Image default
About us ਤਾਜਾ ਖਬਰਾਂ

Breaking- ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਹਾਈ ਕੋਰਟ ਵਲੋਂ ਰਾਹਤ

Breaking- ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਹਾਈ ਕੋਰਟ ਵਲੋਂ ਰਾਹਤ

ਨਵੀਂ ਦਿੱਲੀ, 27 ਸਤੰਬਰ – ਦਿੱਲੀ ਹਾਈ ਕੋਰਟ ਨੇ ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਰਾਹਤ ਦਿੰਦਿਆਂ ਅੱਜ ਸੱਤਾਧਾਰੀ ਆਮ ਆਦਮੀ ਪਾਰਟੀ ਨੂੰ ਸੋਸ਼ਲ ਮੀਡੀਆ ’ਤੇ ਉਨ੍ਹਾਂ ਖਿਲਾਫ ਕਥਿਤ ਮਾਣਹਾਨੀ ਵਾਲੀਆਂ ਪੋਸਟਾਂ ਨੂੰ ਹਟਾਉਣ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ 22 ਸਤੰਬਰ ਨੂੰ ਐਲ-ਜੀ ਸਕਸੈਨਾ ਨੇ ਆਪ ਖ਼ਿਲਾਫ਼ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਸੀ।
ਦੂਜੇ ਪਾਸੇ ਆਪ ਨੇ ਦਾਅਵਾ ਕੀਤਾ ਸੀ ਕਿ ਐਲ ਜੀ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ (ਕੇਵੀਆਈਸੀ) ਦੇ ਚੇਅਰਮੈਨ ਵਜੋਂ ਆਪਣੇ ਕਾਰਜਕਾਲ ਦੌਰਾਨ 1,400 ਕਰੋੜ ਰੁਪਏ ਦੇ ਕਥਿਤ ਘੁਟਾਲੇ ਵਿੱਚ ਸ਼ਾਮਲ ਸੀ। ਇਸ ਤੋਂ ਬਾਅਦ ਐਲ ਜੀ ਨੇ ‘ਆਪ’ ਆਗੂਆਂ ਆਤਿਸ਼ੀ ਸਿੰਘ, ਸੌਰਭ ਭਾਰਦਵਾਜ, ਦੁਰਗੇਸ਼ ਪਾਠਕ, ਸੰਜੇ ਸਿੰਘ ਅਤੇ ਜੈਸਮੀਨ ਸ਼ਾਹ ਖਿਲਾਫ ਸੋਸ਼ਲ ਮੀਡੀਆ ’ਤੇ ਝੂਠੀਆਂ ਅਤੇ ਮਾਣਹਾਨੀ ਵਾਲੀਆਂ ਪੋਸਟਾਂ ਪਾਉਣ ਦੇ ਦੋਸ਼ ਲਾਏ ਸਨ। ਅਤੇ ਕਿਹਾ ਉਹ ਉਨ੍ਹਾਂ ਤੇ ਇਲਜ਼ਾਮ ਲਾਉਣੇ ਬੰਦ ਕਰਨ

Related posts

ਕਪਿਲ ਸ਼ਰਮਾ ਅਤੇ ਰਾਜਪਾਲ ਯਾਦਵ ਸਮੇਤ ਕਈ ਮਸ਼ਹੂਰ ਹਸਤੀਆਂ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਪਾਕਿਸਤਾਨ ਤੋਂ ਆਇਆ ਈਮੇਲ

Balwinder hali

ਪੰਜਾਬ ਵਿਚ ਛੋਟੀਆਂ ਪੰਚਾਇਤਾਂ ਦੇ ਰਲੇਵੇਂ ਦੀ ਤਿਆਰੀ, ਇੱਕ ਹਜ਼ਾਰ ਪੰਚਾਇਤਾਂ ਹੋਣਗੀਆਂ ਘੱਟ

punjabdiary

ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ ‘ਤੇ ਵੀ ਹੋਵੇਗਾ ਅਸਰ

punjabdiary

Leave a Comment