Breaking- ਨਗਰ ਨਿਗਮ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਅਤੇ ਅਕਾਲੀ ਦਲ ਪਾਰਟੀਆਂ ਦੇ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ
ਚੰਡੀਗੜ੍ਹ, 17 ਸਤੰਬਰ – ਪੰਜਾਬ ’ਚ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਹੀ ਪਾਰਟੀਆਂ ਨੂੰ ਦਲ ਬਦਲਦੇ ਦੇਖਿਆ ਜਾ ਸਕਦਾ ਹੈ। ਕਿਉਂਕਿ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ 4 ਕੌਂਸਲਰ ਪਾਰਟੀ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ।
ਲੁਧਿਆਣਾ ਦੇ ਵਿਧਾਇਕ ਗੁਰਪ੍ਰੀਤ ਗੋਗੀ ਦੀ ਅਗਵਾਈ ’ਚ ਇਨ੍ਹਾਂ ਕੌਂਸਲਰਾਂ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ। ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਤੇ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਦੀ ਹਾਜ਼ਰੀ ’ਚ ਮੌਜੂਦਾ ਕੌਂਸਲਰ ਅਮਿਤ ਵਰਸ਼ਾ ਰਾਮਪਾਲ, ਕਾਲਾ ਗੌਤਮ ਪਾਰਟੀ ਦੇ ਹੈੱਡ ਕੁਆਰਟਰ, ਚੰਡੀਗੜ੍ਹ ਵਿਖੇ ‘ਆਪ’ ਵਿੱਚ ਸ਼ਾਮਲ ਹੋ ਗਏ ਅਤੇ ਕਈ ਹੋਰ ਪਾਰਟੀਆਂ ਦੇ ਮੈਂਬਰ ਵੀ ਆਪ ਵਿਚ ਸ਼ਾਮਿਲ ਹੋ ਗਏ ਹਨ।
ਇਸ ਮੌਕੇ ਪੱਤਰਕਾਰਾਂ ਦੇ ਰੂਬਰੂ ਹੁੰਦਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਦਿੱਲੀ ਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਲੋਕ ਭਲਾਈ ਦੇ ਕੰਮਾਂ ਤੋਂ ਪੰਜਾਬ ਸਮੇਤ ਪੂਰੇ ਦੇਸ਼ ਦੇ ਲੋਕ ਬਹੁਤ ਪ੍ਰਭਾਵਿਤ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ (AAP) ਤੋਂ ਬਹੁਤ ਆਸਾਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ 2022 ਦੀਆਂ ਵਿਧਾਨ ਸਭਾ ਚੋਣਾਂ ਵਰਗੀ ਜਿੱਤ ਇਸ ਵਾਰ ਨਗਰ ਨਿਗਮ ਦੀਆਂ ਚੋਣਾਂ ’ਚ ਵੀ ਜਿੱਤ ਦਰਜ ਕਰੇਗੀ।