Image default
ਤਾਜਾ ਖਬਰਾਂ

Breaking- ਨਹੀਂ ਰੁਕ ਰਹੇ ਪਰਾਲੀ ਸਾੜਨ ਦੇ ਮਾਮਲੇ, ਸਖਤੀ ਹੋਣ ਬਾਵਜੂਦ ਵੀ ਲੋਕ ਖੇਤਾਂ ਵਿਚ ਪਰਾਲੀ ਨੂੰ ਅੱਗ ਲਾ ਰਹੇ ਹਨ

Breaking- ਨਹੀਂ ਰੁਕ ਰਹੇ ਪਰਾਲੀ ਸਾੜਨ ਦੇ ਮਾਮਲੇ, ਸਖਤੀ ਹੋਣ ਬਾਵਜੂਦ ਵੀ ਲੋਕ ਖੇਤਾਂ ਵਿਚ ਪਰਾਲੀ ਨੂੰ ਅੱਗ ਲਾ ਰਹੇ ਹਨ

ਚੰਡੀਗੜ੍ਹ, 31 ਅਕਤੂਬਰ – ਪੰਜਾਬ ਦੇ ਵਿਚ ਸਖ਼ਤੀ ਦੇ ਬਾਵਜੂਦ ਪਰਾਲੀ ਸਾੜਨ ਦੇ ਮਾਮਲੇ ਘੱਟ ਨਹੀਂ ਹੋਏ। ਕਿਸਾਨਾਂ ਵੱਲੋਂ ਧੜਾਧੜ ਪਰਾਲੀ ਸਾੜੀ ਜਾ ਰਹੀ ਹੈ। ਇਥੋਂ ਤੱਕ ਕਿ ਪਰਾਲੀ ਸਾੜਨ ਦੇ ਮਾਮਲਿਆਂ ਨੇ ਪਿਛਲੇ ਸਾਲਾਂ ਦਾ ਵੀ ਰਿਕਾਰਡ ਤੋੜ ਦਿੱਤਾ ਹੈ। ਪਿਛਲੇ ਸਾਲ ਅਕਤੂਬਰ ਮਹੀਨੇ ਵਿਚ 1, 373 ਮਾਮਲੇ ਰਿਕਾਰਡ ਕੀਤੇ ਗਏ ਸਨ ਜਦਕਿ ਇਸ ਸਾਲ 2022 ਅਕਤੂਬਰ ਮਹੀਨੇ ਵਿਚ 1, 761 ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ।
ਜੇਕਰ ਪੂਰੇ ਸੀਜ਼ਨ ਵਿਚ ਪਰਾਲੀ ਸਾੜਨ ਦੀ ਗੱਲ ਕਰੀਏ ਤਾਂ ਹੁਣ ਤੱਕ ਪਰਾਲੀ ਸਾੜਨ ਦੇ 13, 873 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਪਿਛਲੇ ਸਾਲ ਇਸ ਸਮੇਂ ਦੌਰਾਨ 10, 229 ਮਾਮਲੇ ਰਿਕਾਰਡ ਕੀਤੇ ਗਏ ਸਨ।ਪਰਾਲੀ ਸਾੜਨ ਦੇ ਮਾਮਲਿਆਂ ਵਿਚ ਲਗਾਤਾਰ ਵਾਧੇ ਕਾਰਨ ਪੰਜਾਬ, ਦਿੱਲੀ, ਹਰਿਆਣਾ ਅਤੇ ਹੋਰ ਰਾਜਾਂ ਵਿਚ ਪ੍ਰਦੂਸ਼ਣ ਦਾ ਪੱਧਰ ਵੱਧ ਗਿਆ ਹੈ।
ਬੀਤੇ ਦਿਨੀਂ ਐਤਵਾਰ ਨੂੰ ਪਰਾਲੀ ਸਾੜਨ ਦੇ ਕਈ ਮਾਮਲੇ ਦਰਜ ਕੀਤੇ ਗਏ ਹਨ । ਜਿਹਨਾਂ ਵਿਚੋਂ ਤਰਨਤਾਰਨ ਵਿਚ 110, ਲੁਧਿਆਣਾ 100, ਪਟਿਆਲਾ 249, ਬਠਿੰਡਾ 114, ਸੰਗਰੂਰ 323 ਮਾਮਲੇ ਰਿਕਾਰਡ ਕੀਤੇ ਗਏ। ਦਿੱਲੀ ਵਿਚ ਪ੍ਰਦੂਸ਼ਣ ਪੱਧਰ ਦੀ ਜੇ ਗੱਲ ਕੀਤੀ ਜਾਵੇ ਤਾਂ ਅਕਤੂਬਰ ਅਤੇ ਨਵੰਬਰ ਵਿਚ ਚਿੰਤਾਜਨਕ ਵਾਧਾ ਹੋ ਰਿਹਾ ਹੈ। ਦਿੱਲੀ ਪ੍ਰਦੂਸ਼ਣ ਦਾ ਕਾਰਨ ਹਰਿਆਣਾ ਅਤੇ ਪੰਜਾਬ ਵਿਚ ਪਰਾਲੀ ਸਾੜਨ ਕਾਰਨ ਹੋਣ ਵਾਲਾ ਧੂੰਆਂ ਦੱਸਿਆ ਜਾ ਰਿਹਾ ਹੈ।

Related posts

Breaking- ਅੱਜ ਥਰਮਲ ਪਲਾਂਟ ਪਹੁੰਚੇਗੀ ਕੋਲੇ ਨਾਲ ਭਰੀ ਹੋਈ ਮਾਲ ਗੱਡੀ – ਮੁੱਖ ਮੰਤਰੀ ਕਰਨਗੇ ਸਵਾਗਤ

punjabdiary

Breaking News- ਗਾਇਕ ਦਲੇਰ ਮਹਿੰਦੀ ਨੂੰ ਅਦਾਲਤ ਨੇ ਸੁਣਾਈ 2 ਸਾਲ ਦੀ ਸਜ਼ਾ,

punjabdiary

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਰੋਪੜ ਦੀ ਮੀਟਿੰਗ ਹੋਈ

punjabdiary

Leave a Comment