Breaking- ਨਿਮਿਸ਼ਾ ਮਹਿਤਾ ਨੇ ਕਿਹਾ ਕਿ ਗੁਜਰਾਤ ਦੇ ਲੋਕ ਸਿਆਣੇ ਹਨ, ਉਹ ਪੰਜਾਬ ਨੂੰ ਲੁੱਟਣ ਵਾਲੇ ਆਪ ਆਗੂਆਂ ਦੀਆਂ ਗੱਲਾਂ ਵਿਚ ਨਹੀਂ ਆਉਣ ਵਾਲੇ ।
3 ਅਕਤੂਬਰ – (ਪੰਜਾਬ ਡਾਇਰੀ) ਪੰਜਾਬ ਦੇ ਸੀਐਮ ਭਗਵੰਤ ਮਾਨ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਨਾਲ ਗੁਜਰਾਤ ਦੌਰੇ ‘ਤੇ ਹਨ। ਗੁਜਰਾਤ ‘ਚ ਆਮ ਆਦਮੀ ਪਾਰਟੀ ਦਾ ਚੋਣ ਪ੍ਰਚਾਰ ਪੂਰੇ ਜ਼ੋਰਾਂ ‘ਤੇ ਚੱਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਕੱਲ੍ਹ ਚੋਣ ਪ੍ਰਚਾਰ ਲਈ ਗੁਜਰਾਤ ਪਹੁੰਚੇ। ਉਹ ਰਾਜਕੋਟ ਵਿੱਚ ਇੱਕ ਗਰਬਾ ਪ੍ਰੋਗਰਾਮ ਵਿੱਚ ਸ਼ਾਮਲ ਹੋਏ। ਇਸ ਪ੍ਰੋਗਰਾਮ ‘ਚ ਭਗਵੰਤ ਮਾਨ ਖੁਦ ਵੀ ਗਰਬਾ ਕਰਦੇ ਨਜ਼ਰ ਆਏ। ਇਸ ਤੋਂ ਬਾਅਦ ਉੱਥੇ ਮੌਜੂਦ ਭੀੜ ਦੇ ਕਹਿਣ ‘ਤੇ ਭਗਵੰਤ ਮਾਨ ਵੀ ਭੰਗੜਾ ਪਾਉਂਦੇ ਨਜ਼ਰ ਆਏ।
ਉਧਰ, ਭਾਜਪਾ ਨੇ ਸੂਬੇ ਦੀ ਦਿਨੋ-ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਤਿੱਖਾ ਵਿਅੰਗ ਕਰਦਿਆਂ ਕਿਹਾ ਕਿ ਪੰਜਾਬ ਨੂੰ ਲੁੱਟ ਕੇ ਗੁਜਰਾਤ ਵਿਚ ਭੰਗੜਾ ਪਾ ਕੇ ਲੋਕਾਂ ਦਾ ਧਿਆਨ ਭਟਕਾਉਣ ਲਈ ਪੰਜਾਬ ਦੀਆਂ ਪ੍ਰਾਪਤੀਆਂ ਦੱਸਣ ਦੀ ਥਾਂ ਗੁਜਰਾਤ ਦੇ ਲੋਕਾਂ ਨੂੰ ਨੱਚ-ਟੱਪ ਕੇ ਦਿਖਾਇਆ ਜਾ ਰਿਹਾ ਹੈ। ਭਾਜਪਾ ਦੀ ਸੀਨੀਅਰ ਆਗੂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਜਦੋਂ ਰੋਮ ਸੜ ਰਿਹਾ ਸੀ ਤਾਂ ਨੀਰੋ ਬੰਸਰੀ ਵਜਾ ਰਿਹਾ ਸੀ ਅਤੇ ਕਿਹਾ ਕਿ ਇਹੋ ਹਾਲ ਆਮ ਆਦਮੀ ਪਾਰਟੀ ਦਾ ਬਣਿਆ ਹੋਇਆ ਕਿ ਉਨ੍ਹਾਂ ਦੇ ਮੰਤਰੀ ਜੋ ਮੂੰਹ ਆਇਆ, ਉਹ ਬੋਲੀ ਜਾ ਰਹੇ ਹਨ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਗੁਜਰਾਤ ਦੇ ਲੋਕ ਸਿਆਣੇ ਹਨ ਤੇ ਉਹ ਪੰਜਾਬ ਨੂੰ ਠੱਗਣ ਵਾਲੇ ਆਪ ਆਗੂਆਂ ਦੀਆਂ ਗੱਲਾਂ ਵਿਚ ਨਹੀਂ ਆਉਣ ਵਾਲੇ ।