Breaking- ਪਾਕਿਸਤਾਨ ਵਿਚ ਰਹਿੰਦੇ ਸਿੱਖਾਂ ਲਈ ਅਹਿਮ ਖਬਰ, ਮਰਦਮਸ਼ੁਮਾਰੀ ਵੇਲੇ ਫਾਰਮ ਵਿਚ ਸਿੱਖਾਂ ਲਈ ਵੱਖਰਾ ਖਾਨਾ ਦਿੱਤਾ ਜਾਵੇ – ਸੁਪਰੀਮ ਕੋਰਟ
ਲਾਹੌਰ, 14 ਦਸੰਬਰ – ਪਾਕਿਸਤਾਨ ਵਿੱਚ ਰਹਿੰਦੇ ਸਿੱਖਾਂ ਲਈ ਉਥੋਂ ਦੀ ਸੁਪਰੀਮ ਕੋਰਟ ਨੇ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਮਰਦਮਸ਼ੁਮਾਰੀ ਵੇਲੇ ਸਿੱਖ ਭਾਈਚਾਰੇ ਨੂੰ ਇੱਕ ਵੱਖਰੀ ਕੌਮ ਵਜੋਂ ਮੰਨਿਆ ਜਾਵੇ ਅਤੇ ਫਾਰਮ ਵਿੱਚ ਸਿੱਖਾਂ ਦੀ ਗਿਣਤੀ ਲਈ ਇੱਕ ਵੱਖਰਾ ਖਾਨਾ ਦਿੱਤਾ ਜਾਵੇ ਜਿਸ ਵਿਚ ਸਿੱਖ ਦੇ ਨਾਮ ਦਾ ਕਾਲਮ ਬਣਿਆ ਹੋਵੇ ਤਾਂ ਜੋ ਸਿੱਖਾਂ ਦੀ ਮਰਦਮ ਸ਼ੁਮਾਰੀ ਆਸਾਨੀ ਨਾਲ ਹੋ ਸਕੇ । ਇਹ ਸਿੱਖਾਂ ਲਈ ਖੁਸ਼ੀ ਦੀ ਗੱਲ ਹੈ ।
ਪਾਕਿਸਤਾਨ ਦੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ ਪਾਕਿਸਤਾਨ ਅੰਕੜਾ ਬਿਊਰੋ ਵੱਲੋਂ ਮਰਦਮਸ਼ੁਮਾਰੀ ਫਾਰਮ ਵਿਚ ਸਿੱਖਾਂ ਦੀ ਗਿਣਤੀ ਵਾਸਤੇ ਸਿੱਖ ਭਾਈਚਾਰੇ ਨੂੰ ਇਕ ਵੱਖਰੇ ਖਾਨੇ ਵਿਚ ਦਰਜ ਕੀਤਾ ਜਾਵੇਗਾ। ਹੁਣ ਤੱਕ ਸਿੱਖ ਭਾਈਚਾਰੇ ਦੀ ਗਿਣਤੀ ਹੋਰ ਧਰਮਾਂ ਦੇ ਨਾਮ ਹੇਠ ਇਕ ਕਾਲਮ ਵਿਚ ਹੁੰਦੀ ਸੀ, ਜਿਸ ਕਾਰਨ ਸਿੱਖ ਭਾਈਚਾਰੇ ਦੀ ਸਹੀ ਗਿਣਤੀ ਬਾਰੇ ਅੰਕੜੇ ਨਹੀਂ ਸਨ।