦਫਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99148-01227 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Related posts

ਵਿਸ਼ਵ ਜਲ ਦਿਵਸ ਮਨਾਇਆ ਗਿਆ

punjabdiary

Breaking- ਨਵੀਂ ਤਕਨੀਕ ਨਾਲ ਝੋਨਾ ਪੈਦਾ ਕਰਨ ਵਾਲੇ ਕਿਸਾਨ ਗੁਰਪ੍ਰੀਤ ਚੰਦਬਾਜਾ ਹੋਰਨਾ ਲਈ ਬਣੇ ਪ੍ਰੇਰਨਾ ਸਰੋਤ : ਸੰਧਵਾਂ

punjabdiary

ਗੁਲਾਬੀ ਸੁੰਡੀ ਅਤੇ ਚਿੱਟੇ ਮੱਛਰ ਦੇ ਸੰਭਾਵੀ ਹਮਲੇ ਪ੍ਰਤੀ ਕਿਸਾਨ ਸੁਚੇਤ ਰਹਿਣ-ਹਰਬੀਰ ਸਿੰਘ

punjabdiary

Leave a Comment