Image default
About us ਤਾਜਾ ਖਬਰਾਂ

Breaking- ਨਹੀਂ ਰਹੇ ਮਸ਼ਹੂਰ ਅਦਾਕਾਰ ਵਿਕਰਮ ਗੋਖਲੇ, ਸ਼ਨਿੱਚਰਵਾਰ ਨੂੰ ਲਿਆ ਆਖਰੀ ਸਾਹ

Breaking- ਨਹੀਂ ਰਹੇ ਮਸ਼ਹੂਰ ਅਦਾਕਾਰ ਵਿਕਰਮ ਗੋਖਲੇ, ਸ਼ਨਿੱਚਰਵਾਰ ਨੂੰ ਲਿਆ ਆਖਰੀ ਸਾਹ

26 ਨਵੰਬਰ – ਮਸ਼ਹੂਰ ਅਦਾਕਾਰ ਵਿਕਰਮ ਗੋਖਲੇ ਦਾ 82 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਪੁਣੇ ਦੇ ਦੀਨਾਨਾਥ ਮੰਗੇਸ਼ਕਰ ਹਸਪਤਾਲ ‘ਚ ਆਖਰੀ ਸਾਹ ਲਿਆ। ਉਹ ਪਿਛਲੇ 18 ਦਿਨਾਂ ਤੋਂ ਹਸਪਤਾਲ ਵਿੱਚ ਦਾਖ਼ਲ ਸੀ। ਬੁੱਧਵਾਰ ਤੋਂ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ ਅਤੇ ਉਹ ਵੈਂਟੀਲੇਟਰ ਸਪੋਰਟ ‘ਤੇ ਸਨ।
ਸ਼ੁੱਕਰਵਾਰ ਨੂੰ ਉਨ੍ਹਾਂ ਦੀ ਹਾਲਤ ‘ਚ ਕੁਝ ਸੁਧਾਰ ਹੋਇਆ ਸੀ ਪਰ ਸ਼ਨਿੱਚਰਵਾਰ ਦੁਪਹਿਰ ਉਨ੍ਹਾਂ ਨੇ ਆਖਰੀ ਸਾਹ ਲਿਆ। ਸਿਹਤ ਵਿਚ ਦਿੱਕਤ ਹੋਣ ਕਾਰਨ ਵਿਕਰਮ ਗੋਖਲੇ ਕਾਫੀ ਦਿਨਾਂ ਤੋਂ ਹਸਪਤਾਲ ਵਿਚ ਦਾਖ਼ਲ ਸਨ। ਬੀਤੇ ਦਿਨ ਉਨ੍ਹਾਂ ਦੀ ਮੌਤ ਦੀ ਅਫਵਾਹ ਸੋਸ਼ਲ ਮੀਡੀਆ ਉਤੇ ਫੈਲ ਗਈ ਸੀ। ਵਿਕਰਮ ਗੋਖਲੇ ਦੀ ਧੀ ਨੇ ਉਨ੍ਹਾਂ ਦੀ ਮੌਤ ਦਾ ਖੰਡਨ ਕੀਤਾ ਸੀ ਤੇ ਲੋਕਾਂ ਨੂੰ ਦੁਆਵਾਂ ਲਈ ਅਪੀਲ ਕੀਤੀ।
ਗੋਖਲੇ ਦੀ ਸਿਹਤ ਵਿਗੜਨ ਮਗਰੋਂ ਉਨ੍ਹਾਂ ਨੂੰ ਇੱਥੋਂ ਦੇ ਇਕ ਹਸਪਤਾਲ ਦੇ ਆਈਸੀਯੂ ਵਿੱਚ ਦਾਖ਼ਲ ਕਰਵਾਇਆ ਗਿਆ ਸੀ । ਵਿਕਰਮ ਗੋਖਲੇ ਨੇ ਕਈ ਮਰਾਠੀ ਅਤੇ ਬਾਲੀਵੁੱਡ ਦੀਆਂ ਕਈ ਫਿਲਮਾਂ ਵਿਚ ਕੰਮ ਕੀਤਾ ਸੀ ਵਿਕਰਮ ਗੋਖਲੇ ਨੇ ਟੈਲੀਵਿਜ਼ਨ ‘ਚ ਵੀ ਆਪਣੀ ਵੱਖਰੀ ਪਛਾਣ ਬਣਾਈ ਸੀ। ਉਹ 1989 ਤੋਂ 1991 ਤੱਕ ਦੂਰਦਰਸ਼ਨ ‘ਤੇ ਚੱਲ ਰਹੇ ਮਸ਼ਹੂਰ ਸ਼ੋਅ ‘ਉਡਾਨ’ ਦਾ ਹਿੱਸਾ ਸੀ।

Related posts

ਸਰਕਾਰੀ ਖ਼ਜ਼ਾਨੇ ਨੂੰ ਖੋਰਾ ਲਾਉਂਦੇ ਤਿੰਨ ਬੱਸ ਕੰਡਕਟਰ ਕਾਬੂ, ਟਰਾਂਸਪੋਰਟ ਮੰਤਰੀ ਭੁੱਲਰ ਨੇ ਦਿੱਤੇ ਸਖ਼ਤ ਕਾਰਵਾਈ ਦੇ ਹੁਕਮ

punjabdiary

ਪੰਜਾਬ ਵਾਸੀਆਂ ਲਈ ਰਾਹਤ ਭਰੀ ਖ਼ਬਰ, ਅਕਤੂਬਰ ਮਹੀਨੇ ਤੱਕ 2 ਹੋਰ ਟੋਲ ਪਲਾਜ਼ੇ ਹੋਣਗੇ ਬੰਦ

punjabdiary

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੱਡਾ ਝਟਕਾ, ਰਾਸ਼ਟਰਪਤੀ ਨੇ ਵਾਪਸ ਭੇਜਿਆ ਪੰਜਾਬ ਯੂਨੀਵਰਸਿਟੀ ਕਾਨੂੰਨ ਸੋਧ ਬਿੱਲ 2023-ਸੂਤਰ

punjabdiary

Leave a Comment