Breaking- ਤਰਲ ਅਤੇ ਠੋਸ ਕੂੜਾ ਪ੍ਰਬੰਧਨ ਤਹਿਤ ਜਿਲ੍ਹੇ ਦੇ 20 ਪਿੰਡਾਂ ਵਿੱਚ ਚੱਲ ਰਹੇ ਹਨ ਸੋਲੇਡ ਵੇਸਟ ਮੈਨੇਜਮੈਂਟ ਪ੍ਰੋਜੈਕਟ – ਡਿਪਟੀ ਕਮਿਸ਼ਨਰ
ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮਾਂ ਦੀ ਕੀਤੀ ਸਮੀਖਿਆ
ਅਧਿਕਾਰੀਆਂ ਨੂੰ ਸਰਕਾਰ ਦੀਆਂ ਗਾਈਡਲਾਈਨਜ਼ ਮੁਤਾਬਕ ਕੰਮ ਕਰਨ ਦੀ ਹਦਾਇਤ
ਫਰੀਦਕੋਟ, 31 ਮਾਰਚ – (ਪੰਜਾਬ ਡਾਇਰੀ) ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕੰਮ ਮਿਆਰੀ ਪੱਧਰ ਦੇ ਹੋਣੇ ਚਾਹੀਦੇ ਹਨ ਅਤੇ ਅਧਿਕਾਰੀ ਇਹ ਕੰਮ ਆਪਣੀ ਨਿਗਰਾਨੀ ਹੇਠ ਸਰਕਾਰ ਵੱਲੋਂ ਨਿਰਧਾਰਤ ਸ਼ਰਤਾਂ ਦੀ ਪਾਲਣਾ ਕਰਦਿਆ ਕਰਵਾਉਣਾ ਯਕੀਨੀ ਬਣਾਉਣ। ਇਹ ਹਦਾਇਤ ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਆਪਣੇ ਦਫਤਰ ਦੇ ਮਿੰਨੀ ਮੀਟਿੰਗ ਹਾਲ ਵਿਖੇ ਜਿਲ੍ਹੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ ਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਤਰਲ ਅਤੇ ਠੋਸ ਕੂੜਾ ਪ੍ਰਬੰਧਨ ਆਦਿ ਸਬੰਧੀ ਮੀਟਿੰਗ ਦੌਰਾਨ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗਿੱਲੇ ਅਤੇ ਸੁੱਕੇ ਕੂੜੇ ਦੀ ਸਾਂਭ ਸੰਭਾਲ ਲਈ ਸੋਲੇਡ ਵੇਸਟ ਮੈਨੇਜਮੈਂਟ ਤਹਿਤ ਜਿਲ੍ਹੇ ਦੇ 50 ਪਿੰਡ ਚੁਣੇ ਗਏ ਹਨ ਜਿੰਨਾਂ ਵਿੱਚੋਂ 20 ਪਿੰਡਾਂ ਵਿੱਚ ਕੰਮ ਚੱਲ ਰਿਹਾ ਹੈ ਜਦ ਕਿ ਬਾਕੀ ਪਿੰਡਾਂ ਵਿੱਚ ਕਣਕ ਦੀ ਵਾਢੀ ਤੋਂ ਬਾਅਦ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਛੱਪੜਾਂ ਦੀ ਸਫਾਈ ਲਈ ਲੀਕੁਐਂਡ ਵੇਸਟ ਮੈਨੇਜਮੈਂਟ ਦੇ ਤਹਿਤ 35 ਪਿੰਡਾਂ ਵਿੱਚ ਪ੍ਰੋਜੈਕਟ ਲਗਾਏ ਜਾ ਰਹੇ ਹਨ, ਜਿੰਨਾਂ ਵਿੱਚੋਂ 4 ਪ੍ਰੋਜੈਕਟ ਮੁਕੰਮਲ ਹੋ ਚੁੱਕੇ ਹਨ ਅਤੇ ਬਾਕੀ ਵਿੱਚ ਕੰਮ ਜੰਗੀ ਪੱਧਰ ਤੇ ਜਾਰੀ ਹੈ। ਮੁਕੰਮਲ ਹੋਏ ਗੰਦੇ ਪਾਣੀ ਨੂੰ ਸਾਫ ਕਰਕੇ ਆਪਣੇ ਪਿੰਡ ਵਿੱਚ ਹੀ ਮੁੜ ਸਿੰਚਾਈ ਦੇ ਕੰਮ ਵਿੱਚ ਜਲਦ ਹੀ ਵਰਤਿਆਂ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਦਰਸ਼ ਗ੍ਰਾਮ ਯੋਜਨਾ ਤਹਿਤ 8 ਪਿੰਡ ਜਿੰਨਾ ਵਿੱਚ ਸੰਧਵਾਂ, ਅਰਾਈਆਂਵਾਲਾ ਕਲਾ, ਸਿਵੀਆਂ, ਚੰਦਭਾਨ, ਕਿਲ੍ਹਾ ਨੌ, ਕੁਹਾਰਵਾਲਾ, ਮਚਾਕੀ ਕਲਾਂ ਅਤੇ ਘੁਗਿਆਣਾ ਚੁਣੇ ਗਏ ਹਨ। ਇੰਨਾਂ ਪਿੰਡਾਂ ਵਿੱਚ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਘਰਾਂ ਦਾ ਨਿਰਮਾਣ ਚੱਲ ਰਿਹਾ ਹੈ।
ਜਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸ. ਧਰਮਪਾਲ ਸਿੱਧੂ ਨੇ ਦੱਸਿਆ ਕਿ ਉਕਤ ਪਿੰਡਾਂ ਦੇ ਵਿੱਚ ਪ੍ਰੋਜੈਕਟ ਲਗਾਉਣ ਸਬੰਧੀ ਕੰਮ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਪੰਚਾਇਤਾਂ ਦੀ ਦੇਖ-ਰੇਖ ਹੇਠ ਕੰਮ ਕਰਨਗੇ ਅਤੇ ਇਸ ਦਾ ਸਮੂਹ ਪਿੰਡ ਵਾਸੀਆਂ ਨੂੰ ਲਾਭ ਮਿਲੇਗਾ।
ਇਸ ਮੌਕੇ ਐਕਸੀਅਨ ਪੰਚਾਇਤੀ ਰਾਜ ਸ੍ਰੀ ਮਹੇਸ਼ ਗਰਗ, ਐਕਸੀਅਨ ਵਾਟਰ ਸਪਲਾਈ ਤੇ ਸੈਨੀਟੇਸ਼ਨ ਸ੍ਰੀ ਜਸਵਿੰਦਰ ਸਿੰਘ, ਐਸ.ਡੀ.ਓ ਦਰਸ਼ਨ ਲਾਲ, ਜੇ.ਈ ਗੁਰਪ੍ਰੀਤ ਸਿੰਘ ਜਿਲ੍ਹਾ ਕੁਆਰਡੀਨੇਟਰ, ਬੀ.ਡੀ.ਪੀ.ਓ ਫਰੀਦਕੋਟ ਮੈਡਮ ਸੁਖਵਿੰਦਰ ਕੌਰ, ਬੀ.ਡੀ.ਪੀ.ਓ ਸ੍ਰੀ ਅਭਿਨਵ ਗੋਇਲ, ਬੀ.ਡੀ.ਪੀ. ਓ ਜੈਤੋ ਧਰਮਪਾਲ, ਸਹਾਇਕ ਸਮਾਜਿਕ ਤੇ ਨਿਆਂ ਅਧਿਕਾਰਤਾ ਅਫਸਰ ਸ੍ਰੀ ਗੁਰਮੀਤ ਕੜਿਆਲਵੀ ਤੇ ਹੋਰ ਅਧਿਕਾਰੀ ਹਾਜ਼ਰ ਸਨ।