Breaking- ਪਿੰਡ ਚੰਦਬਾਜ਼ਾ ਵਿਖੇ 31 ਲੱਖ ਰੁਪਏ ਦੀ ਲਾਗਤ ਨਾਲ ਅਨਾਜ ਮੰਡੀ ਦਾ ਸ਼ੈੱਡ ਉਸਾਰਿਆ ਜਾਵੇਗਾ-ਸਪੀਕਰ ਸੰਧਵਾਂ
ਪਿੰਡ ਚੰਦਬਾਜਾ ਵਿਖੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 2 ਲੱਖ ਰੁਪਏ ਅਤੇ ਪਿੰਡ ਵਿੱਚ ਸੋਲਰ ਲਾਈਟਾਂ ਲਗਾਉਣ ਲਈ 5 ਲੱਖ ਰੁਪਏ ਦੇ ਦਿੱਤੇ ਚੈੱਕ
ਫਰੀਦਕੋਟ, 5 ਅਪ੍ਰੈਲ -(ਪੰਜਾਬ ਡਾਇਰੀ) ਅਨਾਜ ਮੰਡੀ ਚੰਦਬਾਜਾ ਵਿਖੇ 31 ਲੱਖ ਰੁਪਏ ਦੀ ਰਾਸ਼ੀ ਨਾਲ ਨਵੇਂ ਸ਼ੈੱਡ ਦਾ ਨਿਰਮਾਣ ਕੀਤਾ ਜਾਵੇਗਾ, ਤਾਂ ਜੋ ਕਿਸਾਨਾਂ ਨੂੰ ਮੰਡੀ ਵਿੱਚ ਕਿਸੇ ਪ੍ਰਕਾਰ ਦੀ ਦਿੱਕਤ ਨਾ ਆਵੇ। ਇਸ ਕੰਮ ਲਈ ਟੈਂਡਰ ਲੱਗ ਚੁੱਕੇ ਹਨ ਅਤੇ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚੰਦਬਾਜਾ ਵਿਖੇ ਲੋਕਾਂ ਦੇ ਰੂਬਰੂ ਹੋਣ ਮੌਕੇ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਪੂਰੀ ਤਰ੍ਹਾ ਵਚਨਬੱਧ ਹੈ ਅਤੇ ਉਨ੍ਹਾਂ ਵੱਲੋਂ ਲਗਾਤਾਰ ਪਿੰਡਾਂ ਵਿੱਚ ਜਾ ਕੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਪਿੰਡਾਂ ਅਤੇ ਸਕੂਲਾਂ ਦੇ ਵਿਕਾਸ ਲਈ ਚੈੱਕ ਦਿੱਤੇ ਜਾ ਰਹੇ ਹਨ, ਉੱਥੇ ਕਿਸਾਨਾਂ ਨੂੰ ਵੀ ਮੁੱਢਲੀਆਂ ਸਹਲੂਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪਿੰਡ ਚੰਦਬਾਜਾ ਵਿਖੇ ਕਿਸਾਨਾਂ ਵੱਲੋਂ ਮੰਗ ਸੀ ਕਿ ਮੰਡੀ ਵਿੱਚ ਨਵਾਂ ਸ਼ੈੱਡ ਬਣਾਇਆ ਜਾਵੇ। ਇਸ ਦੇ ਮੱਦੇਨਜ਼ਰ ਟੈਂਡਰ ਲੱਗ ਚੁੱਕੇ ਹਨ ਅਤੇ ਜਲਦ ਹੀ ਕੰਮ ਸ਼ੁਰੂ ਹੋ ਜਾਵੇਗਾ। ਇਸ ਮੌਕੇ ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਚੰਦਬਾਜਾ ਨੂੰ ਸਕੂਲ ਦੇ ਵਿਕਾਸ ਲਈ 03 ਲੱਖ ਰੁਪਏ ਅਤੇ ਪਿੰਡ ਦੀ ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ ਨੂੰ ਪਿੰਡ ਵਿੱਚ ਸੋਲਰ ਲਾਈਟਾਂ ਲਗਾਉਣ ਲਈ 05 ਲੱਖ ਰੁਪਏ ਦੇ ਚੈੱਕ ਵੀ ਦਿੱਤੇ । ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਫੰਡਾਂ ਵਿੱਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਐਕਸੀਅਨ ਪੰਜਾਬ ਮੰਡੀ ਬੋਰਡ ਸ. ਸੁਦਾਗਰ ਸਿੰਘ, ਐਸ.ਡੀ.ਓ ਸ੍ਰੀ ਗੁਰਦਾਸ ਸਿੰਘ, ਪੀ.ਆਰ.ਓ ਟੂ ਸਪੀਕਰ ਸ. ਮਨਪ੍ਰੀਤ ਸਿੰਘ ਧਾਲੀਵਾਲ, ਸ੍ਰੀ ਗੁਰਪ੍ਰੀਤ ਸਿੰਘ ਚੰਦਬਾਜਾ, ਰਾਜਾ ਸਿੰਘ ਗਿੱਲ ਪ੍ਰਧਾਨ ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ, ਸ੍ਰੀ ਦਵਿੰਦਰਪਾਲ ਸਿੰਘ ਗਰੇਵਾਲ ਪ੍ਰਧਾਨ ਸ਼ਹੀਦ ਭਗਤ ਸਿੰਘ ਕਲੱਬ ਚੰਦਬਾਜਾ, ਅਭੇ ਸਿੰਘ ਢਿੱਲੋ, ਸੁਖਚੈਨ ਸਿੰਘ ਗਿੱਲ, ਪਰਮਜੀਤ ਸਿੰਘ ਗਾਲਾ, ਅਮਰਜੀਤ ਸਿੰਘ ਬਰਾੜ, ਸੂਬੇਦਾਰ ਦਿਲਬਾਗ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।