Image default
ਤਾਜਾ ਖਬਰਾਂ

Breaking- ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਕਿਸਾਨਾਂ ਨੇ ਘੇਰਾ ਪਾਇਆ, ਕਿਸਾਨਾਂ ਦੀ ਸਰਕਾਰ ਨੂੰ ਵਾਰਨਿੰਗ

Breaking- ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਗਏ ਅਧਿਕਾਰੀਆਂ ਤੇ ਕਰਮਚਾਰੀਆਂ ਕਿਸਾਨਾਂ ਨੇ ਘੇਰਾ ਪਾਇਆ, ਕਿਸਾਨਾਂ ਦੀ ਸਰਕਾਰ ਨੂੰ ਵਾਰਨਿੰਗ

2 ਨਵੰਬਰ – ਪੰਜਾਬ ਵਿੱਚ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਲਗਾਤਾਰ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਹੋਈਆਂ ਹਨ। ਪਰ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਜਾ ਰਹੀ ਹੈ। ਜਦੋਂ ਅਧਿਕਾਰੀ ਕਿਸਾਨਾਂ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਾਂਦੇ ਹਨ ਤਾਂ ਉਨ੍ਹਾਂ ਨੂੰ ਕਿਸਾਨ ਘੇਰ ਲੈਂਦੇ ਹਨ। ਬਰਨਾਲਾ ਜ਼ਿਲ੍ਹੇ ਦੇ ਪਿੰਡ ਕਲਾਲਾ ਵਿੱਚ ਝੋਨੇ ਦੀ ਪਰਾਲੀ ਨੂੰ ਕਿਸਾਨਾਂ ਵੱਲੋਂ ਅੱਗ ਲਾਈ ਹੋਈ ਸੀ। ਜਿਸ ਨੂੰ ਬਝਾਉਣ ਲਈ ਨਾਇਬ ਤਹਿਸੀਲਦਾਰ ਅਤੇ ਖੇਤੀ ਬਾੜੀ ਵਿਭਾਗ ਦੀ ਟੀਮ ਫਾਇਰ ਬ੍ਰਿਗੇਡ ਲੈ ਕੇ ਪਹੁੰਚੀ ਤਾਂ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਫਾਈਰ ਬ੍ਰਿਗੇਡ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਗੱਡੀ ਨੂੰ ਗੁਰਦੁਆਰਾ ਸਾਹਿਬ ਵਿੱਚ ਖੜੀ ਕਰ ਦਿੱਤੀ ਗਈ।
ਇਸ ਦੌਰਾਨ ਮੌਕੇ ’ਤੇ ਇਕੱਠੇ ਹੋਏ ਕਿਸਾਨਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਕਿਸਾਨ ਜੱਥੇਬੰਦੀਆਂ ਅਤੇ ਪਿੰਡ ਵਾਲਿਆਂ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਤਾਂ ਸੂਬੇ ਭਰ ਵਿੱਚ ਪਰਾਲੀ ਸਾੜ ਕੇ ਸੜਕਾਂ ਜਾਮ ਕੀਤੀਆਂ ਜਾਣਗੀਆਂ। ਫਾਇਰ ਬ੍ਰਿਗੇਡ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੀ ਟੀਮ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਦਾ ਭਰੋਸਾ ਦਿੱਤਾ ਤਾਂ ਉਨ੍ਹਾਂ ਨੂੰ ਛੱਡਿਆ ਗਿਆ।
ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਪਿੰਡ ਕਲਾਲਾ ਵਿੱਚ ਇੱਕ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਸੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਕਿਸਾਨ ਖ਼ਿਲਾਫ਼ ਕਾਰਵਾਈ ਕਰਨ ਲਈ ਮੌਕੇ ’ਤੇ ਪੁੱਜੇ। ਇਸ ਦਾ ਪਤਾ ਲੱਗਦਿਆਂ ਹੀ ਜਗਸੀਰ ਸਿੰਘ ਹੋਰ ਕਿਸਾਨਾਂ ਸਣੇ ਮੌਕੇ ’ਤੇ ਪੁੱਜੇ ਅਤੇ ਫਾਇਰ ਵਿਭਾਗ ਦੀ ਟੀਮ, ਨਾਇਬ ਤਹਿਸੀਲਦਾਰ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਖੇਤ ਵਿੱਚ ਹੀ ਬੰਧਕ ਬਣਾ ਲਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਜਗਸੀਰ ਸਿੰਘ ਨੇ ਕਿਹਾ ਕਿ 12 ਫੀਸਦੀ ਕਿਸਾਨਾਂ ਕੋਲ ਹੀ ਮਸ਼ੀਨਾਂ ਹਨ ਜੋ ਪੰਜਾਬ ਸਰਕਾਰ ਕਿਸਾਨਾਂ ਨੂੰ ਵੰਡਣ ਦੀ ਗੱਲ ਕਰ ਰਹੀ ਹੈ। ਇਹ ਮਸ਼ੀਨਾਂ ਠੀਕ ਤਰ੍ਹਾਂ ਕੰਮ ਨਹੀਂ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ ਹੈ ਅਤੇ ਜੇ ਪੰਜਾਬ ਸਰਕਾਰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੀ ਇਜਾਜ਼ਤ ਨਹੀਂ ਦੇਣਾ ਚਾਹੁੰਦੀ ਤਾਂ ਕਿਸਾਨਾਂ ਨੂੰ ਇਸ ਦਾ ਮੁਆਵਜ਼ਾ ਦਿੱਤਾ ਜਾਵੇ।

Related posts

Breaking- ਅੱਜ ਮੋਹਾਲੀ ਵਿਖੇ ਰੇਤ ਅਤੇ ਬੱਜਰੀ ਦੇ ਵਿਕਰੀ ਕੇਂਦਰ ਦਾ ਉਦਘਾਟਨ – ਹਰਜੋਤ ਸਿੰਘ ਬੈਂਸ

punjabdiary

Breaking- ਗਰੀਬ ਪਰਿਵਾਰਾਂ ਨੂੰ ਮੁਫਤ ਵੰਡੀ ਜਾ ਰਹੀ ਕਣਕ ਦੇ ਕੰਮ ਦਾ ਜਾਇਜਾ ਲਿਆ

punjabdiary

ਪੰਜਾਬ ਵਿਧਾਨ ਸਭਾ ਸਪੀਕਰ ਨੂੰ ਵਾਤਾਵਰਨ ਦੇ ਮੁੱਦੇ ’ਤੇ ਵਿਸ਼ੇਸ ਇਜਲਾਸ ਸੱਦਣ ਦੀ ਕੀਤੀ ਮੰਗ

punjabdiary

Leave a Comment