Image default
ਤਾਜਾ ਖਬਰਾਂ

Breaking- ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 6 ਫਰਵਰੀ ਨੂੰ – ਨਿਰਵੈਰ ਸਿੰਘ ਬਰਾੜ

Breaking- ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕੌਂਸਲਿੰਗ 6 ਫਰਵਰੀ ਨੂੰ – ਨਿਰਵੈਰ ਸਿੰਘ ਬਰਾੜ

ਫਰੀਦਕੋਟ, 3 ਫਰਵਰੀ – (ਪੰਜਾਬ ਡਾਇਰੀ) ਸ੍ਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਫਰਵਰੀ 2023 ਨੂੰ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ‘ਤੇ ਚਲਾਇਆ ਜਾ ਰਿਹਾ ਹੈ। ਇਹ ਜਾਣਕਾਰੀ ਵਿਭਾਗ ਦੇ ਡਿਪਟੀ ਡਾਇਰੈਕਟਰ ਡੇਅਰੀ, ਫਰੀਦਕੋਟ ਸ੍ਰ. ਨਿਰਵੈਰ ਸਿੰਘ ਬਰਾੜ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਦੇ ਚਾਹਵਾਨ ਡੇਅਰੀ ਫਾਰਮਰ ਜਿੰਨ੍ਹਾਂ ਦੀ ਉਮਰ 18 ਤੋਂ 45 ਸਾਲ ਹੋਵੇ ਅਤੇ 10 ਦੁਧਾਰੂ ਪਸ਼ੂ ਮੌਜੂਦਾ ਹੋਣ, ਉਹ ਮਿਤੀ 6 ਫਰਵਰੀ ਨੂੰ ਆਪਣਾ ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ, ਸਮੇਤ ਪਾਸਪੋਰਟ ਸਾਇਜ਼ ਫੋਟੋ ਲੈ ਕੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਗਿੱਲ ਜਿਲ੍ਹਾ ਮੋਗਾ ਵਿਖੇ ਕੌਂਸਲਿੰਗ ਲਈ ਹਾਜ਼ਰ ਹੋਣ। ਉਨ੍ਹਾਂ ਕਿਹਾ ਕਿ ਨਿਰਧਾਰਿਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਡਿਪਟੀ ਡਾਇਰੈਕਟਰ ਡੇਅਰੀ ਦਫਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 99148-01227 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Related posts

ਪਹਿਲੀ ਜੂਨ ਤੋਂ ਨਵੇਂ ਟਰਾਂਸਪੋਰਟ ਨਿਯਮ ਹੋਣਗੇ ਲਾਗੂ, ਜਾਣੋ ਕੀ ਹਨ ਨਿਯਮ

punjabdiary

Breaking- 3 ਸਤੰਬਰ ਤੱਕ ਫੌਜ਼ ਵਿਚ ਭਰਤੀ ਲਈ ਕੀਤੀ ਜਾ ਸਕਦੀ ਹੈ ਆਨਲਾਈਨ ਰਜਿਸਟਰੇਸ਼ਨ

punjabdiary

Breaking- ਪੁਲਿਸ ਥਾਨੇ ਅੰਦਰ ਵੜ੍ਹ ਕੇ ਅਣਪਛਾਤੇ ਵਿਅਕਤੀਆਂ ਨੇ ਪੁਲਿਸ ਵਾਲਿਆਂ ਨੂੰ ਕੁੱਟਿਆ, ਮਾਮਲਾ ਦਰਜ

punjabdiary

Leave a Comment