Breaking- ਦਿੱਲੀ ਦੇ ਮੁੱਖ ਮੰਤਰੀ ਨੇ ਐਲ.ਜੀ ਦੇ ਖਿਲਾਫ ਰੋਸ ਮਾਰਚ ਕੱਢਿਆ
ਨਵੀਂ ਦਿੱਲੀ, 16 ਜਨਵਰੀ – (ਬਾਬੂਸ਼ਾਹੀ ਬਿਊਰੋ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ‘ਆਪ’ ਵਿਧਾਇਕਾਂ ਦੇ ਨਾਲ LG ਵੀਕੇ ਸਕਸੈਨਾ ਵਿਰੁੱਧ ਰੋਸ ਮਾਰਚ ਕੱਢਿਆ ਅਤੇ ਲਗਾਤਾਰ ਮੰਤਰੀਆਂ ਤੇ ਵਿਧਾਇਕਾਂ ਖਿਲਾਫ਼ ਰਚੀਆਂ ਜਾ ਰਹੀਆਂ ਸਾਜਿਸ਼ਾਂ ਦੀ ਨਿੰਦਾ ਵੀ ਕੀਤੀ। ਇਸ ਦੇ ਨਾਲ ਹੀ ਕੇਜਰੀਵਾਲ ਨੇ ਦੋਸ਼ ਲਗਾਇਆ ਕਿ, ਐਲ ਜੀ ਭਾਜਪਾ ਦੀ ਸ਼ਹਿ ਤੇ ਲਗਾਤਾਰ ਦਿੱਲੀ ਦੇ ਅੰਦਰ ਕੀਤੇ ਜਾ ਰਹੇ ਵਿਕਾਸ ਕਾਰਜਾਂ ਵਿਚ ਬੇਵਜ੍ਹਾ ਦਖ਼ਲ ਦੇ ਕੇ, ਲੋਕ ਮੁੱਦਿਆਂ ਨੂੰ ਖ਼ਤਮ ਕਰ ਰਿਹਾ ਹੈ।