Image default
ਤਾਜਾ ਖਬਰਾਂ

Breaking- ਨਸ਼ਾ ਤਸਕਰ ਗਿਰੋਹ ਦੇ ਇਕ ਮੈਂਬਰ ਨੂੰ ਬੀ.ਐਸ.ਐਫ. ਦੀ ਟੀਮ ਨੇ ਕੀਤਾ ਕਾਬੂ

Breaking- ਨਸ਼ਾ ਤਸਕਰ ਗਿਰੋਹ ਦੇ ਇਕ ਮੈਂਬਰ ਨੂੰ ਬੀ.ਐਸ.ਐਫ. ਦੀ ਟੀਮ ਨੇ ਕੀਤਾ ਕਾਬੂ

ਗੁਰਦਾਸਪੁਰ , 26 ਦਸੰਬਰ – (ਬਾਬੂਸ਼ਾਹੀ ਬਿਊਰੋ) ਗੁਰਦਾਸਪੁਰ ਪੁਲਿਸ ਦੇ ਸੀ ਆਈ ਏ ਸਟਾਫ ਦੇ ਇੰਚਾਰਜ ਕਪਿਲ ਕੌਸ਼ਿਲ ਦੀ ਟੀਮ ਅਤੇ ਗੁਰਦਾਸਪੁਰ ਬੀ.ਐਸ.ਐਫ ਦੀ ਟੀਮ ਨੂੰ ਉਸ ਵੇਲੇ ਵੱਡੀ ਕਾਮਯਾਬੀ ਹਾਸਿਲ ਹੋਈ ਜਦੋ ਇਕੱਲੇ ਸਾਂਝੇ ਉਪਰੇਸ਼ਨ ਦੌਰਾਨ ਗੁਪਤ ਸੁਚਨਾ ਦੇ ਅਧਾਰ ਤੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾਉਣ ਵਾਲੇ ਤਸਕਰ ਗਿਰੋਹ ਦੇ ਇਕ ਮੈਂਬਰ ਗੁਰਵਿੰਦਰ ਚੰਦ ਉਰਫ ਕੇਵਰਾ ਪੁੱਤਰ ਸੁੱਚਾ ਚੰਦ ਵਾਸੀ ਸਰਜੇਚੱਕ ਨੂੰ 5 ਲੱਖ 54 ਹਜਾਰ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਗਿਆ
ਵਾਰਤਾ ਦੌਰਾਨ ਐਸ ਐਸ ਪੀ ਗੁਰਦਾਸਪੁਰ ਦੀਪਕ ਹਿਲੋਰੀ ਨੇ ਦੱਸਿਆ ਕਿ ਗੁਰਵਿੰਦਰ ਚੰਦ ,ਅਜੇ ਮਸੀਹ ਪੁੱਤਰ ਲਿਆਕਤ ਮਸੀਹ ਵਾਸੀ ਲੰਘਾ ਪਕੀਵਾ ਅਤੇ ਮਲਕੀਤ ਸਿੰਘ ਪੁੱਤਰ ਤਰਸੇਮ ਚੌਂਕੀਦਾਰ ਵਾਸੀ ਨਾਹਰ ਬਾਣਾ ਕਲਾਨੌਰ ਜਿਲਾ ਗੁਰਦਾਸਪੁਰ ਇਹਨਾਂ ਤਿੰਨਾ ਦੇ ਪਾਕਿਸਤਾਨ ਸਮੱਗਲਰਾਂ ਨਾਲ ਸਬੰਧ ਹਨ ਤੇ ਇਹ ਪਾਕਿਸਤਾਨ ਤੋਂ ਡਰੋਨ ਰਾਂਹੀ ਹੋਰੋਇਨ ਮੰਗਵਾਉਂਦੇ ਸਨ ਇਹਨਾਂ ਨੇ ਬੀਤੀ 17 ਦਿਸੰਬਰ ਦੀ ਰਾਤ ਨੂੰ ਕੁੱਲ 08 ਕਿੱਲੋਗ੍ਰਾਮ ਹੈਰੋਇਨ ਪਾਕਿਸਤਾਨ ਤੋਂ ਬਿੱਟੂ ਨਾਮ ਦੇ ਸਮੱਗਲਰ ਕੋਲੋਂ ਪਿੰਡ ਲਾਲਪੁਰ ਦੀ ਬੰਬੀ ਤੇ ਡਰੋਨ ਰਾਂਹੀ ਸੁਟਵਾ ਕੇ ਕਿਸੇ ਨਾਮਾਲੂਮ ਵਿਅਕਤੀ ਨੂੰ ਦਿੱਤੀ ਹੈ ਜਿਹਨਾਂ ਨੂੰ ਇਸ ਕੰਮ ਦੇ ਬਦਲੇ ਪਰ ਪੈਕਟ 2 ਲੱਖ ਰੁਪਏ ਦੇ ਹਿਸਾਬ ਨਾਲ 16 ਲੱਖ ਰੁਪਏ ਮਿਲਣੇ ਸਨ। ਜਿਸ ਵਿਚੋਂ (6 ਲੱਖ ਰੁਪਏ ਮਿਲ ਚੁੱਕੇ ਹਨ।
ਜਿਸ ਤੇ ਸੀ.ਆਈ.ਏ ਸਟਾਫ ਗੁਰਦਾਸਪੁਰ ਅਤੇ ਥਾਣਾ ਕਲਾਨੌਰ ਦੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਅਧਾਰ ਤੇ ਕਟਲੀ ਰੋਡ ਕਲਾਨੌਰ ਵਿਖੇ ਸਪੈਸ਼ਲ ਨਾਕਾਬੰਦੀ ਕਰਕੇ ਦੋਸ਼ੀ ਗੁਰਵਿੰਦਰ ਚੰਦ ਉਰਫ ਕੇਵਰਾ ਪੁੱਤਰ ਸੁੱਚਾ ਚੰਦ ਵਾਸੀ ਸਰਦੇਚੱਕ ਨੂੰ ਮੋਟਰ ਸਾਈਕਲ ਸਪਲੈਂਡਰ ਬਿਨਾਂ ਨੰਬਰੀ ਸਮੇਤ ਗ੍ਰਿਫਤਾਰ ਕਰਕੇ ਉਸ ਪਾਸੋਂ ਮੌਕਾ ਤੇ 03 ਲੱਖ ਰੁਪਏ ਭਾਰਤੀ ਕਰੰਸੀ, ਇੱਕ ਮੋਬਾਇਲ ਫੋਨ ਅਤੇ 02 ਰਸਾਇਨਕ ਸਟਿੰਕ (ਲਾਈਟਾ) ਨੂੰ ਬ੍ਰਾਮਦ ਕੀਤੇ ਗਏ ਇਹ ਰਸਾਇਣਕ ਸਟਿਕਾ ਇਹ ਦੇਰ ਰਾਤ ਰੋਸ਼ਨੀ ਦਾ ਕੰਮ ਕਰਦੀਆਂ ਹਨ ਅਤੇ ਹਨੇਰੇ ਵਿਚ ਜਦੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਸੁੱਟੀ ਜਾਂਦੀ ਹੈ ਤਾਂ ਇਹ ਸਟਿਕਾ ਦੀ ਰੋਸ਼ਨੀ ਨਾਲ ਖੇਤਾਂ ਵਿੱਚੋ ਲੱਭਣੀ ਆਸਾਨ ਹੋ ਜਾਂਦੀ ਹੈ ਪਕੜੇ ਗਏ ਗੁਰਵਿੰਦਰ ਚੰਦ ਉਤੇ ਮੁਕੱਦਮਾ ਨੰਬਰ 121 ਮਿਤੀ 25.12.2022 ਜੁਰਮ 21,23,27-ਏ.29/61/85 ਐਨ.ਡੀ.ਪੀ.ਐਸ ਐਕਟ ਥਾਣਾ ਕਲਾਨੌਰ ਵਿਖੇ ਦਰਜ ਰਜਿਸਟਰ ਕੀਤਾ ਗਿਆ।
ਪੁੱਛਗਿੱਛ ਦੌਰਾਨ ਦੋਸ਼ੀ ਗੁਰਵਿੰਦਰ ਚੰਦ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਉਹਨਾਂ ਤਿੰਨਾ ਨੇ ਪਾਕਿਸਤਾਨ ਤੋਂ ਹੁਣ ਤਕ 14 ਕਿਲੋਗ੍ਰਾਮ ਹੈਰੋਇਨ ਤੇ 12 ਪਿਸਟਲ ਮੰਗਵਾਏ ਸਨ। ਜਿਸ ਸਬੰਧੀ ਉਹਨਾਂ ਪਰ ਮੁਕੱਦਮਾ ਨੰਬਰ 188 ਮਿਤੀ 25.11.2020 ਜੁਰਮ 25/54/59 ਅਸਲਾ ਐਕਟ ਥਾਣਾ ਡੇਰਾ ਬਾਬਾ ਨਾਨਕ ਪੁਲਿਸ ਜਿਲਾ ਬਟਾਲਾ ਵਿਖੇ ਦਰਜ ਹੋਇਆ ਸੀ ਜਿਸ ਵਿਚ ਪਿਸਟਲ ਦੀ ਬ੍ਰਾਮਦਗੀ ਹੋਈ ਸੀ ਪਰ 14 ਕਿਲੋਗ੍ਰਾਮ ਹੈਰੋਇਨ ਇਹਨਾਂ ਨੇ ਪਾਸਿਕਤਾਨ ਸਮੱਗਲਰ ਬਿੱਟੂ ਦੇ ਕਹਿਣ ਤੇ ਕਿਸੇ ਅਣਪਛਾਤੇ ਵਿਅਕਤੀ ਨੂੰ ਦੇ ਦਿੱਤੀ ਸੀ। ਪੁਲਿਸ ਵਲੋਂ ਹੁਣ ਬਾਕੀ ਦੋਵੇ ਸਮਗਲਰ ਅਜੇ ਮਸੀਹ ਅਤੇ ਮਲਕੀਤ ਸਿੰਘ ਨੂੰ ਕਾਬੂ ਕਰਨ ਲਈ ਵੱਖ ਵੱਖ ਟੀਮਾਂ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ

Related posts

ਜਸਟਿਸ ਸੰਜੀਵ ਖੰਨਾ ਬਣੇ ਦੇਸ਼ ਦੇ ਨਵੇਂ CJI, ਜਾਣੋ ਕੀ ਲਏ ਅਹਿਮ ਫੈਸਲੇ

Balwinder hali

ਅਹਿਮ ਖ਼ਬਰ – ਜਲੰਧਰ ਵਿੱਚ ਭਗਵੰਤ ਨੇ ਨਵੇਂ ਵੇਰਕਾ ਪਲਾਂਟ ਦਾ ਉਦਘਾਟਨ ਕੀਤਾ

punjabdiary

Breaking- ਗੈਂਗਸਟਰ ਦੀ ਧਮਕੀ ਮਿਲਣ ਤੋਂ ਬਾਅਦ ਸਪੈਸ਼ਲ ਸੈਲ ਦੇ 12 ਪੁਲਿਸ ਮੁਲਾਜ਼ਮਾਂ ਨੂੰ ਮਿਲੀ 24 ਘੰਟੇ ਦੀ ਕਮਾਂਡੋ ਸੁਰੱਖਿਆ

punjabdiary

Leave a Comment