Image default
ਅਪਰਾਧ ਤਾਜਾ ਖਬਰਾਂ

Breaking- ਦਾਨਪੇਟੀ ਵਿਚੋਂ ਮਿਲਿਆ 100 ਦਾ ਨੋਟ ਜਿਸ ਤੇ ਲਿਖ ਕੇ 5 ਲੱਖ ਰੁਪਏ ਦੀ ਫਿਰੌਤੀ ਮੰਗੀ, ਨਾ ਦੇਣ ਤੇ ਜਾਨੋ ਮਾਰਨ ਦੀ ਧਮਕੀ

Breaking- ਦਾਨਪੇਟੀ ਵਿਚੋਂ ਮਿਲਿਆ 100 ਦਾ ਨੋਟ ਜਿਸ ਤੇ ਲਿਖ ਕੇ 5 ਲੱਖ ਰੁਪਏ ਦੀ ਫਿਰੌਤੀ ਮੰਗੀ, ਨਾ ਦੇਣ ਤੇ ਜਾਨੋ ਮਾਰਨ ਦੀ ਧਮਕੀ

30 ਸਤੰਬਰ – ਪੰਜਾਬ ਦੇ ਅੰਮ੍ਰਿਤਸਰ ਵਿੱਚ ਇੱਕ ਮੰਦਰ ਦੀ ਦਾਨਪੇਟੀ ਵਿੱਚੋਂ ਪਾਕਿਸਤਾਨੀ ਨੋਟ ਤੇ ਲਿਖੀ ਹੋਈ ਧਮਕੀ ਮਿਲੀ ਹੈ। ਜਿਸ ਵਿੱਚ ਪੰਜ ਲੱਖ ਦੀ ਫਿਰੌਤੀ ਦੀ ਮੰਗ ਕੀਤੀ ਗਈ ਹੈ। ਫਿਰੌਤੀ ਨਾ ਦੇਣ ਤੇ ਮੰਦਰ ਨੂੰ ਉਡਾਉਣ ਤੇ ਪੁਜਾਰੀ ਨੂੰ ਮਾਰਨ ਦੀ ਧਮਕੀ ਦਿੱਤੀ ਗਈ ਹੈ। ਇਹ ਸ੍ਰੀ ਰਾਮ ਬਾਲਾ ਜੀ ਧਾਮ ਮੰਦਰ ਅੰਮ੍ਰਿਤਸਰ ਦੇ ਛੇਹਰਟਾ ਵਿੱਚ ਬਣਿਆ ਹੋਇਆ ਹੈ। ਮੰਦਰ ਵਿੱਚ ਰੱਖੀ ਦਾਨਪੇਟੀ ਵਿੱਚੋਂ 100 ਰੁਪਏ ਦਾ ਪਾਕਿਸਤਾਨੀ ਨੋਟ ਮਿਲਿਆ ਹੈ।
ਜਿਸ ਤੇ ਪੰਜਾਬੀ ਵਿੱਚ ਜਾਨੋਂ ਮਾਰਨ ਦੀ ਧਮਕੀ ਲਿੱਖੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਮੰਦਰ ਨੂੰ ਉਡਾਉਣ ਤੇ ਮੰਦਰ ਦੇ ਸੇਵਾਦਾਰ ਸ਼੍ਰੀ ਸ਼੍ਰੀ 1008 ਮਹਾਮੰਡਲੇਸ਼ਵਰ ਅਸ਼ੀਲ ਜੀ ਮਹਾਰਾਜ ਨੂੰ ਪਹਿਲਾਂ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ ਪਰ ਅੱਜ ਤੱਕ ਪੁਲਿਸ ਨੇ ਧਮਕੀਆਂ ਦੇਣ ਵਾਲੇ ਵਿਅਕਤੀਆਂ ਨੂੰ ਨਾ ਤਾਂ ਗ੍ਰਿਫ਼ਤਾਰ ਕੀਤਾ ਹੈ ਤੇ ਨਾ ਹੀ ਉਨ੍ਹਾਂ ਬਾਰੇ ਪਤਾ ਲਗਾ ਚੁੱਕੀ ਹੈ। ਹੁਣ ਪਾਕਿਸਤਾਨ ਦੀ ਅਜਿਹੀ ਧਮਕੀ ਮਗਰੋਂ ਮੰਦਰ ਦੇ ਸੇਵਾਦਾਰ ਨੇ ਪੁਲਿਸ ਕਮਿਸ਼ਨਰ ਅਰੁਣਪਾਲ ਸਿੰਘ ਤੇ ਥਾਣਾ ਛੇਹਰਟਾ ਦੀ ਪੁਲਿਸ ਨੂੰ ਫ਼ੋਨ ਉਪਰ ਜਾਣਕਾਰੀ ਦਿੱਤੀ ਹੈ। ਮੰਦਰ ਦੇ ਸੇਵਾਦਾਰਾਂ ਦਾ ਇਲਜ਼ਾਮ ਹੈ ਕਿ ਪੁਲਿਸ ਇਸ ਪ੍ਰਤੀ ਲਾਪਰਵਾਹ ਹੈ। ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਨਸਾਫ ਦੀ ਅਪੀਲ ਕੀਤੀ ਹੈ।

Related posts

ਅਹਿਮ ਖ਼ਬਰ – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਪਾਲ ਨੂੰ ਲੈ ਕੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

punjabdiary

ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਉ ਅੰਬੇਦਕਰ ਦਾ ਜਨਮ ਦਿਵਸ ਜਾਗਰੂਕਤਾ ਦਿਵਸ ਵੱਜੋਂ ਮਾਨਇਆ ਗਿਆ।

punjabdiary

Breaking- ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਨੁਕਸਾਨੀਆਂ ਗਈਆਂ ਫਸਲਾਂ ਦਾ ਦੌਰਾ ਕੀਤਾ, ਮਦਦ ਦੇਣ ਦਾ ਭਰੋਸਾ ਦਿੱਤਾ

punjabdiary

Leave a Comment