Breaking- ਪਰਾਲੀ ਸਾੜਨ ਦੀ ਸਮੱਸਿਆ ਨੂੰ ਦਿੱਲੀ ਅਤੇ ਪੰਜਾਬ ਦੋਵੇ ਮਿਲ ਕੇ ਕਰਨਗੇ ਹੱਲ, ਕੇਂਦਰ ਸਰਕਾਰ ਨੇ ਠੁਕਰਾਇਆ ਪ੍ਰਸਤਾਵ
ਚੰਡੀਗੜ੍ਹ, 10 ਸਤੰਬਰ – ਦਿੱਲੀ ਤੇ ਪੰਜਾਬ ਦੀ ਸਰਕਾਰਾਂ ਸਾਂਝੇ ਰੂਪ ਵਿਚ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਉਤਸ਼ਾਹਤ ਰਾਸ਼ੀ ਦੇਣ ਦੀ ਯੋਜਨਾ ਬਣਾ ਰਹੀ ਹੈ। ਕਾਬਿਲੇਗੌਰ ਹੈ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਦੀ ਇਸ ਯੋਜਨਾ ਤਹਿਤ ਫੰਡ ਦਿੱਤੇ ਜਾਣ ਦੇ ਮਤੇ ਨੂੰ ਠੁਕਰਾ ਦਿੱਤਾ ਹੈ। ਪਹਿਲਾਂ ਇਸ ਯੋਜਨਾ ਤਹਿਤ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਉਤਸ਼ਾਹਤ ਰਾਸ਼ੀ ਦਿੱਤੇ ਜਾਣ ਦੀ ਯੋਜਨਾ ਸੀ। ਕੇਂਦਰ ਵੱਲੋਂ ਮਤਾ ਠੁਕਰਾਉਣ ਮਗਰੋਂ ਹੁਣ ਇਸ ਨੂੰ ਘੱਟ ਕਰਕੇ 1000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਕੀਤਾ ਜਾ ਸਕਦਾ ਹੈ। ਕਿਸਾਨਾਂ ਨੂੰ ਇਹ ਅਦਾਇਗੀ ਦਿੱਲੀ ਤੇ ਪੰਜਾਬ ਸਰਕਾਰਾਂ ਕਰਨਗੀਆਂ।
ਕੇਂਦਰ ਸਰਕਾਰ ਨੇ ਪੰਜਾਬ ਅਤੇ ਦਿੱਲੀ ਸਰਕਾਰ ਦੇ ਉਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ 1500 ਰੁਪਏ ਪ੍ਰਤੀ ਏਕੜ ਦੇਣ ਲਈ ਕਿਹਾ ਗਿਆ ਸੀ। ਪੰਜਾਬ ਸਰਕਾਰ ਦੀ ਤਜਵੀਜ਼ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ 1500 ਰੁਪਏ ਪ੍ਰਤੀ ਏਕੜ ਦੇਵੇ ਅਤੇ ਫਿਰ ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ 500-500 ਰੁਪਏ ਦੇਵੇਗੀ। ਪਰ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ।